Punjabi: NT

Luke

12

1ਇਸੇ ਵਿਚਕਾਰ ਕਈ ਹਜ਼ਾਰ ਲੋਕ ਇਕਠ੍ਠੇ ਹੋ ਗਏ ਅਤੇ ਇੱਕ ਦੂਜੇ ਉੱਤੇ ਡਿੱਗਣ ਲੱਗੇ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਫ਼ਰੀਸੀਆਂ ਦੇ ਖਮੀਰ ਤੋਂ ਹੁਸ਼ਿਆਰ ਰਹਿਣਾ ਜੋ ਉਨ੍ਹਾਂ ਦਾ ਕਪਟ ਹੈ।2ਅਜਿਹੀ ਕੋਈ ਚੀਜ਼ ਛੁਪੀ ਹੋਈ ਨਹੀਂ ਹੈ ਜੋ ਜਾਹਿਰ ਨਹੀਂ ਕੀਤੀ ਜਾਵੇਗੀ। ਅਜਿਹਾ ਕੁਝ ਵੀ ਗੁਪਤ ਨਹੀਂ ਹੈ ਜੋ ਦਸਿਆ ਨਹੀਂ ਜਾਵੇਗਾ।3ਜੋ ਕੁਝ ਤੁਸੀਂ ਹਨੇਰੇ ਵਿੱਚ ਆਖਿਆ ਉਹ ਚਾਨਣ ਵਿੱਚ ਸੁਣਿਆ ਜਾਵੇਗ਼ਾ। ਅਤੇ ਜੋ ਕੁਝ ਗੱਲਾਂ ਤੁਸੀਂ ਬੰਦ ਕਮਰਿਆਂ ਵਿੱਚ ਖੁਸਰ-ਫੁਸਰ ਕਰਦੇ ਹੋ, ਘਰ ਦੇ ਕੋਠਿਆਂ ਉੱਪਰੋਂ ਪੁਕਾਰ ਕੇ ਸੁਣਾਈਆਂ ਜਾਣਗੀਆਂ।”4ਤਾਂ ਯਿਸੂ ਨੇ ਲੋਕਾਂ ਨੂੰ ਕਿਹਾ, “ਮੇਰੇ ਮਿੱਤਰੋ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਨ੍ਹਾਂ ਤੋਂ ਨਾ ਡਰੋ ਜੋ ਸ਼ਰੀਰ ਨੂੰ ਮਾਰ ਸਕਦੇ ਹਨ, ਪਰ ਇਸਤੋਂ ਵਧ ਉਹ ਕੁਝ ਨਹੀਂ ਕਰ ਸਕਦੇ।5ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਹਾਨੂੰ ਕਿਸ ਕੋਲੋਂ ਡਰਨਾ ਚਾਹੀਦਾ ਹੈ? ਤੁਹਾਨੂੰ ਉਸ ਕੋਲੋਂ ਡਰਨਾ ਚਾਹੀਦਾ ਹੈ ਜੋ ਤੁਹਾਨੂੰ ਮਾਰਨ ਤੋਂ ਬਾਦ ਨਰਕਾਂ ਵਿੱਚ ਸੁੱਟਣ ਦੀ ਤਾਕਤ ਰੱਖਦਾ ਹੈ। ਹਾਂ, ਉਹੀ ਹੈ ਜਿਸ ਕੋਲੋਂ ਤੁਹਾਨੂੰ ਡਰਨਾ ਚਾਹੀਦਾ ਹੈ।6“ਕੀ ਪੰਜ ਪੰਛੀ ਦੋ ਪੈਸਿਆਂ ਲਈ ਨਹੀਂ ਵਿਕਦੇ। ਪਰ ਪਰਮੇਸ਼ੁਰ ਉਨ੍ਹਾਂ ਵਿੱਚੋਂ ਕਿਸੇ ਇੱਕ ਨੂੰ ਵੀ ਨਹੀਂ ਭੁੱਲਦਾ।7ਹਾਂ ਪ੍ਰਭੂ ਜਾਣਦਾ ਹੈ ਕਿ ਤੁਹਾਡੇ ਸਿਰ ਉੱਪਰ ਕਿੰਨੇ ਵਾਲ ਹਨ। ਡਰੋ ਨਹੀਂ, ਤੁਸੀਂ ਬਹੁਤ ਸਾਰੇ ਪੰਛੀਆਂ ਨਾਲੋਂ ਕਿਤੇ ਉੱਤਮ ਹੋ।