Punjabi: NT

Acts

28

1ਜਦੋਂ ਅਸੀਂ ਧਰਤੀ ਤੇ ਬਚ ਨਿਕਲੇ ਤਾਂ ਸਾਨੂੰ ਮਾਲੂਮ ਹੋਇਆ ਕਿ ਇਸ ਟਾਪੂ ਦਾ ਨਾਂ ਮਾਲਟਾ ਹੈ।2ਬਾਰਸ਼ ਹੋ ਰਹੀ ਸੀ ਅਤੇ ਬਹੁਤ ਠੰਡਾ ਮੌਸਮ ਸੀ। ਪਰ ਜਿਹਡ਼ੇ ਉਥੋਂ ਦੇ ਵਸਨੀਕ ਸਨ ਉਨ੍ਹਾਂ ਦਾ ਸਾਡੇ ਨਾਲ ਸਲੂਕ ਬਡ਼ਾ ਵਧੀਆ ਸੀ। ਉਨ੍ਹਾਂ ਸਾਡੇ ਲਈ ਅੱਗ ਬਾਲੀ ਅਤੇ ਸਾਡਾ ਸਾਰਿਆਂ ਦਾ ਸਵਾਗਤ ਕੀਤਾ।3ਪੌਲੁਸ ਨੇ ਬਹੁਤ ਸਾਰੀਆਂ ਲਕਡ਼ੀਆਂ ਇਕਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਅੱਗ ਦੇ ਸੇਕ ਕਾਰਣ ਉਨ੍ਹਾਂ ਲੱਕਡ਼ਾਂ ਵਿੱਚੋਂ ਇੱਕ ਜ਼ਹਰੀਲਾ ਸੱਪ ਨਿਕਿਲਆ ਅਤੇ ਉਸਨੇ ਪੌਲੁਸ ਦੇ ਹੱਥ ਤੇ ਵਾਡਿਆ ਅਤੇ ਉਸਦੇ ਹੱਥ ਨਾਲ ਚਿੰਬਡ਼ ਗਿਆ।4ਜਦੋਂ ਉਥੋਂ ਦੇ ਲੋਕਾਂ ਨੇ ਇਹ ਵੇਖਿਆ ਤਾਂ ਆਖਣ ਲੱਗੇ, “ਉਹ ਮਨੁੱਖ ਜ਼ਰੂਰ ਖੂਨੀ ਹੋਵੇਗਾ। ਉਹ ਸਮੁੰਦਰ ਵਿੱਚ ਨਹੀਂ ਮਰਿਆ, ਪਰ ਦੈਵੀ ਇਨਸਾਫ਼ ਨੇ ਇਸਨੂੰ ਜਿਉਂਦਾ ਨਹੀਂ ਛਡਿਆ।”5ਪਰ ਪੌਲੁਸ ਨੇ ਸਪ ਨੂੰ ਹੱਥ ਤੋਂ ਛਟਕ ਕੇ ਅੱਗ ਵਿੱਚ ਸੁੱਟ ਦਿੱਤਾ। ਉਸਨੂੰ ਕੋਈ ਵੀ ਸੱਟ ਨਹੀਂ ਲੱਗੀ।6ਲੋਕਾਂ ਨੇ ਸੋਚਿਆ ਸ਼ਾਇਦ ਉਹ ਸੁਜ੍ਜ ਜਾਵੇਗਾ ਜਾਂ ਅਚਾਨਕ ਮਰ ਜਾਵੇਗਾ। ਉਹ ਬਡ਼ੀ ਦੇਰ ਤੱਕ ਪੌਲੁਸ ਨੂੰ ਵੇਖਦੇ ਰਹੇ, ਪਰ ਉਸ ਨਾਲ ਕੁਝ ਵੀ ਬੁਰਾ ਨਾ ਵਾਪਰਿਆ। ਤਾਂ ਉਨ੍ਹਾਂ ਨੇ ਉਸ ਬਾਰੇ ਆਪਣੀਆਂ ਸੋਚਾਂ ਬਦਲ ਲਈਆਂ ਅਤੇ ਆਖਿਆ, “ਇਹ ਇੱਕ ਦੇਵਤਾ ਹੈ।”