Punjabi: NT

Acts

3

1ਇੱਕ ਦਿਨ ਪਤਰਸ ਅਤੇ ਯੂਹੰਨਾ ਮੰਦਰ ਵਾਲੇ ਇਲਾਕੇ ਵੱਲ ਗਏ। ਇਹ ਦੁਪਿਹਰ ਦੇ ਤਿੰਨ ਵਜੇ ਦਾ ਵੇਲਾ ਸੀ, ਇਹ ਮੰਦਰ ਦੀ ਰੋਜ਼ਾਨਾ ਪ੍ਰਾਰਥਨਾ ਦੀ ਸੇਵਾ ਦਾ ਵੇਲਾ ਹੁੰਦਾ ਸੀ।2ਜਦੋਂ ਉਹ ਮੰਦਰ ਦੇ ਵਿਹਡ਼ੇ ਅੰਦਰ ਜਾ ਰਹੇ ਸਨ, ਉਨ੍ਹਾਂ ਨੇ ਇੱਕ ਆਦਮੀ ਨੂੰ ਵੇਖਿਆ ਜੋ ਲੰਗਡ਼ਾ ਜੰਮਿਆ ਸੀ। ਉਹ ਚੱਲ ਨਹੀਂ ਸਕਦਾ ਸੀ, ਇਸ ਲਈ ਉਸਦੇ ਕੁਝ ਮਿੱਤਰਾਂ ਨੇ ਉਸ ਨੂੰ ਚੁਕਿਆ ਹੋਇਆ ਸੀ। ਹਰ ਰੋਜ਼ ਉਸਦੇ ਮਿੱਤਰ ਉਸਨੂੰ ਲਿਆਉਂਦੇ ਅਤੇ ਉਸਨੂੰ ਭੀਖ ਮੰਗਨ ਲਾਈ ਮੰਦਰ ਦੇ ਬੂਹੇ ਤੇ ਛੱਡ ਜਾਂਦੇ, ਜੋ ਕਿ “ਖੂਬਸੂਰਤ ਬੂਹਾ” ਅਖਵਾਉਂਦਾ ਸੀ। ਉਹ ਆਦਮੀ ਉਨ੍ਹਾਂ, ਸਾਰੇ ਲੋਕਾਂ ਤੋਂ, ਜਿਹਡ਼ੇ ਵੀ ਮੰਦਰ ਅੰਦਰ ਜਾਂਦੇ, ਭੀਖ ਮੰਗਦਾ।3ਉਸ ਦਿਨ, ਉਸਨੇ ਪਤਰਸ ਅਤੇ ਯੂਹੰਨਾ ਨੂੰ ਮੰਦਰ ਦੇ ਵਿਹਡ਼ੇ ਅੰਦਰ ਜਾਂਦੇ ਵੇਖਿਆ ਅਤੇ ਉਨ੍ਹਾਂ ਕੋਲੋਂ ਪੈਸਿਆਂ ਦੀ ਭੀਖ ਮੰਗੀ।4ਪਤਰਸ ਅਤੇ ਯੂਹੰਨਾ ਨੇ ਉਸ ਵੱਲ ਵੇਖਿਆ ਅਤੇ ਫ਼ੇਰ ਪਤਰਸ ਨੇ ਆਖਿਆ, “ਸਾਡੇ ਵੱਲ ਵੇਖ।”5ਉਸ ਆਦਮੀ ਨੇ ਉਨ੍ਹਾਂ ਵੱਲ ਵੇਖਿਆ ਤੇ ਸੋਚਿਆ ਸ਼ਾਇਦ ਉਹ ਉਸਨੂੰ ਭੀਖ ਦੇਣਗੇ।6ਪਰ ਪਤਰਸ ਨੇ ਆਖਿਆ, “ਮੇਰੇ ਕੋਲ ਕੋਈ ਚਾਂਦੀ ਜਾਂ ਸੋਨਾ ਨਹੀਂ, ਪਰ ਜੋ ਮੇਰੇ ਕੋਲ ਹੈ ਮੈਂ ਤੈਨੂੰ ਦੇਵਾਂਗਾ। ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਤੂੰ ਉਠਕੇ ਖਢ਼ਾ ਹੋ ਅਤੇ ਚੱਲ।”7ਤਦ ਪਤਰਸ ਨੇ ਉਸ ਲੰਗਡ਼ੇ ਦਾ ਸਜ੍ਜਾ ਹੱਥ ਫ਼ਡ਼ਿਆ ਅਤੇ ਉਸਨੂੰ ਉਠਾਇਆ, ਤੁਰੰਤ ਹੀ, ਉਸ ਲੰਗਡ਼ੇ ਆਦਮੀ ਦੇ ਪੈਰਾਂ ਅਤੇ ਗਿਟਿਆਂ ਵਿੱਚ ਤਾਕਤ ਆ ਗਫੀ।