1ਪੰਜਾਂ ਦਿਨਾਂ ਬਾਅਦ ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਕੈਸਰਿਯਾ ਵਿੱਚ ਆਇਆ ਅਤੇ ਆਪਣੇ ਨਾਲ ਕੁਝ ਬਜ਼ੁਰਗ ਯਹੂਦੀ ਆਗੂਆਂ ਅਤੇ ਤਰਤੁੱਲੁਸ ਨਾਂ ਦੇ ਇੱਕ ਵਕੀਲ ਨੂੰ ਵੀ ਲਿਆਇਆ। ਉਹ ਕੈਸਰਿਯਾ ਨੂੰ ਪੌਲੁਸ ਦੇ ਖਿਲਾਫ਼ ਰਾਜਪਾਲ ਅੱਗੇ ਦੋਸ਼ ਦੱਸਣ ਲਈ ਗਏ।2ਜਦੋਂ ਪੌਲੁਸ ਨੂੰ ਅੰਦਰ ਬੁਲਾਇਆ ਗਿਆ, ਤਰਤੁੱਲੁਸ ਨੇ ਪੌਲੁਸ ਦੇ ਵਿਰੁੱਧ ਇਲਜਾਮ ਦੱਸਣੇ ਸ਼ੁਰੂ ਕੀਤੇ। ਤਰਤੁੱਲੁਸ ਨੇ ਕਿਹਾ, “ਹੇ ਫ਼ੇਲਿਕਸ ਬਹਾਦੁਰ। ਅਸੀਂ ਤੇ ਸਾਡੇ ਲੋਕ ਤੁਹਾਡੇ ਕਾਰਣ ਬਡ਼ੀ ਸ਼ਾਂਤੀ ਭੋਗਦੇ ਹਾਂ ਅਤੇ ਸਾਡੇ ਦੇਸ਼ ਵਿੱਚ ਬਹੁਤ ਸਾਰੇ ਗਲਤ ਕੰਮ ਤੁਹਾਡੀ ਸਿਆਣਪ ਦੇ ਕਦਮਾਂ ਕਰਕੇ ਠੀਕ ਕੀਤੇ ਜਾਂਦੇ ਹਨ।3ਹਰ ਜਗ਼੍ਹਾ ਅਤੇ ਹਰ ਵੇਲੇ ਅਸੀਂ ਇਹ ਗੱਲਾਂ ਵੱਡੀ ਸ਼ੁਕਰਗੁਜ਼ਾਰੀ ਨਾਲ ਲੈਂਦੇ ਹਾਂ।4ਪਰ ਹੁਣ ਮੈਂ ਤੁਹਾਡਾ ਜ਼ਿਆਦਾ ਸਮਾਂ ਨਾ ਲੈਂਦਾ ਹੋਇਆ ਸਿਰਫ਼ ਕੁਝ ਸ਼ਬਦ ਕਹਾਂਗਾ, ਕਿਰਪਾ ਕਰਕੇ ਸਹਿਜਤਾ ਨਾਲ ਸੁਣੋ।5ਇਹ ਆਦਮੀ ਮੁਸੀਬਤਾਂ ਖਢ਼ੀਆਂ ਕਰਨ ਵਾਲਾ ਹੈ। ਇਹ ਦੁਨੀਆਂ ਭਰ ਵਿੱਚ ਜਿਥੇ ਵੀ ਯਹੂਦੀ ਵੱਸਦੇ ਹਨ, ਜਾਕੇ ਮੁਸੀਬਤਾਂ ਖਢ਼ੀਆਂ ਕਰਦਾ ਹੈ। ਇਹ ਨਾਸਰੀਆਂ ਦੇ ਧਡ਼ੇ ਦਾ ਆਗੂ ਹੈ।6[This verse may not be a part of this translation]7[This verse may not be a part of this translation]8[This verse may not be a part of this translation]9ਬਾਕੀ ਯਹੂਦੀ ਵੀ ਸਹਿਮਤ ਹੋਏ ਅਤੇ ਆਖਿਆ ਕਿ ਜੋ ਗੱਲਾਂ ਤਰਤੁਮਸ ਨੇ ਆਖੀਆਂ ਸਨ ਉਹ ਸੱਚ ਸਨ।”