8“ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਲੋਕਾਂ ਅੱਗੇ ਇਹ ਇਕਰਾਰ ਕਰੇ ਕਿ ਉਹ ਮੇਰੇ ਨਾਲ ਸੰਬੰਧਿਤ ਹੈ ਤਾਂ ਮਨੁੱਖ ਦਾ ਪੁੱਤਰ ਵੀ ਉਸਦਾ ਇਕਰਾਰ ਪਰਮੇਸ਼ੁਰ ਦੇ ਦੂਤਾਂ ਅੱਗੇ ਕਰੇਗਾ ਕਿ ਉਹ ਵਿਅਕਤੀ ਉਸ ਨਾਲ ਸੰਬੰਧਿਤ ਹੈ।9ਪਰ ਜੇਕਰ ਕੋਈ ਲੋਕਾਂ ਅੱਗੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਅੱਗੇ ਉਸਦਾ ਵੀ ਇਨਕਾਰ ਕੀਤਾ ਜਾਵੇਗਾ।10“ਜੇਕਰ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਕੁਝ ਕਹਿੰਦਾ ਹੈ ਤਾਂ ਮਾਫ਼ ਕੀਤਾ ਜਾ ਸਕਦਾ ਹੈ ਪਰ ਜੇ ਕੋਈ ਪਵਿੱਤਰ ਆਤਮਾ ਦੇ ਖਿਲਾਫ਼ ਮੰਦੀਆਂ ਗੱਲਾਂ ਕਹਿੰਦਾ ਹੈ ਤਾਂ ਉਸਨੂੰ ਮਾਫ਼ ਨਹੀਂ ਕੀਤਾ ਜਾਵੇਗਾ।11“ਇਸ ਲਈ ਜੇਕਰ ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾ ਅੱਗੇ, ਹਾਕਮਾਂ ਅਤੇ ਅਧਿਕਾਰੀਆਂ ਅੱਗੇ ਲਿਆਉਂਦੇ ਹਨ ਤਾਂ ਇਹ ਚਿੰਤਾ ਨਾ ਕਰੋ ਕਿ ਤੁਸੀਂ ਆਪਣੇ ਆਪ ਨੂੰ ਕਿਵੇਂ ਬਚਾਵੋਂਗੇ ਜਾਂ ਤੁਹਾਨੂੰ ਕੀ ਆਖਣਾ ਚਾਹੀਦਾ ਹੈ।12ਘਬਰਾਓ ਨਹੀਂ ਕਿਉਂਕਿ ਉਸ ਸਮੇਂ ਪਵਿੱਤਰ ਆਤਮਾ ਤੁਹਾਨੂੰ ਸੂਝ ਦੇਵੇਗਾ ਕਿ ਤੁਹਾਨੂੰ ਕੀ ਆਖਣਾ ਚਾਹੀਦਾ ਹੈ।”13ਭੀਡ਼ ਵਿੱਚੋਂ ਇੱਕ ਮਨੁੱਖ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਮੇਰੇ ਭਰਾ ਨੂੰ ਸਾਡੇ ਪਿਤਾ ਦੀ ਸੰਪਤੀ ਮੇਰੇ ਨਾਲ ਸਾਂਝੀ ਕਰਨ ਲਈ ਕਹੋ।”14ਪਰ ਯਿਸੂ ਨੇ ਉਸਨੂੰ ਕਿਹਾ, “ਹੇ ਆਦਮੀ, ਮੈਨੂੰ ਤੁਹਾਡਾ ਮੁਨਸਫ਼ ਜਾਂ ਫ਼ੈਸਲਾ ਕਰਨ ਵਾਲਾ ਕਿਸਨੇ ਬਣਾਇਆ ਹੈ?”15ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸਾਵਧਾਨ ਰਹੋ! ਅਤੇ ਹਰ ਲੋਭ-ਲਾਲਚ ਤੋਂ ਆਪਣੇ ਆਪ ਨੂੰ ਦੂਰ ਰੱਖੋ ਕਿਉਂਕਿ ਕੋਈ ਬੰਦਾ ਆਪਣੀ ਵੱਡੀ ਦੌਲਤ ਤੋਂ ਜੀਵਨ ਪ੍ਰਾਪਤ ਨਹੀਂ ਕਰ ਸਕਦਾ।”16ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, “ਕਿਸੇ ਆਦਮੀ ਦੀ ਜ਼ਮੀਨ ਤੇ ਬਹੁਤ ਅਧਿਕ ਅਨਾਜ ਹੁੰਦਾ ਸੀ।17ਤਾਂ ਉਸਨੇ ਆਪਣੇ ਮਨ ਵਿੱਚ ਸੋਚਿਆ, ‘ਮੈਂ ਕੀ ਕਰਾਂ? ਮੇਰੇ ਕੋਲ ਫ਼ਸਲ ਸਾਂਭਣ ਲਈ ਕੋਈ ਥਾਂ ਨਹੀਂ।’18ਤਦ ਅਮੀਰ ਆਦਮੀ ਨੇ ਕਿਹਾ, ‘ਮੈਂ ਜਾਣਦਾ ਹਾਂ ਮੈਂ ਕੀ ਕਰਾਂਗਾ? ਮੈਂ ਆਪਣੇ ਗੁਦਾਮਾਂ ਨੂੰ ਢਾਹ ਕੇ ਵੱਡੇ ਗੁਦਾਮ ਬਣਾਵਾਂਗਾ ਅਤੇ ਮੈਂ ਆਪਣੀ ਕਣਕ ਤੇ ਹੋਰ ਚੰਗੀਆਂ ਵਸਤਾਂ ਨੂੰ ਉਨ੍ਹਾਂ ਵਿੱਚ ਰੱਖਾਂਗਾ।19ਤਾਂ ਮੈਂ ਆਪਣੇ-ਆਪ ਨੂੰ ਕਹਾਂਗਾ ਕਿ ਮੇਰੇ ਕੋਲ ਕਾਫੀ ਵਧੀਆਂ ਚੀਜ਼ਾਂ ਹਨ ਜਿਹਡ਼ੀਆਂ ਬਹੁਤ ਸਾਲਾਂ ਲਈ ਕਫੀ ਹਨ। ਇਸ ਲਈ ਅਰਾਮ ਕਰੋ ਖਾਵੋ-ਪੀਵੋ ਅਤੇ ਮੌਜ ਕਰੋ!’20ਪਰ ਪ੍ਰਭੂ ਨੇ ਉਸ ਮਨੁੱਖ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੂੰ ਮਰ ਜਾਵੇਂਗਾ! ਫ਼ਿਰ ਜਿਹਡ਼ੀਆਂ ਵਸਤਾਂ ਤੂੰ ਤਿਆਰ ਕੀਤੀਆਂ ਹਨ ਕਿਸ ਦੀਆਂ ਹੋਣਗੀਆਂ?’21“ਹਰ ਉਸ ਬੰਦੇ ਨਾਲ ਵੀ ਇਵੇਂ ਹੀ ਹੋਵੇਗਾ ਜੋ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਮੀਰ ਨਹੀਂ ਹੈ ਅਤੇ ਆਪਣੇ ਲਈ ਅਮੀਰੀ ਜਮ੍ਹਾਂ ਕਰਦਾ ਹੈ।”22ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਆਖਦਾ ਹਾਂ ਕਿ ਤੁਹਾਨੂੰ ਜਿਉਂ ਲਈ ਜੋ ਖਾਣ ਦੀ ਲੋਡ਼ ਹੈ ਤੁਸੀਂ ਉਸਦੀ ਚਿੰਤਾ ਨਾ ਕਰੋ ਅਤੇ ਨਾ ਹੀ ਸ਼ਰੀਰ ਢਕਣ ਲਈ ਕੱਪਡ਼ਿਆਂ ਦੀ ਫ਼ਿਕਰ ਕਰੋ।23ਕਿਉਂਕਿ ਜ਼ਿੰਦਗੀ ਖਾਣ ਤੋਂ ਕਿਤੇ ਵਧ ਮਹੱਤਵਯੋਗ ਹੈ ਅਤੇ ਸ਼ਰੀਰ ਕੱਪਡ਼ਿਆਂ ਨਾਲੋਂ।