7ਉਸ ਇਲਾਕੇ ਦੇ ਆਸ-ਪਾਸ ਛੋਟੇ-ਛੋਟੇ ਖੇਤ ਸਨ। ਉਹ ਜਾਇਦਾਦ ਪੁਬਲਿਯੁਸ ਨਾਮੀਂ ਟਾਪੂ ਦੇ ਸਰਦਾਰ ਦੀ ਸੀ। ਉਸਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨਾਂ ਦਿਨਾਂ ਤੱਕ ਸਾਡੇ ਨਾਲ ਬਹੁਤ ਦਿਆਮਈ ਵਿਹਾਰ ਕੀਤਾ।8ਓਉਬਕਿਯੁਸ ਦਾ ਪਿਉ ਬੁਖਾਰ ਤੋਂ ਅਤੇ ਮਰੋਡ਼ਾਂ ਤੋਂ ਬਡ਼ਾ ਪੀਡ਼ਤ ਸੀ ਤੇ ਮੰਜੇ ਤੇ ਪਿਆ ਸੀ। ਪਰ ਪੌਲੁਸ ਉਸ ਕੋਲ ਗਿਆ ਅਤੇ ਉਸ ਲਈ ਪ੍ਰਾਰਥਨਾ ਕੀਤੀ। ਪੌਲੁਸ ਨੇ ਆਪਣੇ ਹੱਥ ਉਸ ਉੱਪਰ ਰਖੇ ਤੇ ਉਸਨੂੰ ਚੰਗਾ ਕੀਤਾ।9ਇਹ ਵਾਪਰਨ ਤੋਂ ਬਾਅਦ ਉਸ ਟਾਪੂ ਦੇ ਹੋਰ ਸਾਰੇ ਰੋਗੀ ਪੌਲੁਸ ਕੋਲ ਆਏ, ਪੌਲੁਸ ਨੇ ਉਨ੍ਹਾਂ ਨੂੰ ਵੀ ਠੀਕ ਕੀਤਾ।10[This verse may not be a part of this translation]11[This verse may not be a part of this translation]12ਅਸੀਂ ਸੈਰਾਕੁਸ ਸ਼ਹਿਰ ਵਿੱਚ ਰੁਕੇ। ਇਥੇ ਅਸੀਂ ਤਿੰਨਾਂ ਦਿਨਾਂ ਤੱਕ ਰੁਕੇ ਤੇ ਫ਼ਿਰ ਚੱਲ ਪਏ।13ਫ਼ਿਰ ਅਸੀਂ ਰੇਗਿਯੁਨ ਸ਼ਹਿਰ ਵਿੱਚ ਪਹੁੰਚੇ। ਇੱਕ ਦਿਨ ਬਾਅਦ, ਜਦੋਂ ਦਖਣੀ ਹਵਾ ਵਗੀ, ਅਸੀਂ ਤੁਰ ਪਏ। ਅਗਲੇ ਦਿਨ ਅਸੀਂ ਪਤਿਯੁਲੇ ਪਹੁੰਚੇ।14ਉਥੇ ਅਸੀਂ ਕੁਝ ਭਰਾਵਾਂ ਨੂੰ ਮਿਲੇ। ਉਨ੍ਹਾਂ ਸਾਨੂੰ ਇੱਕ ਹਫ਼ਤਾ ਉਥੇ ਰਹਿਣ ਦੀ ਮਿੰਨਤ ਕੀਤੀ। ਅਖੀਰ ਅਸੀਂ ਰੋਮ ਪਹੁੰਚੇ।15ਜਦੋਂ ਉਥੇ ਨਿਹਚਾਵਾਨਾਂ ਨੇ ਸੁਣਿਆ ਕਿ ਅਸੀਂ ਉਥੇ ਪਹੁੰਚੇ ਹਾਂ, ਉਹ ਸਾਨੂੰ ਅਪੀਫ਼ੋਰੁਸ ਦੇ ਬਜ਼ਾਰ ਵਿੱਚ ਅਤੇ ਤਿੰਨ ਨੇਮ ਵਿੱਚ ਮਿਲਣ ਲਈ ਆਏ। ਜਦੋਂ ਪੌਲੁਸ ਨੇ ਇਨ੍ਹਾਂ ਨਿਹਚਾਵਾਨਾਂ ਨੂੰ ਵੇਖਿਆ ਤਾਂ ਉਸਨੂੰ ਹੌਂਸਲਾ ਹੋਇਆ ਅਤੇ ਉਸਨੇ ਪਰਮੇਸ਼ੁਰ ਦਾ ਧੰਨਵਾਦ ਕੀਤਾ।