8ਉਹ ਝੱਟ ਆਪਣੇ ਪੈਰਾਂ ਤੇ ਕੁਦਿਆ ਅਤੇ ਚੱਲਣ ਲੱਗ ਪਿਆ ਅਤੇ ਉਨ੍ਹਾਂ ਦੇ ਨਾਲ ਮੰਦਰ ਦੇ ਵਿਹਡ਼ੇ ਅੰਦਰ ਗਿਆ। ਉਹ ਚੱਲ ਰਿਹਾ ਸੀ, ਕੁਦ੍ਦ ਰਿਹਾ ਸੀ, ਅਤੇ ਪਰਮੇਸ਼ੁਰ ਦੀ ਉਸਤਤਿ ਕਰ ਰਿਹਾ ਸੀ।9[This verse may not be a part of this translation]10[This verse may not be a part of this translation]11ਉਸ ਆਦਮੀ ਨੇ ਪਤਰਸ ਅਤੇ ਯੂਹੰਨਾ ਨੂੰ ਫ਼ਡ਼ਿਆ ਹੋਇਆ ਸੀ ਤੇ ਲੋਕ ਉਸਨੂੰ ਠੀਕ ਚੱਲਦਾ ਵੇਖ ਕੇ ਹੈਰਾਨ ਸਨ ਕਿਉਂਕਿ ਹੁਣ ਉਹ ਬਿਲਕੁਲ ਠੀਕ-ਠਾਕ ਸੀ। ਤਾਂ ਲੋਕ ਵੀ ਪਤਰਸ ਅਤੇ ਯੂਹੰਨਾ ਕੋਲ ਸੁਲੇਮਾਨ ਦੇ ਦਲਾਨ ਵਿੱਚੋਂ ਦੌਡ਼ੇ ਆਏ।12ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, “ਮੇਰੇ ਯਹੂਦੀ ਭਰਾਵੋ, ਤੁਸੀ ਇਸ ਤੇ ਹੈਰਾਨ ਕਿਉਂ ਹੋ? ਤੁਸੀਂ ਸਾਡੇ ਵੱਲ ਇਉਂ ਕਿਉਂ ਵੇਖ ਰਹੇ ਹੋ ਜਿਵੇਂ ਅਸੀਂ ਉਸਨੂੰ ਆਪਣੀ ਤਾਕਤ ਅਤੇ ਚੰਗਿਆਈ ਨਾਲ ਠੀਕ ਕੀਤਾ ਹੈ?13ਨਹੀਂ। ਅਸੀਂ ਨਹੀਂ। ਪਰਮੇਸ਼ੁਰ ਨੇ ਇਹ ਸਭ ਕੀਤਾ ਹੈ। ਉਹ ਅਬਰਾਹਾਮ ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਉਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਉਸਨੇ ਇਹ ਸਭ ਕੁਝ ਕਰਕੇ ਆਪਣੇ ਸੇਵਕ ਯਿਸੂ ਦੀ ਮਹਿਮਾ ਕੀਤੀ ਹੈ। ਪਰ ਤੁਸੀਂ ਯਿਸੂ ਨੂੰ ਮਰਵਾਉਣ ਲਈ ਦੇ ਦਿੱਤਾ, ਪਿਲਾਤੁਸ ਨੇ ਯਿਸੂ ਨੂੰ ਛੱਡ ਦੇਣਾ ਚਾਹਿਆ ਪਰ ਤੁਸੀਂ ਆਖਿਆ ਕਿ ਤੁਹਾਨੂੰ ਯਿਸੂ ਦੀ ਆਜ਼ਾਦੀ ਨਹੀਂ ਚਾਹੀਦੀ।