1ਤਦ ਫਿਰ ਪਿਲਾਤੁਸ ਨੇ ਯਿਸੂ ਨੂੰ ਫ਼ਡ਼ਕੇ ਕੋਡ਼ੇ ਮਾਰਨ ਦਾ ਹੁਕਮ ਦਿੱਤਾ2ਸੈਨਕਾਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਸਦੇ ਸਿਰ ਤੇ ਪਾਇਆ ਅਤੇ ਉਸਨੂੰ ਬੈਂਗਨੀ ਚੋਲਾ ਪਹਿਨਾਇਆ।3ਬਾਰ-ਬਾਰ ਸੈਨਕ ਆਉਣ ਅਤੇ ਉਸਨੂੰ ਆਕੇ ਠਿਠ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਨਮਸਕਾਰ।” ਇਸਦੇ ਨਾਲ ਹੀ ਉਸਦੇ ਮੂੰਹ ਤੇ ਚਪੇਡ਼ਾਂ ਵੀ ਮਾਰਦੇ ਰਹੇ।4ਪਿਲਾਤੁਸ ਨੇ ਫਿਰ ਬਾਹਰ ਆਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਮੈਨੂੰ ਉਸਤੇ ਦੋਸ਼ ਲਾਉਣ ਵਾਸਤੇ ਕੁਝ ਵੀ ਨਹੀਂ ਲਭਿਆ।”5ਫਿਰ ਯਿਸੂ ਬਾਹਰ ਆਇਆ, ਉਸਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸ਼ਰੀਰ ਦੁਆਲੇ ਬੈਂਗਨੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ ਇਹ ਹੈ।”6ਜਦੋਂ ਰਧਾਨ ਜਾਜਕਾਂ ਅਤੇ ਯਹੂਦੀ ਪਹਿਰੇਦਾਰਾਂ ਨੇ ਇਸਨੂੰ ਵੇਖਿਆ ਤਾਂ ਉਨ੍ਹਾਂ ਰੌਲਾ ਪਾਇਆ, “ਇਸਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਕਿਹਾ, “ਤੁਸੀਂ ਆਪੇ ਇਸਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸਤੇ ਦੋਸ਼ ਲਾਉਣ ਲਈ ਕੁਝ ਵੀ ਨਹੀਂ ਲਭਿਆ।”7ਯਹੂਦੀਆਂ ਨੇ ਆਖਿਆ, “ਸਾਡੇ ਕੋਲ ਸ਼ਰ੍ਹਾ ਹੈ ਅਤੇ ਇਸਦੇ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸਨੇ ਇਹ ਆਖਿਆ ਹੈ ਕਿ ਇਹ ਪਰਮੇਸ਼ੁਰ ਦਾ ਪੁੱਤਰ ਹੈ।”8ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਦ ਉਹ ਹੋਰ ਵੀ ਡਰ ਗਿਆ।9ਉਹ ਮੁਡ਼ ਮਹਿਲ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿਥੋਂ ਆਇਆ ਹੈਂ?” ਪਰ ਯਿਸੂ ਨੇ ਉਸਨੂੰ ਕੋਈ ਜਵਾਬ ਨਾ ਦਿੱਤਾ।10ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਣ ਤੋਂ ਇਨਕਾਰੀ ਹੈਂ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਮਾਰ ਦੇਵਾਂ?”11ਯਿਸੂ ਨੇ ਆਖਿਆ, “ਇਹ ਸ਼ਕਤੀ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤੀ ਹੋਈ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀ ਫ਼ਡ਼ਵਾਇਆ ਹੈ ਉਹ ਵਧ੍ਧ ਪਾਪ ਦਾ ਦੋਸ਼ੀ ਹੈ।”