24ਪੰਛੀਆਂ ਵੱਲ ਵੇਖੋ ਉਹ ਬੀਜਦੇ ਜਾਂ ਵਢਦੇ ਨਹੀਂ ਨਾ ਹੀ ਉਹ ਘਰਾਂ ਜਾਂ ਕੋਠਿਆਂ ਵਿੱਚ ਅਨਾਜ ਜਮ੍ਹਾਂ ਕਰਦੇ ਹਨ, ਪਰ ਫ਼ੇਰ ਵੀ ਪਰਮੇਸ਼ੁਰ ਉਨ੍ਹਾਂ ਨੂੰ ਭੋਜਨ ਦਿੰਦਾ ਹੈ। ਤੁਸੀਂ ਪੰਛੀਆਂ ਨਾਲੋਂ ਵੀ ਬਹੁਤ ਵਧ ਮੁੱਲਵਾਨ ਹੋ।25“ਤੁਹਾਡੇ ਵਿੱਚੋਂ ਕੌਣ ਹੈ ਜਿਹਡ਼ਾ ਚਿੰਤਾ ਕਰਕੇ ਆਪਣੀ ਜ਼ਿੰਦਗੀ ਦਾ ਇੱਕ ਵੀ ਪਲ ਵਧਾ ਸਕਦਾ ਹੈ।26ਇਸ ਲਈ ਜੇਕਰ ਤੁਸੀਂ ਇੰਨੀ ਛੋਟੀ ਗੱਲ ਵੀ ਨਹੀਂ ਕਰ ਸਕਦੇ ਤਾਂ ਫ਼ਿਰ ਤੁਸੀਂ ਬਾਕੀ ਗੱਲਾਂ ਬਾਰੇ ਚਿੰਤਾ ਕਿਉਂ ਕਰਦੇ ਹੋ?27ਜੰਗਲੀ ਫ਼ੁੱਲਾਂ ਵੱਲ ਵੇਖੋ! ਦੇਖੋ ਉਹ ਕਿਵੇਂ ਵਧਦੇ ਹਨ! ਉਹ ਨਾ ਹੀ ਸਖਤ ਮਿਹਨਤ ਕਰਦੇ ਹਨ ਅਤੇ ਨਾ ਹੀ ਕੱਤਦੇ ਹਨ, ਤਾਂ ਵੀ ਉਹ ਇੰਨੇ ਵਧੀਆ ਦਿਸਦੇ ਹਨ ਕਿ ਸੁਲੇਮਾਨ ਵੀ ਆਪਣੇ ਪੂਰੇ ਤੇਜ ਵਿੱਚ ਇੰਨ੍ਹਾਂ ਵਿੱਚੋਂ ਇੱਕ ਜਿੰਨਾ ਵੀ ਸਜਿਆ ਨਹੀਂ ਹੋਇਆ ਸੀ।28“ਪ੍ਰਭੂ ਤਾਂ ਖੇਤ ਵਿਚਲੇ ਘਾਹ ਨੂੰ ਵੀ ਇਉਂ ਪਹਿਰਾਵਾ ਦਿੰਦਾ ਹੈ, ਉਹ ਘਾਹ ਜਿਹਡ਼ਾ ਅੱਜ ਜਿਉਂਦਾ ਹੈ ਅਤੇ ਕੱਲ ਭਠੀ ਵਿੱਚ ਮੱਚ ਜਾਣਾ ਹੈ। ਤਾਂ ਹੇ ਥੋਡ਼ੀ ਪਰਤੀਤ ਵਾਲੇ ਲੋਕੋ, ਕੀ ਉਹ ਤੁਹਾਨੂੰ ਉਨ੍ਹਾਂ ਨਾਲੋਂ ਵਧੇਰੇ ਨਹੀਂ ਸਜਾਵੇਗਾ।29ਇਸ ਬਾਰੇ ਨਾ ਸੋਚਦੇ ਰਹੋ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ? ਚਿੰਤਾ ਨਾ ਕਰੋ।30ਕਿਉਂਕਿ ਇਸ ਦੁਨੀਆਂ ਦੀਆਂ ਸਾਰੀਂ ਕੌਮਾਂ ਇਨ੍ਹਾਂ ਚੀਜ਼ਾਂ ਤੋਂ ਬਾਦ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਕਿਨ੍ਹਾਂ ਚੀਜ਼ਾਂ ਦੀ ਲੋਡ਼ ਹੈ।31ਪਰ ਪਹਿਲਾਂ ਤੁਸੀਂ ਪਰਮੇਸ਼ੁਰ ਦੇ ਰਾਜ ਲਈ ਚਾਹਨਾ ਕਰੋ। ਤਾਂ ਫ਼ੇਰ ਇਹ ਬਾਕੀ ਦੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।