10ਫ਼ੇਰ ਹਾਕਮ ਨੇ ਪੌਲੁਸ ਨੂੰ ਬੋਲਣ ਲਈ ਇਸ਼ਾਰਾ ਕੀਤਾ। ਪੌਲੁਸ ਨੇ ਆਖਿਆ, “ਰਾਜਪਾਲ ਫ਼ੇਲਿਕੁਸ, ਮੈਨੂੰ ਪਤਾ ਹੈ ਕਿ ਤੂੰ ਬਹੁਤ ਸਾਲਾਂ ਤੋਂ ਇਸ ਦੇਸ਼ ਦੇ ਮੁਨਸਫ਼ ਹੈਂ, ਇਸ ਲਈ ਮੈਂ ਤੇਰੇ ਅੱਗੇ ਆਪਣੀ ਸਫ਼ਾਈ ਪੇਸ਼ ਕਰਨ ਲਈ ਖੁਸ਼ ਹਾਂ।11ਮੈਂ ਯਰੂਸ਼ਲਮ ਵਿੱਚ ਸਿਰਫ਼ ਬਾਰ੍ਹਾਂ ਦਿਨ ਪਹਿਲੇ ਉਪਾਸਨਾ ਕਰਨ ਗਿਆ ਤੁਸੀਂ ਇਹ ਜਾਣ ਸਕਦੇ ਹੋ ਕਿ ਇਹ ਗੱਲ ਸੱਚ ਹੈ।12ਇਹ ਯਹੂਦੀ ਜੋ ਮੈਨੂੰ ਦੋਸ਼ੀ ਠਹਿਰਾ ਰਹੇ ਹਨ ਇਨ੍ਹਾਂ ਨੇ ਮੈਨੂੰ ਕਦੇ ਵੀ ਕਿਸੇ ਨਾਲ ਮੰਦਰ ਵਿੱਚ ਵਿਵਾਦ ਕਰਦਿਆਂ, ਲੋਕਾਂ ਲਈ ਮੁਸੀਬਤਾਂ ਖਢ਼ੀਆਂ ਕਰਦਿਆਂ, ਪ੍ਰਾਰਥਨਾ ਸਥਾਨਾਂ ਵਿੱਚ ਜਾਂ ਕਿਸੇ ਸਥਾਨ ਤੇ ਕੁਝ ਕਰਦਿਆਂ ਨਹੀਂ ਵੇਖਿਆ।13ਇਹ ਜੋ ਹੁਣ ਮੇਰੇ ਸਿਰ ਦੋਸ਼ ਮਢ਼ ਰਹੇ ਹਨ, ਇਹ ਸਾਬਿਤ ਨਹੀਂ ਕਰ ਸਕਦੇ।14ਪਰ ਮੈਂ ਤੁਹਾਡੇ ਸਾਮ੍ਹਣੇ ਸਵੀਕਾਰਦਾ ਹਾਂ; ਮੈਂ ਆਪਣੇ ਪੁਰਖਿਆ ਦੇ ਪਰਮੇਸ਼ੁਰ ਦੀ ਉਪਾਸਨਾ, ਚੇਲੇ ਦੀ ਤਰ੍ਹਾਂ, ਯਿਸੂ ਦੇ ਤਰੀਕੇ ਨਾਲ, ਕਰਦਾ ਹਾਂ। ਉਹ ਆਖਦੇ ਹਨ ਕਿ ਯਿਸੂ ਦਾ ਰਾਹ ਸਹੀ ਰਾਹ ਨਹੀਂ ਹੈ। ਪਰ ਮੈਂ ਉਨ੍ਹਾਂ ਸਾਰੀਆਂ ਗੱਲਾਂ ਵਿੱਚ ਵਿਸ਼ਵਾਸ ਰਖਦਾ ਹਾਂ ਜੋ ਕਿ ਮੂਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖੀਆਂ ਹੋਈਆਂ ਹਨ।15ਮੈਂ ਵੀ ਪਰਮੇਸ਼ੁਰ ਤੋਂ ਉਹੀ ਆਸ ਰਖਦਾ ਹਾਂ ਜਿਸਦੀ ਇਹ ਖੁਦ ਰਖਦੇ ਹਨ ਕਿ ਧਰਮੀ ਜਾਂ ਕੁਧਰਮੀ ਸਭ ਦਾ ਮੌਤ ਤੋਂ ਜੀ ਉਠਣਾ ਹੋਵੇਗਾ।