16ਫ਼ਿਰ ਅਸੀਂ ਰੋਮ ਵਿੱਚ ਚਲੇ ਗਏ। ਪੌਲੁਸ ਨੂੰ ਰੋਮ ਵਿੱਚ ਇਕੱਲੇ ਰਹਿਣ ਦੀ ਆਗਿਆ ਸੀ। ਪਰ ਇੱਕ ਸਿਪਾਹੀ ਉਸਦੀ ਨਿਗਰਾਨੀ ਲਈ ਉਸਦੇ ਨਾਲ ਸੀ।17ਤਿੰਨ ਦਿਨਾਂ ਬਾਅਦ ਉਸਨੇ ਯਹੂਦੀਆਂ ਦੇ ਵੱਡੇ ਆਗੂਆਂ ਨੂੰ ਬੁਲਾਵਾ ਭੇਜਿਆ। ਜਦੋਂ ਉਹ ਇਕਠੇ ਹੋਕੇ ਆਏ ਤਾਂ ਪੌਲੁਸ ਨੇ ਆਖਿਆ, “ਹੇ ਮੇਰੇ ਯਹੂਦੀ ਭਰਾਵੋ। ਮੈਂ ਆਪਣੇ ਲੋਕਾਂ ਨਾਲ ਕੋਈ ਗਲਤ ਨਹੀਂ ਕੀਤਾ ਤੇ ਨਾ ਮੈਂ ਆਪਣੇ ਪੁਰਖਿਆਂ ਦੀਆਂ ਰੀਤਾਂ ਦੇ ਵਿਰੁੱਧ ਕੁਝ ਗਲਤ ਕੀਤਾ ਹੈ। ਪਰ ਮੈਨੂੰ ਯਰੂਸ਼ਲਮ ਵਿੱਚ ਗਿਰਫ਼ਤਾਰ ਕਰ ਲਿਆ ਗਿਆ ਅਤੇ ਰੋਮੀਆਂ ਦੇ ਹਵਾਲੇ ਕਰ ਦਿੱਤਾ ਗਿਆ।18ਰੋਮੀਆਂ ਨੇ ਮੈਨੂੰ ਸਵਾਲ ਕੀਤੇ ਪਰ ਉਨ੍ਹਾਂ ਨੂੰ ਕੋਈ ਵਜਹ ਨਾ ਲਭੀ ਜਿਸ ਵਾਸਤੇ ਮੈਂ ਮਾਰਿਆ ਜਾਵਾਂ? ਇਸ ਲਈ ਉਨ੍ਹਾਂ ਮੈਨੂੰ ਅਜ਼ਾਦ ਛੱਡ ਦੇਣਾ ਚਾਹਿਆ।19ਪਰ ਉਥੋਂ ਦੇ ਯਹੂਦੀ ਅਜਿਹਾ ਨਹੀਂ ਚਾਹੁੰਦੇ ਸਨ, ਇਸ ਲਈ ਮੈਨੂੰ ਆਪਣੀ ਦੁਹਾਈ ਕੈਸਰ ਅੱਗੇ ਦੇਣੀ ਪਈ। ਪਰ ਮੈਂ ਇਹ ਨਹੀਂ ਆਖ ਰਿਹਾ ਕਿ ਮੈਨੂੰ ਆਪਣੇ ਲੋਕਾਂ ਦੇ ਵਿਰੁੱਧ ਕੋਈ ਗਿਲਾ ਹੈ।20ਇਸੇ ਕਾਰਣ ਮੈਂ ਤੁਹਾਡੇ ਨਾਲ ਮਿਲਕੇ ਗੱਲ ਕਰਨੀ ਚਾਹੁੰਦਾ ਸੀ। ਮੈਂ ਇਸ ਜੰਜ਼ੀਰ ਨਾਲ ਬੰਨ੍ਹਿਆ ਹੋਇਆ ਹਾਂ ਕਿਉਂਕਿ ਮੈਂ ਇਸਰਾਏਲ ਦੀ ਆਸ ਵਿੱਚ ਵਿਸ਼ਵਾਸ ਰਖਦਾ ਹਾਂ।”