32“ਛੋਟੇ ਇੱਜਡ਼, ਡਰ ਨਾ! ਕਿਉਂਕਿ ਤੇਰਾ ਪਿਤਾ (ਪ੍ਰਭੂ) ਤਾਂ ਤੈਨੂੰ ਰਾਜ ਦੇਣਾ ਚਾਹੁੰਦਾ ਹੈ।33ਇਸ ਲਈ ਆਪਣੀ ਸਾਰੀ ਸੰਪੰਤੀ ਵੇਚ ਦੇ ਅਤੇ ਧਨ ਗਰੀਬਾਂ ਵਿੱਚ ਵੰਡ ਦੇ। ਇਸ ਸੰਸਾਰ ਦੀ ਅਮੀਰੀ ਬਹੁਤੇ ਲੰਬੇ ਸਮੇਂ ਤੱਕ ਨਹੀਂ ਰਹਿੰਦੀ। ਇਸ ਲਈ ਆਪਣੇ ਖਜਾਨੇ ਸੁਰਗ ਵਿੱਚ ਰੱਖੋ। ਇਹ ਹਮੇਸ਼ਾ ਲਈ ਰਹਿੰਦਾ ਹੈ ਕਿਉਂਕਿ ਸੁਰਗ ਵਿੱਚ ਨਾ ਤਾਂ ਇਸਨੂੰ ਚੋਰ ਚੁਰਾ ਸਕਦਾ ਹੈ ਅਤੇ ਨਾ ਹੀ ਇਸਨੂੰ ਕੀਡ਼ੇ ਨਸ਼ਟ ਕਰ ਸਕਦੇ ਹਨ।34ਕਿਉਂਕਿ ਜਿਥੇ ਤੁਹਾਡਾ ਖਜਾਨਾ ਹੋਵੇਗਾ ਤੁਹਾਡਾ ਦਿਲ ਵੀ ਉਥੇ ਹੀ ਹੋਵੇਗਾ।35“ਹਮੇਸ਼ਾ ਸੇਵਾ ਕਰਨ ਲਈ ਤਿਆਰ ਰਹੋ ਅਤੇ ਆਪਣੀ ਰੋਸ਼ਨੀ ਚਮਕਦੀ ਰੱਖੋ।36ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਹੋਵੋ ਜਿਹਡ਼ੇ ਆਪਣੇ ਮਾਲਕ ਦੀ ਕਿਸੇ ਵਿਆਹ ਦੀ ਦਾਵਤ ਤੋਂ ਵਾਪਸ ਆਉਣ ਦੀ ਉਡੀਕ ਵਿੱਚ ਹੁੰਦੇ ਹਨ। ਜਦੋਂ ਮਾਲਕ ਆਉਂਦਾ ਹੈ ਤਾਂ ਬੂਹਾ ਖਡ਼ਕਾਉਂਦਾ ਹੈ ਅਤੇ ਨੌਕਰ ਝੱਟ ਆਪਣੇ ਮਾਲਕ ਨੂੰ ਬੂਹਾ ਖੋਲ ਦਿੰਦਾ ਹੈ।37ਧੰਨ ਹਨ ਅਜਿਹੇ ਨੌਕਰ ਜਿਨ੍ਹਾਂ ਨੂੰ ਜਦੋਂ ਉਨ੍ਹਾਂ ਦਾ ਮਾਲਕ ਆਉਂਦਾ ਤਿਆਰ ਅਤੇ ਉਸਦਾ ਇੰਤਜਾਰ ਕਰਦੇ ਹੋਏ ਪਾਉਂਦਾ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਾਲਕ ਖੁਦ ਲੱਕ ਬੰਨ੍ਹਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਖੁਦ ਉਨ੍ਹਾਂ ਦੀ ਟਹਿਲ ਕਰੇਗਾ।38ਇਨ੍ਹਾਂ ਨੌਕਰਾਂ ਨੂੰ ਭਾਵੇਂ ਅਧੀ ਰਾਤ ਤੱਕ ਜਾਂ ਉਸਤੋਂ ਦੇਰ ਤੱਕ ਵੀ ਆਪਣੇ ਮਾਲਕ ਦੇ ਆਉਣ ਦੀ ਉਡੀਕ ਕਰਨੀ ਪਵੇ। ਪਰ ਉਹ ਬਡ਼ੇ ਖੁਸ਼ ਹੋਣਗੇ ਜੇਕਰ ਉਨ੍ਹਾਂ ਦਾ ਮਾਲਕ ਆਉਂਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਉਡੀਕ ਵਿੱਚ ਪਾਉਂਦਾ ਹੈ।