16ਇਸ ਲਈ ਮੈਂ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰਦਾ ਹਾਂ ਜੋ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਮ੍ਹਣੇ ਸਹੀ ਹੈ।17“ਬਹੁਤ ਸਾਲ ਮੈਂ ਇਥੋਂ, ਯਰੂਸ਼ਲਮ ਤੋਂ ਦੂਰ ਰਿਹਾ ਹਾਂ। ਮੈਂ ਇਥੇ ਆਪਣੇ ਲੋਕਾਂ ਨੂੰ ਪੈਸੇ ਦੇਣ ਅਤੇ ਪਰਮੇਸ਼ੁਰ ਨੂੰ ਬਲੀਆਂ ਚਢ਼ਾਉਣ ਲਈ ਆਇਆ ਹਾਂ।18ਕੁਝ ਯਹੂਦੀਆਂ ਨੇ ਮੈਨੂੰ ਮੰਦਰ ਤੇ ਵੇਖਿਆ, ਜਦੋਂ ਅਜੇ ਮੈਂ ਸ਼ੁਧਤਾ ਦੀ ਰਸਮ ਪੂਰੀ ਕਰ ਰਿਹਾ ਸੀ। ਮੈਂ ਕੋਈ ਵੀ ਫ਼ਸਾਦ ਖਢ਼ਾ ਨਹੀਂ ਸੀ ਕੀਤਾ ਅਤੇ ਨਾ ਹੀ ਮੇਰੇ ਆਸ-ਪਾਸ ਭੀਡ਼ ਇਕਠੀ ਹੋਈ ਸੀ।19ਪਰ ਉਥੇ ਕੁਝ ਯਹੂਦੀ ਅਸਿਯਾ ਤੋਂ ਸਨ। ਉਨ੍ਹਾਂ ਨੂੰ ਪਹਿਲਾਂ ਮੇਰੇ ਤੇ ਇਲਜ਼ਾਮ ਲਾਉਣ ਲਈ ਇਥੇ ਹੋਣਾ ਚਾਹੀਦਾ ਸੀ, ਜੇਕਰ ਸੱਚ ਮੁੱਚ ਹੀ ਮੈਂ ਕੁਝ ਵੀ ਗਲਤ ਕੀਤਾ ਹੈ। ਕਿਉਂਕਿ ਸਿਰਫ਼ ਉਹੀ ਉਸ ਵਕਤ ਉਥੇ ਮੌਜ਼ੂਦ ਸਨ।20ਇਨ੍ਹਾਂ ਯਹੂਦੀਆਂ ਨੂੰ ਇਥੇ ਪੁਛੋ ਕਿ ਭਲਾ ਉਨ੍ਹਾਂ ਨੇ ਯਰੂਸ਼ਲਮ ਵਿੱਚ ਜਦੋਂ ਮੈਂ ਸਭਾ ਦੇ ਅੱਗੇ ਹਾਜ਼ਰ ਸਾਂ ਤਾਂ ਕੀ ਮੇਰੇ ਵਿੱਚ ਕੋਈ ਬੁਰਿਆਈ ਵੇਖੀ ਸੀ?21ਉਹ ਮੇਰੇ ਉੱਤੇ ਸਿਰਫ਼ ਇੱਕੋ ਗੱਲ ਦਾ ਇਲਜ਼ਾਮ ਲਾ ਸਕਦੇ ਹਨ, ‘ਜੋ ਮੈਂ ਉਨ੍ਹਾਂ ਅੱਗੇ ਖਲੋਤਿਆਂ ਆਖਿਆ। ਤੁਸੀਂ ਅੱਜ ਮੇਰਾ ਨਿਰਣਾ ਕਰ ਰਹੇ ਹੋ ਕਿਉਂਕਿ ਮੈਂ ਵਿਸ਼ਵਾਸ ਕਰਦਾ ਹਾਂ ਕਿ ਲੋਕਾਂ ਦਾ ਪੁਨਰ ਉਥਾਨ ਹੋਵੇਗਾ।”‘22ਫ਼ੇਲਿਕੁਸ ਜੋ ਕਿ ਖੁਦ ਇਸ ਯਿਸੂ ਦੇ ਰਾਹ ਦੀਆਂ ਬਹੁਤ ਸਾਰੀਆਂ ਗੱਲਾਂ ਨੂੰ ਜਾਣਦਾ ਸੀ ਉਸਨੇ ਕਾਰਵਾਈ ਰੋਕ ਦਿੱਤੀ ਤੇ ਕਿਹਾ, “ਮੈਂ ਇਸ ਮਾਮਲੇ ਦਾ ਫ਼ੈਸਲਾ ਉਦੋਂ ਕਰਾਂਗਾ ਜਦੋਂ ਸਰਦਾ ਲਿਸਿਯਾਸ ਇਥੇ ਆਵੇਗਾ।”