14ਯਿਸੂ ਪਵਿੱਤਰ ਅਤੇ ਧਰਮੀ ਸੀ। ਪਰ ਤੁਸੀਂ ਕਿਹਾ ਕਿ ਤੁਹਾਨੂੰ ਉਸਦੀ ਜ਼ਰੂਰਤ ਨਹੀਂ ਹੈ। ਪਰ ਤੁਸੀਂ ਪਿਲਾਤੁਸ ਨੂੰ ਯਿਸੂ ਦੀ ਜਗ਼੍ਹਾ ਇੱਕ ਖੂਨੀ ਨੂੰ ਛੱਡਣ ਦੀ ਮੰਗ ਕੀਤੀ ਹੈ।15ਇਸ ਤਰ੍ਹਾਂ ਤੁਸੀਂ ਉਸਨੂੰ ਮਾਰਿਆ ਜੋ ਜਿੰਦਗੀ ਦਿੰਦਾ ਹੈ ਪਰ ਪਰਮੇਸ਼ੁਰ ਨੇ ਉਸਨੂੰ ਮੁਰਦੇ ਤੋਂ ਜੀਵਨ ਵੱਲ ਉਠਾਇਆ। ਅਸੀਂ ਇਸਦੇ ਗਵਾਹ ਹਾਂ ਕਿਉਂ ਕਿ ਅਸੀਂ ਇਹ ਸਭ ਕੁਝ ਆਪਣੀ ਅਖੀ ਵੇਖਿਆ।16ਇਹ ਯਿਸੂ ਦੀ ਸ਼ਕਤੀ ਹੀ ਸੀ ਜਿਸਨੇ ਇਸ ਲੰਗਡ਼ੇ ਆਦਮੀ ਨੂੰ ਚੱਲਣ ਦੀ ਸ਼ਕਤੀ ਦਿੱਤੀ। ਇਹ ਇਸਲਈ ਵਾਪਰਿਆ ਕਿਉਂਕਿ ਅਸੀਂ ਯਿਸੂ ਦੀ ਸ਼ਕਤੀ ਵਿੱਚ ਯਕੀਨ ਕੀਤਾ। ਤੁਸੀਂ ਇਸ ਆਦਮੀ ਨੂੰ ਵੇਖ ਸਕਦੇ ਹੋ ਤੇ ਤੁਸੀਂ ਇਸਨੂੰ ਜਾਣਦੇ ਵੀ ਹੋ। ਇਹ ਯਿਸੂ ਵਿੱਚ ਆਪਣੇ ਵਿਸ਼ਵਾਸ ਕਾਰਣ ਚੰਗਾ ਹੋਇਆ ਹੈ ਅਤੇ ਤੁਸੀਂ ਸਭਨਾ ਨੇ ਵੇਖਿਆ ਕਿ ਇਹ ਕਿਵੇਂ ਵਾਪਰਿਆ।17“ਮੇਰੇ ਭਰਾਵੋ। ਮੈਂ ਜਾਣਦਾ ਹਾਂ ਕਿ ਤੁਸੀਂ ਯਿਸੂ ਨਾਲ ਉਹ ਸਭ ਕੁਝ ਇਸ ਲਈ ਕੀਤਾ ਕਿਉਂਕਿ ਤੁਸੀਂ ਆਪਣੀ ਕਰਨੀ ਤੋਂ ਅਨਜਾਣ ਸੀ ਕਿ ਤੁਸੀਂ ਇਹ ਕੀ ਕਰ ਰਹੇ ਹੋ। ਤੁਹਾਡੇ ਆਗੂ ਵੀ ਅਨਜਾਣ ਸਨ।18ਪਰ ਉਨ੍ਹਾਂ ਗੱਲਾਂ ਦੀ ਸੂਚਨਾ ਪਰਮੇਸ਼ੁਰ ਨੇ ਆਪਣੇ ਨਬੀਆਂ ਰਾਹੀਂ ਦਿੱਤੀ Ί ਜਿਵੇਂ ਕਿ ਉਸਦੇ ਮਸੀਹ ਨੂੰ ਦੁਖ ਝੱਲਣੇ ਪੈਣਗੇ। ਇਹ ਇਵੇਂ ਹੀ ਵਾਪਰਿਆ ਜਿਵੇਂ ਮੈਂ ਤੁਹਾਨੂੰ ਕਿਹਾ ਹੈ।19ਇਸੇ ਲਈ ਤੁਹਾਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁਡ਼ੋ ਤਾਂ ਜੋ ਉਹ ਤੁਹਾਡੇ ਪਾਪ ਬਖਸ਼ ਸਕੇ।