21ਯਹੂਦੀਆਂ ਨੇ ਪੌਲੁਸ ਨੂੰ ਆਖਿਆ, “ਅਸੀਂ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿਠੀ ਪ੍ਰਾਪਤ ਨਹੀਂ ਕੀਟੀ, ਤੇ ਨਾ ਹੀ ਸਾਡੇ ਉਨ੍ਹਾਂ ਭਰਾਵਾਂ ਵਿੱਚੋਂ, ਜੋ ਉਥੋਂ ਆਏ, ਤੇਰੇ ਬਾਰੇ ਕੋਈ ਖਬਰ ਲਿਆਏ ਜਾਂ ਤੇਰੇ ਬਾਰੇ ਕੁਝ ਬੁਰਾ ਕਿਹਾ।22ਪਰ ਅਸੀਂ ਤੈਥੋਂ ਤੇਰੀ ਨਿਹਚਾ ਬਾਰੇ ਸੁਣਨਾ ਚਾਹੁੰਦੇ ਹਾਂ ਕਿਉਂਕਿ ਸਾਨੂੰ ਪਤਾ ਹੈ ਕਿ ਹਰ ਜਗ਼੍ਹਾ ਦੇ ਲੋਕ ਇਸ ਸਮੂਹ ਬਾਰੇ ਮੰਦਾ ਬੋਲ ਰਹੇ ਹਨ।”23ਤਾਂ ਪੌਲੁਸ ਅਤੇ ਯਹੂਦੀਆਂ ਨੇ ਸਭਾ ਲਈ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਹੋਰ ਵੀ ਬਹੁਤ ਸਾਰੇ ਯਹੂਦੀ ਲੋਕ ਪੌਲੁਸ ਨੂੰ ਉਸਦੇ ਘਰ ਮਿਲੇ। ਪੌਲੁਸ ਨੇ ਸਵੇਰੇ ਤੋਂ ਆਥਣ ਤੱਕ ਪਰਮੇਸ਼ੁਰ ਦੇ ਰਾਜ ਬਾਰੇ ਵਰਨਣ ਕੀਤਾ। ਅਤੇ ਉਨ੍ਹਾਂ ਨੂੰ ਯਿਸੂ ਬਾਰੇ ਨਿਹਚਾ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼, ਕੀਤੀ। ਉਸਨੇ ਇਹ ਕੋਸ਼ਿਸ਼ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਦਾ ਸਬੂਤ ਦਕੇ ਕੀਤੀ।24ਉਨ੍ਹਾਂ ਵਿੱਚੋਂ ਕਈਆਂ ਨੇ ਪੌਲੁਸ ਦੀਆਂ ਆਖੀਆਂ ਗੱਲਾਂ ਤੇ ਵਿਸ਼ਵਾਸ ਕੀਤਾ ਪਰ ਕਈਆਂ ਨੇ ਨਹੀਂ।25ਉਹ ਆਪਸ ਵਿੱਚ ਬਹਿਸ ਕਰਨ ਲੱਗੇ। ਜਦੋਂ ਯਹੂਦੀ ਉਥੋਂ ਜਾਣ ਹੀ ਵਾਲੇ ਸਨ, ਪੌਲੁਸ ਨੇ ਉਨ੍ਹਾਂ ਨੂੰ ਇੱਕ ਹੋਰ ਗੱਲ ਕਈ: “ਪਵਿੱਤਰ ਆਤਮਾ ਨੇ ਤੁਹਾਡੇ ਵਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ:26“ਇਸ ਕੌਮ ਦੇ ਲੋਕਾਂ ਕੋਲ ਜਾਓ ਅਤੇ ਉਨਹਆਂ ਨੂੰ ਦੱਸੋ; ਤੁਸੀਂ ਸੁਣੋਂਗੇ। ਪਰ ਸਮਝੋਂਗੇ ਨਹੀਂ ਤੁਸੀਂ ਵੇਖੋਂਗੇ ਪਰ ਜੋ ਵੇਖਿਆ ਉਸਨੂੰ ਸਮਝੋਂਗੇ ਨਹੀਂ।