23ਫ਼ਿਰ ਉਸਨੇ ਅਧਿਕਾਰੀ ਨੂੰ ਪੌਲੁਸ ਨੂੰ ਨਿਗਰਾਨੀ ਹੇਠ ਰੱਖਣ ਦਾ ਹੁਕਮ ਦਿੱਤਾ। ਪਰ ਉਸਨੂੰ ਥੋਡ਼ੀ ਅਜ਼ਾਦੀ ਦੇਣ ਲਈ ਕਿਹਾ ਅਤੇ ਉਸਦੇ ਮਿੱਤਰਾਂ ਨੂੰ ਉਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਣ ਦਿਓ।24ਕੁਝ ਦਿਨਾਂ ਬਾਅਦ, ਫ਼ੇਲਿਕੁਸ ਆਪਣੀ ਪਤਨੀ, ਦਰੂਸਿਲ੍ਲਾ, ਨਾਲ ਖੁਦ ਆਇਆ, ਜੋ ਕਿ ਯਹੂਦਣ ਸੀ। ਅਤੇ ਉਸਨੇ ਪੌਲੁਸ ਨੂੰ ਬੁਲਾਵਾ ਭੇਜਿਆ ਅਤੇ ਉਸ ਕੋਲੋਂ ਮਸੀਹ ਯਿਸੂ ਉੱਪਰ ਵਿਸ਼ਵਾਸ ਕਰਨ ਦੇ ਬਾਰੇ ਸੁਣਿਆ।25ਪਰ ਫ਼ੇਲਿਕੁਸ ਘਬਰਾ ਗਿਆ ਜਦੋਂ ਪੌਲੁਸ ਨੇ ਧਰਮੀ ਜੀਵਨ ਅਤੇ ਸੰਜਮ ਅਤੇ ਭਵਿਖ ਵਿੱਚ ਹੋਣ ਵਾਲੇ ਨਿਆਂ ਬਾਰੇ ਦੱਸਿਆ। ਤਾਂ ਫ਼ੇਲਿਕੁਸ ਨੇ ਕਿਹਾ, “ਹੁਣ ਤੂੰ ਜਾ। ਫ਼ਿਰ ਜਦੋਂ ਮੇਰੇ ਪਾਸ ਖੁਲ੍ਹਾ ਵਕਤ ਹੋਵੇਗਾ ਮੈਂ ਤੈਨੂੰ ਬੁਲਾਵਾਂਗਾ।”26ਪਰ ਫ਼ੇਲਿਕੁਸ ਦਾ ਉਸ ਨਾਲ ਗੱਲ-ਬਾਤ ਕਰਨ ਦਾ ਕਾਰਣ ਕੁਝ ਹੋਰ ਸੀ। ਉਹ ਸੋਚ ਰਿਹਾ ਸੀ ਕਿ ਸ਼ਾਇਦ ਪੌਲੁਸ ਕੁਝ ਰਿਸ਼ਵਤ ਦੇਵੇਗਾ ਇਸੇ ਕਰਕੇ ਉਸਨੇ ਉਸਨੂੰ ਬਹੁਤ ਵਾਰ ਬੁਲਾਇਆ ਅਤੇ ਉਸ ਨਾਲ ਗੱਲ-ਬਾਤ ਕੀਤੀ।27ਪਰ ਦੋ ਸਾਲ ਬਾਅਦ ਪੁਰਕਿਯੁਸ ਫ਼ੇਸਤੁਸ ਫ਼ੇਲਿਕੁਸ ਦੀ ਥਾਂ ਹਾਕਮ ਬਣ ਗਿਆ। ਇਸ ਲਈ ਹੁਣ ਫ਼ੇਲਿਕੁਸ ਹਾਕਮ ਨਾ ਰਿਹਾ। ਫ਼ੇਲਿਕੁਸ ਕੁਝ ਅਜਿਹਾ ਕਰਨਾ ਚਾਹੁੰਦਾ ਸੀ ਜੋ ਯਹੂਦੀਆਂ ਨੂੰ ਪ੍ਰਸੰਨ ਕਰੇ। ਇਸ ਲਈ ਉਸਨੇ ਪੌਲੁਸ ਨੂੰ ਕੈਦ ਵਿੱਚ ਹੀ ਰਹਿਣ ਦਿੱਤਾ।