39“ਹਮੇਸ਼ਾ ਇਹ ਗੱਲ ਯਾਦ ਰੱਖਣਾ: ਜੇਕਰ ਘਰ ਦਾ ਮਾਲਕ ਜਾਣਦਾ ਹੁੰਦਾ ਕਿ ਕਿਸ ਵਕਤ ਚੋਰ ਨੇ ਘਰ ਵਿੱਚ ਆਉਣਾ ਹੈ, ਤਾਂ ਉਹ ਉਸ ਚੋਰ ਨੂੰ ਆਪਣੇ ਘਰ ਅੰਦਰ ਵਡ਼ਨ ਹੀ ਨਾ ਦਿੰਦਾ।40ਇਸੇ ਲਈ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ। ਮਨੁੱਖ ਦਾ ਪੁੱਤਰ ਉਸ ਵੇਲੇ ਆ ਜਾਵੇਗਾ ਜਿਸ ਵਕਤ ਤੁਹਾਨੂੰ ਉਸਦੇ ਆਉਣ ਦੀ ਕੋਈ ਆਸ ਵੀ ਨਹੀਂ ਹੋਵੇਗੀ।”41ਪਤਰਸ ਨੇ ਕਿਹਾ, “ਪ੍ਰਭੂ! ਕੀ ਇਹ ਸਿਰਫ਼ ਸਾਡੇ ਲਈ ਆਖ ਰਿਹਾ ਹੈਂ ਜਾਂ ਸਭਨਾ ਲਈ।”42ਤਾਂ ਪ੍ਰਭੂ ਨੇ ਆਖਿਆ, “ਉਹ ਕਿਹਡ਼ਾ ਸਿਆਣਾ ਅਤੇ ਵਿਸ਼ਵਾਸਯੋਗ ਨੌਕਰ ਹੈ ਜਿਸਨੂੰ ਮਾਲਕ ਦੂਜੇ ਨੌਕਰਾਂ ਉੱਤੇ ਉਨ੍ਹਾਂ ਨੂੰ ਠੀਕ ਸਮੇਂ ਤੇ ਭੋਜਨ ਸਮਗਰੀ ਦੀ ਪੂਰਤੀ ਲਈ ਨਿਯੁਕਤ ਕਰੇਗ਼ਾ?43ਖੁਸ਼ ਹੈ ਉਹ ਨੌਕਰ ਜਿਸ ਨੂੰ ਜਦੋਂ ਉਸਦਾ ਮਾਲਕ ਆਵੇ ਤਾਂ ਦਿੱਤਾ ਹੋਇਆ ਕੰਮ ਕਰਦਾ ਪਾਵੇ।44ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਉਹ ਉਸਨੂੰ ਆਪਣੀ ਸਾਰੀ ਸੰਪਤੀ ਦਾ ਨਿਗਰਾਨ ਨਿਯੁਕਤ ਕਰੇਗ਼ਾ।45ਪਰ ਉਸ ਨੌਕਰ ਦਾ ਕੀ ਹੋਵੇਗ਼ਾ ਜਿਹਡ਼ਾ ਇਹ ਸੋਚਦਾ ਹੈ ਕਿ ਨਿਕਟ ਭਵਿਖ ਵਿੱਚ ਉਸਦਾ ਮਾਲਕ ਨਹੀਂ ਪਰਤੇਗਾ। ਅਤੇ ਦੂਸਰੇ ਨੌਕਰ ਨੌਕਰਾਣੀਆਂ ਨੂੰ ਕੁਟ੍ਟਣਾ ਸ਼ੁਰੂ ਕਰ ਦੇਵੇ ਅਤੇ ਖਾਣ ਪੀਣ ਵਿੱਚ ਮਦਮਸਤ ਹੋ ਜਾਵੇ?46ਅਤੇ ਫ਼ੇਰ ਉਸਦਾ ਮਾਲਕ ਉਦੋਂ ਵਾਪਸ ਆਵੇਗਾ ਜਦੋਂ ਉਸਨੂੰ ਉਸਦੀ ਉਡੀਕ ਵੀ ਨਹੀਂ ਹੋਵੇਗੀ ਅਤੇ ਵਕਤ ਤੋਂ ਅਵੇਸਲਾ ਹੋਵੇਗਾ। ਫ਼ਿਰ ਮਾਲਕ ਉਸ ਨੌਕਰ ਨੂੰ ਸਖਤ ਸਜ਼ਾ ਦੇਵੇਗਾ ਅਤੇ ਉਸਨੂੰ ਦੂਜੇ ਵਿਸ਼ਵਾਸ ਘਾਤੀ ਨੌਕਰਾਂ ਨਾਲ ਰਹਿਣ ਲਈ ਭੇਜ ਦੇਵੇਗਾ।