12ਇਸਤੋਂ ਬਾਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲਾ ਪਾ ਰਹੇ ਸਨ, “ਜੋ ਕੋਈ ਵੀ ਇਸਨੂੰ ਬਾਦਸ਼ਾਹ ਠਹਿਰਾਵੇਗਾ ਉਹ ਕੈਸਰ ਦੇ ਖਿਲਾਫ਼ ਹੈ। ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।”13ਪਿਲਾਤੁਸ ਇਹ ਗੱਲਾਂ ਸੁਣਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਨਾਂ ਦੇ ਥਾਂ ਕੋਲ ਲਿਆਇਆ। (ਜਿਸਨੂੰ ਇਬਰਾਨੀ ਭਾਸ਼ਾ ਵਿੱਚ “ਗਬ੍ਬਥਾ” ਆਖਿਆ ਜਾਂਦਾ ਹੈ) ਅਤੇ ਨਿਆਂਕਾਰ ਦੀ ਕੁਰਸੀ ਤੇ ਬੈਠ ਗਿਆ। 14ਇਹ ਤਕਰੀਬਨ ਦੁਪਿਹਰ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਇਥੇ ਹੈ।”15ਯਹੂਦੀਆਂ ਨੇ ਡੰਡ ਪਾਈ, “ਇਸਨੂੰ ਦੂਰ ਲੈ ਜਾਓ, ਇਸਨੂੰ ਲੈ ਜਾਓ ਅਤੇ ਇਸਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਪ੍ਰਧਾਨ ਜਾਜਕ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।”16ਤਾਂ ਪਿਲਾਤੁਸ ਨੇ ਯਿਸੂ ਨੂੰ ਸਲੀਬ ਦੇਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ। ਸਿਪਾਹੀ ਯਿਸੂ ਨੂੰ ਲੈ ਗਏ।17ਉਸਨੇ ਆਪਣੀ ਸਲੀਬ ਆਪ ਚੁੱਕੀ ਅਤੇ ਖੋਪਰੀ ਨਾਮੇਂ ਥਾਂ ਉੱਤੇ ਗਿਆ। ਅਤੇ ਇਬਰਾਨੀ ਭਾਸ਼ਾ ਵਿੱਚ ਉਸਨੂੰ “ਗਲਗਥਾ” ਕਹਿੰਦੇ ਹਨ।18ਉਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉਥੇ ਦੋ ਮਨੁੱਖ ਹੋਰ ਸਨ ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਇੱਕ ਮਨੁੱਖ ਉਸਦੇ ਦੋਹੀਂ ਪਾਸੀ ਅਤੇ ਯਿਸੂ ਵਿਚਾਲੇ।19ਪਿਲਾਤੁਸ ਨੇ ਇੱਕ ਚਿੰਨ੍ਹ ਪੱਟੀ ਲਿਖਵਾ ਕੇ ਸਲੀਬ ਉੱਪਰ ਟਂਗਵਾਈ ਜਿਸਤੇ ਇਹ ਲਿਖਿਆ ਹੋਇਆ ਸੀ, “ਯਿਸੂ ਨਾਸਰਤ ਯਹੂਦੀਆਂ ਦਾ ਰਾਜਾ।”20ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਹ ਸੰਕੇਤ ਪਢ਼ਿਆ, ਕਿਉਂਕਿ ਜਿਸ ਜਗ੍ਹਾ ਉਸਨੂੰ ਸਲੀਬ ਦਿੱਤੀ ਗਈ ਸੀ, ਸ਼ਹਿਰ ਦੇ ਨੇਡ਼ੇ ਹੀ ਸੀ।21ਪਰਧਾਨ ਯਹੂਦੀ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ‘ਉਹ ਯਹੂਦੀਆ ਦਾ ਰਾਜਾ ਹੈ।’ ਸਗੋਂ ਇਹ ਲਿਖ ਕਿ, ‘ਉਸਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।”‘22ਪਿਲਾਤੁਸ ਨੇ ਆਖਿਆ, “ਜੋ ਮੈਂ ਲਿਖਿਆ ਹੈ, ਉਸਨੂੰ ਮੈਂ ਹੁਣ ਨਹੀਂ ਬਦਲ ਸਕਦਾ।”