27ਇਨ੍ਹਾਂ ਲੋਕਾਂ ਦੀ ਬੁਧੀ ਮੋਟੀ ਹੋ ਚੁੱਕੀ ਹੈ। ਇਨ੍ਹਾਂ ਲੋਕਾਂ ਦੇ ਕੰਨ ਹਨ ਪਰ ਇਹ ਸੁਣਦੇ ਨਹੀਂ। ਇਹ ਲੋਕ ਵੇਖਣ ਤੋਂ ਇਨਕਾਰ ਕਰਦੇ ਹਨ। ਇਹ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਆਪਣੀਆਂ ਅਖਾਂ ਨਾਲ ਨਹੀਂ ਵੇਖਣਗੇ ਨਾਹੀ ਆਪਣੇ ਕੰਨਾਂ ਨਾਲ ਸੁਨਣਗੇ ਅਤੇ ਨਾ ਹੀ ਆਪਣੇ ਦਿਮਾਗਾਂ ਨਾਲ ਸਮਝਣਗੇ। ਇੰਝ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਚੰਗੇ ਹੋਣ ਲਈ ਮੇਰੇ ਵੱਲ ਮੁਡ਼ਨਗੇ।’ ਯਸਾਯਾਹ 6:9-1028‘ਹੇ ਯਹੂਦੀਓ। ਮੈਂ ਤੁਹਾਨੂੰ ਇਹ ਪਤਾ ਲਾਉਣਾ ਚਾਹਉਂਦਾ ਹਾਂ ਕਿ ਪਰਮੇਸ਼ੁਰ ਨੇ ਇਹ ਮੁਕਤੀ ਗੈਰ-ਯਹੂਦੀ ਲੋਕਾਂ ਵਾਸਤੇ ਭੇਜੀ ਹੈ, ਅਤੇ ਉਹ ਸੁਣਨਗੇ।”29[This verse may not be a part of this translation]30ਪਾਲੁਸ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਉਥੇ ਰਿਹਾ। ਜਿਹਡ਼ੇ ਵੀ ਲੋਕ ਉਸ ਕੋਲ ਆਉਂਦੇ ਉਹ ਉਨ੍ਹਾਂ ਨੂੰ ਜੀ ਆਇਆ ਆਖਦਾ। 31ਪੌਲੁਸ ਨੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕੀਤਾ। ਉਸਨੇ ਪ੍ਰਭੂ ਯਿਸੂ ਮਸੀਹ ਬਾਰੇ ਉਪਦੇਸ਼ ਦਿੱਤੇ। ਉਹ ਬਹੁਤ ਨਿਡਰਤਾ ਨਾਲ ਬੋਲਿਆਂ ਅਤੇ ਕਿਸੇ ਨੇ ਵੀ ਉਸ ਨੂੰ ਰੋਕਣ ਦੀ ਕੋਸ਼ਿਸ਼ ਨਾ ਕੀਤੀ।