47“ਜਿਹਡ਼ਾ ਨੌਕਰ ਇਹ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ੇਰ ਵੀ ਉਹ ਆਪਣੇ-ਆਪ ਨੂੰ ਤਿਆਰ ਨਹੀਂ ਕਰਦਾ ਅਤੇ ਜੋ, ਉਸਦਾ ਮਾਲਕ ਚਾਹੁੰਦਾ ਸੀ ਉਹ ਨਹੀਂ ਕਰਦਾ, ਤਾਂ ਉਸ ਨੌਕਰ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ।48ਪਰ ਜਿਹਡ਼ਾ ਨੌਕਰ ਇਹ ਨਹੀਂ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ਿਰ ਵੀ ਉਸਨੇ ਕੁਝ ਅਜਿਹਾ ਕੀਤਾ ਜੋ ਸਜ਼ਾ ਦੇ ਯੋਗ ਹੈ ਤਾਂ ਉਸਨੂੰ ਘੱਟ ਸਜ਼ਾ ਮਿਲੇਗੀ। ਇਸ ਲਈ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸਨੂੰ ਬਹੁਤੇ ਦਾ ਲੇਖਾ ਦੇਣਾ ਪਵੇਗਾ। ਅਤੇ ਜਿਸਨੂੰ ਵਧੇਰੇ ਸੌਂਪਿਆ ਗਿਆ ਹੈ ਉਸਤੋਂ ਹੋਰ ਵੀ ਵਧੇਰੇ ਮੰਗਿਆ ਜਾਵੇਗਾ।”49ਯਿਸੂ ਲਗਾਤਾਰ ਕਹਿੰਦਾ ਰਿਹਾ, “ਮੈਂ ਇਸ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਹੁਣ ਤੱਕ ਇਹ ਜਲ ਰਹੀ ਹੁੰਦੀ।50ਮੈਨੂੰ ਇੱਕ ਅਜਿਹਾ ਬਪਤਿਸਮਾ ਲੈਣਾ ਪਵੇਗਾ, ਜੋ ਵਖਰੀ ਤਰ੍ਹਾਂ ਦਾ ਹੈ ਅਤੇ ਜਦੋਂ ਤੱਕ ਇਹ ਪੂਰਨ ਨਹੀਂ ਹੁੰਦਾ ਮੈਨੂੰ ਕਸ਼ਟ ਹੋਵੇਗਾ।51ਤੁਸੀਂ ਕੀ ਸੋਚਦੇ ਹੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਦੇਣ ਆਇਆ ਹਾਂ? ਨਹੀਂ! ਮੈਂ ਦੁਨੀਆਂ ਨੂੰ ਵੰਡਣ ਆਇਆ ਹਾਂ।52ਹੁਣ ਤੋਂ ਬਾਦ ਪੰਜਾਂ ਜਾਣਿਆਂ ਦੇ ਘਰ ਨੂੰ ਇੱਕ-ਦੂਸਰੇ ਦੇ ਵਿਰੁੱਧ ਵੰਡਿਆ ਜਾਵੇਗਾ। ਤਿੰਨ ਦੋਹਾਂ ਦੇ ਵਿਰੁੱਧ ਹੋਣਗੇ ਅਤੇ ਦੋ ਤਿੰਨਾ ਦੇ ਵਿਰੁੱਧ।