23ਜਦੋਂ ਸੈਨਕਾਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸਦੇ ਵਸਤਰ ਲਏ ਅਤੇ ਉਨ੍ਹਾਂ ਨੂੰ ਚਾਰ ਹਿਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁਡ਼ਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਥੱਲੇ ਤੱਕ ਇੱਕੋ ਹੀ ਟੁਕਡ਼ੇ ਦਾ ਬਣਿਆ ਹੋਇਆ ਸੀ।24ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁਡ਼ਤੇ ਨੂੰ ਹਿਸਿਆਂ ਵਿੱਚ ਨਹੀਂ ਪਾਡ਼ਨਾ ਚਾਹੀਦਾ, ਸਗੋਂ ਅਸੀਂ ਪਰਚੀਆਂ ਪਾਕੇ ਵੇਖ ਲੈਦੇ ਹਾਂ ਇਹ ਕਿਸ ਦੇ ਹਿੱਸੇ ਆਉਂਦਾ ਹੈ। ਇਹ ਇਸ ਲਈ ਹੋਇਆ ਤਾਂ ਜੋ ਪੋਥੀ ਦਾ ਕਥਨ ਪੂਰਾ ਹੋ ਸਕੇ। “ਉਨ੍ਹਾਂ ਮੇਰੇ ਵਸਤਰ ਵੀ ਆਪਸ ‘ਚ ਵੰਡ ਲਏ ਅਤੇ ਮੇਰੇ ਕੱਪਡ਼ਿਆਂ ਤੇ ਪਰਚੀ ਸੁੱਟੀ।” ਜ਼ਬੂਰ 22:18 ਤਾਂ ਸਿਪਾਹੀ ਨੇ ਇਉਂ ਕੀਤਾ।25ਯਿਸੂ ਦੀ ਮਾਤਾ ਉਸਦੀ ਸਲੀਬ ਦੇ ਕੋਲ ਖਢ਼ੀ ਸੀ। ਉਸਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖਲੋਤੀਆਂ ਸਨ।26ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ। ਅਤੇ ਜਿਸ ਚੇਲੇ ਨੂੰ ਬਡ਼ਾ ਪਿਆਰ ਕੀਤਾ ਸੀ ਵੀ ਉਥੇ ਹੀ ਖਢ਼ਾ ਸੀ ਤਾਂ ਉਸਨੇ ਆਪਣੀ ਮਾਤਾ ਨੂੰ ਕਿਹਾ, “ਪਿਆਰੀ ਔਰਤ! ਇਹ ਰਿਹਾ ਤੇਰਾ ਪੁੱਤਰ।”27ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਤੇਰੀ ਮਾਤਾ ਇਥੇ ਹੈ।” ਤਾਂ ਇਸਤੋਂ ਬਾਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਕੋਲ ਲੈ ਗਿਆ।28ਯਿਸੂ ਜਾਣਦਾ ਸੀ ਕਿ ਸਭ ਕੁਝ ਸੰਪੂਰਨ ਹੋ ਚੁਕਿਆ ਸੀ। ਇਸ ਲਈ ਪੋਥੀ ਵਿੱਚ ਜੋ ਲਿਖਿਆ ਹੈ ਉਸਨੂੰ ਪੂਰਾ ਕਰਨ ਲਈ ਉਸਨੇ ਆਖਿਆ, “ਮੈਂ ਪਿਆਸਾ ਹਾਂ।”29ਉਥੇ ਇੱਕ ਵੱਡਾ ਮਰਤਬਾਨ ਸਿਰਕੇ ਦਾ ਭਰਿਆ ਹੋਇਆ ਸੀ ਤਾਂ ਸਿਪਾਹੀਆਂ ਨੇ ਇੱਕ ਸਪੰਜ ਨੂੰ ਉਸ ਵਿੱਚ ਭਿਗੋਇਆ ਅਤੇ ਉਸ ਸਪੰਜ ਨੂੰ ਜ਼ੂਫ਼ੇ ਨਾਂ ਦੇ ਪੌਧੇ ਦੀ ਟਹਿਣੀ ਨਾਲ ਬੰਨ੍ਹਕੇ, ਉਸਨੂੰ ਯਿਸੂ ਦੇ ਮੂੰਹ ਤੱਕ ਉੱਪਰ ਉਠਾਇਆ। 30ਜਦ ਯਿਸੂ ਨੇ ਸਿਰਕੇ ਦਾ ਸਵਾਦ ਵੇਖਿਆ, ਉਸਨੇ ਆਖਿਆ, “ਇਹ ਪੂਰਾ ਹੋ ਗਿਆ ਹੈ।” ਤਦ ਯਿਸੂ ਨੇ ਆਪਣਾ ਸਿਰ ਨਿਵਾਇਆ ਅਤੇ ਜਾਨ ਦੇ ਦਿੱਤੀ।31ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲੋਥਾਂ ਸਲੀਬ ਤੇ ਟਂਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋਡ਼ਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲੋਥਾਂ ਨੂੰ ਉਤਾਰਿਆ ਜਾ ਸਕੇ।