20ਤਦ ਫ਼ਿਰ ਪ੍ਰਭੂ ਤੁਹਾਨੂੰ ਆਤਮਕ ਸੁਖ ਦਾ ਸਮਾਂ ਦੇਵੇਗਾ, ਉਹ ਯਿਸੂ ਨੂੰ ਭੇਜੇਗਾ ਜਿਸਨੂੰ ਉਸਨੇ ਮਸੀਹ ਹੋਣ ਲਈ ਚੁਣਿਆ ਹੈ।21ਜਿੰਨਾ ਚਿਰ ਸਾਰੀਆਂ ਚੀਜ਼ਾਂ ਮੁਡ਼ ਸੁਧਾਰੀਆਂ ਨਹੀਂ ਜਾਂਦੀਆਂ, ਯਿਸੂ ਨੇ ਸਵਰਗ ਵਿੱਚ ਹੀ ਰਹਿਣਾ ਹੈ। ਇਸ ਬਾਰੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਸ਼ੁਰੂ ਤੋਂ ਹੀ ਆਖਿਆ ਸੀ।22ਮੂਸਾ ਨੇ ਆਖਿਆ, ‘ਪ੍ਰਭੂ, ਤੁਹਾਡਾ ਪਰਮੇਸ਼ੁਰ, ਤੁਹਾਡੇ ਆਪਣੇ ਭਰਾਵਾਂ ਵਿੱਚੋਂ ਇੱਕ ਨਬੀ ਦੇਵੇਗਾ, ਜਿਹਡ਼ਾ ਮੇਰੇ ਵਰਗਾ ਹੈ। ਜੋ ਕੁਝ ਨਬੀ ਤੁਹਾਨੂੰ ਆਖੇ ਉਸਨੂੰ ਸੁਣੋ।23ਜੋ ਕੋਈ ਵੀ ਉਸ ਨਬੀ ਨੂੰ ਨਹੀਂ ਮੰਨੇ ਉਹ ਮਰ ਜਾਵੇਗਾ ਅਤੇ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਕਢ ਦਿੱਤਾ ਜਾਵੇਗਾ।’24ਸਮੂਏਲ ਅਤੇ ਉਸਤੋਂ ਬਾਅਦ ਸਾਰੇ ਨਬੀ, ਜੋ ਪਰਮੇਸ਼ੁਰ ਲਈ ਬੋਲੇ, ਉਨ੍ਹਾਂ ਨੇ ਵਰਤਮਾਨ ਕਾਲ ਦੀਆਂ ਗੱਲਾਂ ਨਿਸ਼ਚਿਤ ਕੀਤੀਆਂ। 25ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸਨੂੰ ਪਰਮੇਸ਼ੁਰ ਨੇ ਤੁਹਾਡੇ ਪਿਓ ਦਾਦਿਆਂ ਨਾਲ ਬਣਾਇਆ ਸੀ। ਜਦ ਉਹ ਅਬਰਾਹਾਮ ਨੂੰ ਆਖਿਆ ਕਿ, ‘ਧਰਤੀ ਦੇ ਸਾਰੇ ਪਰਿਵਾਰ ਤੇਰੀਆਂ ਔਲਾਦਾਂ ਰਾਹੀਂ ਧੰਨ ਹੋਣਗੇ।’26ਪਰਮੇਸ਼ੁਰ ਨੇ ਆਪਣੇ ਖਾਸ ਸੇਵਕ ਯਿਸੂ ਨੂੰ ਤੁਹਾਡੇ ਕੋਲ ਪਹਿਲਾਂ ਭੇਜਿਆ। ਉਹ ਤੁਹਾਡੇ ਵਿੱਚੋਂ ਹਰ ਇੱਕ ਨੂੰ ਤੁਹਾਡੇ ਬਦੀ ਦੇ ਰਸਤਿਆਂ ਤੋਂ ਹਟਾ ਕੇ ਅਸੀਸਾਂ ਦੇਣ ਲਈ ਆਇਆ।