53ਪਿਤਾ ਅਤੇ ਪੁੱਤਰ ਵਿੱਚ ਵੰਡ ਪੈ ਜਾਵੇਗੀ ਪੁੱਤਰ ਪਿਉ ਦੇ ਵਿਰੁੱਧ ਹੋ ਜਾਵੇਗਾ ਅਤੇ ਪਿਉ ਪੁੱਤਰ ਦੇ। ਮਾਂ ਅਤੇ ਧੀ ਵਿੱਚ ਵੀ ਵੰਡ ਪੈ ਜਾਵੇਗੀ ਮਾਂ ਧੀ ਦੇ ਅਤੇ ਧੀ ਮਾਂ ਦੇ ਵਿਰੁੱਧ ਹੋ ਜਾਵੇਗੀ। ਸੱਸ ਅਤੇ ਨੂੰਹ ਵਿੱਚ ਵੀ ਵੰਡ ਪੈ ਜਾਵੇਗੀ। ਸੱਸ ਆਪਣੀ ਨੂੰਹ ਦੇ ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ ਹੋ ਜਾਵੇਗੀ।” (ਮੱਤੀ 16:2-3)54ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਜਦੋਂ ਤੁਸੀਂ ਲਹਿੰਦੇ ਪਾਸਿਓ ਬੱਦਲ ਉਠਦਾ ਵੇਖਦੇ ਹੋ ਤਾਂ ਆਖਦੇ ਹੋ, ‘ਮੀਂਹ ਪੈਣ ਵਾਲਾ ਹੈ’ ਅਤੇ ਨਿਸ਼ਚਿਤ ਹੀ ਮੀਂਹ ਪੈਂਦਾ ਹੈ।55ਜਦੋਂ ਤੁਸੀਂ ਦਖਣ ਵੱਲੋਂ ਹਵਾ ਵਗਦੀ ਮਹਿਸੂਸ ਕਰਦੇ ਹੋ ਤਾਂ ਆਖਦੇ ਹੋ, ‘ਅੱਜ ਗਰਮੀ ਹੋਵੇਗੀ’, ਅਤੇ ਹਾਂ, ਤੁਸੀਂ ਠੀਕ ਆਖਦੇ ਹੋ।56ਕਪਟੀਓ! ਜੇਕਰ ਤੁਸੀਂ ਮੌਸਮ ਦੇ ਸੰਕੇਤ ਸਮਝ ਸਕਦੇ ਹੋ ਤਾਂ ਤੁਸੀਂ ਉਸਨੂੰ ਕਿਉਂ ਨਹੀਂ ਸਮਝ ਸਕਦੇ ਜੋ ਹੁਣ ਵਾਪਰ ਰਿਹਾ ਹੈ?57“ਤੁਸੀਂ ਆਪਣੇ-ਆਪ ਲਈ ਜੋ ਠੀਕ ਹੈ ਉਸਦਾ ਫ਼ੈਸਲਾ ਕਿਉਂ ਨਹੀਂ ਕਰਦੇ?58ਮੰਨ ਲਵੋ ਕਿ ਇੱਕ ਆਦਮੀ ਤੁਹਾਨੂੰ ਕਚਿਹਰੀ ਲੈ ਜਾ ਰਿਹਾ ਹੈ ਤਾਂ ਰਸਤੇ ਵਿੱਚ ਹੀ ਉਸ ਨਾਲ ਝਗਡ਼ੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰੋ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਉਹ ਤੁਹਾਨੂੰ ਮੁਨਸਫ਼ ਦੇ ਕੋਲ ਲੈ ਜਾਵੇਗਾ ਅਤੇ ਮੁਨਸਫ਼ ਤੁਹਾਨੂੰ ਕੈਦ ਵਿੱਚ ਪਾ ਸਕਦਾ ਹੈ।59ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਸੀਂ ਉਥੋਂ ਉਦੋਂ ਤੱਕ ਬਾਹਰ ਨਹੀਂ ਜਾਵੋਂਗੇ ਜਦੋਂ ਤੱਕ ਕਿ ਤੁਸੀਂ ਉਹ ਆਖਰੀ ਪੈਸਾ ਵੀ ਨਹੀਂ ਦੇ ਦਿੰਦੇ ਜਿਸਦੇ ਤੁਸੀਂ ਦੇਣਦਾਰ ਹੋ।”