32ਤਾਂ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲਤ੍ਤਾ ਤੋਡ਼ੀਆਂ ਜਿਸਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋਡ਼ ਦਿੱਤੀਆਂ।33ਪਰ ਜਦੋਂ ਸਿਪਾਹੀ ਯਿਸੂ ਕੋਲ ਪਹੁੰਚੇ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸਦੀਆਂ ਲਤ੍ਤਾ ਨਾ ਤੋਡ਼ੀਆਂ।34ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਤਲਵਾਰ ਕਢੀ ਅਤੇ ਯਿਸੂ ਦੀ ਵਖੀ ਵਿੰਨ੍ਹ ਦਿੱਤੀ। ਉਸਦੇ ਸ਼ਰੀਰ ਵਿੱਚੋਂ ਲਹੂ ਅਤੇ ਪਾਣੀ ਆਇਆ।35(ਜਿਸਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰ ਸਕੋਂ।)36ਇਹ ਪੋਥੀ ਦੀ ਕਹਿਣੀ ਨੂੰ ਪੂਰਾ ਕਰਨ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋਡ਼ੀ ਜਾਵੇਗੀ।”37ਅਤੇ ਦੂਜੀ ਪੋਥੀ ਆਖਦੀ ਹੈ, “ਲੋਕ ਉਸ ਵਿਅਕਤੀ ਵੱਲ ਵੇਖਣਗੇ ਜਿਸਨੂੰ ਉਨ੍ਹਾਂ ਨੇ ਤਲਵਾਰ ਨਾਲ ਵਿੰਨ੍ਹਿਆ ਸੀ।” 38ਇਸਤੋਂ ਬਾਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸ਼ਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸਨੂੰ ਯਿਸੂ ਦੇ ਸ਼ਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲੋਥ ਨੂੰ ਉਥੋਂ ਲੈ ਗਿਆ। 39ਨਿਕੁਦੇਮੁਸ ਯੂਸੁਫ਼ ਦੇ ਨਾਲ ਗਿਆ। ਨਿਕੁਦੇਮੁਸ ਉਹੀ ਸੀ ਜਿਹਡ਼ਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਚੌਂਤੀ ਲੀਟਰ ਦੇ ਕਰੀਬ ਗੰਧਰਸ ਨਾਲ ਮਿਸ਼੍ਰਿਤ ਊਦ ਲਿਆਇਆ।40ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲੋਥ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰਿਵਾਜ਼ ਮੁਤਾਬਕ ਸਮਗਰੀ ਪਾਕੇ ਇੱਕ ਪਤਲੇ ਲਿਨਨ ਦੇ ਕੱਪਡ਼ੇ ਨਾਲ ਉਸਦੇ ਸ਼ਰੀਰ ਨੂੰ ਲਪੇਟਿਆ।41ਜਿਸ ਜਗ੍ਹਾ ਯਿਸੂ ਨੂੰ ਸਲੀਬ ਦਿੱਤੀ ਗਈ ਸੀ ਉਥੇ ਇੱਕ ਬਾਗ ਸੀ। ਉਥੇ ਇੱਕ ਨਵੀਂ ਕਬਰ ਸੀ ਜਿਸ ਵਿੱਚ ਕਦੇ ਵੀ ਕਿਸੇ ਨੂੰ ਦਫ਼ਨਾਇਆ ਨਹੀਂ ਗਿਆ ਸੀ।42ਆਦਮੀਆਂ ਨੇ ਯਿਸੂ ਨੂੰ ਉਸ ਕਬਰ ਵਿੱਚ ਪਾ ਦਿੱਤਾ ਕਿਉਂਕਿ ਇਹ ਨੇਡ਼ੇ ਸੀ ਅਤੇ ਸਬਤ ਦੇ ਦਿਨ ਲਈ ਤਿਆਰੀ ਦਾ ਦਿਨ ਵੀ ਸੀ।