Punjabi: NT

Luke

16

1ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਇੱਕ ਵਾਰ ਇੱਕ ਬਡ਼ਾ ਧਨਵਾਨ ਆਦਮੀ ਸੀ। ਉਸਨੇ ਆਪਣਾ ਕਾਰੋਬਾਰ ਸੰਭਾਲਣ ਲਈ ਇੱਕ ਮੁਖਤਿਆਰ ਰੱਖਿਆ। ਬਾਦ ਵਿੱਚ ਉਸਨੂੰ ਪਤਾ ਚਲਿਆ ਕਿ ਉਸ੍ਸਦਾ ਮੁਖਤਿਆਰ ਉਸ ਨਾਲ ਧੋਖਾ ਕਰ ਰਿਹਾ ਹੈ।2ਤਾਂ ਉਸਨੇ ਉਸਨੂੰ ਅੰਦਰ ਬੁਲਾਇਆ ਅਤੇ ਕਿਹਾ, “ਤੇਰੇ ਬਾਰੇ ਮੈਂ ਇਹ ਸਭ ਕੀ ਸੁਣ ਰਿਹਾ ਹਾਂ। ਮੈਨੂੰ ਮੇਰੇ ਸਾਰੇ ਪੈਸੇ ਦਾ ਹਿਸਾਬ ਦੇ। ਤੂੰ ਇਸ ਤੋਂ ਬਾਦ ਮੇਰਾ ਮੁਖਤਿਆਰ ਨਹੀਂ ਹੋ ਸਕਦਾ।”3ਬਾਦ ਵਿੱਚ ਮੁਖਤਿਆਰ ਨੇ ਆਪਣੇ ਮਨ ਵਿੱਚ ਸੋਚਿਆ, ‘ਹੁਣ ਮੈਂ ਕੀ ਕਰਾਂਗਾ? ਮੇਰਾ ਮਾਲਕ ਤਾਂ ਮੈਨੂੰ ਮੇਰੀ ਨੋਕਰੀ ਤੋਂ ਹਟਾ ਰਿਹਾ ਹੈ। ਮੇਰੇ ਵਿੱਚ ਖੋਦਣ ਦੀ ਤਾਕਤ ਨਹੀਂ ਹੈ ਅਤੇ ਭੀਖ ਮੰਗਣ ਤੋਂ ਮੈਨੂੰ ਸ਼ਰਮ ਆਉਂਦੀ ਹੈ।4ਮੈਂ ਜਾਣ ਗਿਆ ਕਿ ਮੈਂ ਕੀ ਕਰਾਂ, ਜਿਸ ਵੇਲੇ ਮੈਂ ਮੁਖਤਿਆਰੀ ਤੋਂ ਹਟਾਇਆ ਜਾਵਾਂਗਾ, ਮੈਂ ਕੁਝ ਅਜਿਹਾ ਕਰਾਂਗਾ ਕਿ ਲੋਕ ਆਪਣੇ ਘਰਾਂ ਵਿੱਚ ਮੇਰਾ ਸਵਾਗਤ ਕਰਨਗੇ।5ਤਾਂ ਉਸਨੇ ਆਪਣੇ ਮਾਲਕ ਦੇ ਕਰਜਾਈਆਂ ਨੂੰ ਇੱਕ-ਇੱਕ ਕਰਕੇ ਆਪਣੇ ਕੋਲ ਸਦਿਆ ਅਤੇ ਪਹਿਲੇ ਨੂੰ ਕਿਹਾ, ‘ਤੂੰ ਮੇਰੇ ਮਾਲਕ ਦਾ ਕਿੰਨਾ ਦੇਣਾ ਹੈ।6ਉਸ ਮਨੁੱਖ ਨੇ ਆਖਿਆ, ‘ਮੈਂ ਉਸ ਦੇ ਜੈਤੂਨ ਦੇ ਤੇਲ ਦੇ ਅਠ ਹਜ਼ਾਰ ਪੌਂਡ ਦੇਣੇ ਹਨ।’ ਤਾਂ ਮੁਖਤਿਆਰ ਨੇ ਉਸਨੂੰ ਕਿਹਾ, ‘ਆਪਣੀ ਵਹੀ ਲੈ ਅਤੇ ਬੈਠਕੇ ਚਾਰ ਹਜ਼ਾਰ ਪੌਂਡ ਲਿਖ ਦੇ।7ਤਾਂ ਮੁਖਤਿਆਰ ਨੇ ਦੂਸਰੇ ਆਦਮੀ ਨੂੰ ਸਦਿਆ, ‘ਤੂੰ ਮੇਰੇ ਮਾਲਕ ਦੇ ਕਿੰਨੇ ਦੇਣੇ ਹਨ? ਉਸ ਮਨੁੱਖ ਨੇ ਜਵਾਬ ਦਿੱਤਾ, ‘ਮੈਂ ਉਸਨੂੰ ਕਣਕ ਦੇ ਸਠ ਹਜ਼ਾਰ ਪੌਂਡ ਦੇਣਦਾਰ ਹਾਂ, ਮੁਖਤਿਆਰ ਨੇ ਉਸਨੂੰ ਆਖਿਆ, ‘ਆਪਣੀ ਵਹੀ ਲੈ ਅਤੇ ਛੇਤੀ ਬੈਠ ਕੇ ਪੰਜਾਹ ਹਜ਼ਾਰ ਪੌਂਡ ਲਿਖ ਦੇ।’8ਬਾਦ ਵਿੱਚ ਮਾਲਕ ਨੇ ਆਪਣੇ ਬੇਈਮਾਨ ਮੁਖਤਿਆਰ ਨੂੰ ਕਿਹਾ ਕਿ ਉਸਨੇ ਬਡ਼ੀ ਚਲਾਕੀ ਖੇਡੀ ਹੈ। ਹਾਂ! ਦੁਨਿਆਵੀ ਲੋਕ ਆਤਮਕ ਲੋਕਾਂ ਨਾਲੋਂ ਆਪਣੇ ਸਮੇਂ ਦੇ ਦੂਜੇ ਲੋਕਾਂ ਨਾਲ ਵਧੇਰੇ ਚਲਾਕੀ ਕਰਦੇ ਹਨ।9“ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਲਈ ਦੋਸਤ ਪ੍ਰਾਪਤ ਕਰਨ ਵਾਸਤੇ ਤੁਹਾਡੇ ਕੋਲ ਜਿੰਨੀ ਵੀ ਦੁਨਿਆਵੀ ਦੌਲਤ ਹੈ, ਇਸਤੇਮਾਲ ਕਰੋ। ਜਦੋਂ ਦੁਨਿਆਵੀ ਦੌਲਤ ਮੁਕ੍ਕ ਜਾਵੇਗੀ ਤਾਂ ਤੁਹਾਡਾ ਸਦੀਵੀ ਘਰਾਂ ਵਿੱਚ ਸੁਆਗਤ ਕੀਤਾ ਜਾਵੇਗਾ।10ਜੇਕਰ ਕੋਈ ਮਨੁੱਖ ਛੋਟੀਆਂ ਵਸਤਾਂ ਬਾਰੇ ਭਰੋਸੇਮੰਦ ਹੈ, ਉਸਤੇ ਵੱਡੀਆਂ ਵਸਤਾਂ ਬਾਰੇ ਵੀ ਭਰੋਸਾ ਕੀਤਾ ਜਾ ਸਕਦਾ ਹੈ। ਪਰ ਜੇਕਰ ਕੋਈ ਮਨੁੱਖ ਛੋਟੀਆਂ ਚੀਜ਼ਾਂ ਵਿੱਚ ਬੇਇਮਾਨ ਹੋਵੇਗਾ ਤਾਂ ਉਹ ਵੱਡੀਆਂ ਵਸਤਾਂ ਵਿੱਚ ਵੀ ਬੇਈਮਾਨੀ ਕਰ ਸਕਦਾ ਹੈ।11ਜੇਕਰ ਤੁਸੀਂ ਇਹ ਸਾਬਤ ਨਹੀਂ ਕਰ ਸਕਦੇ ਕਿ ਤੁਸੀਂ ਦੁਨਿਆਵੀ ਦੌਲਤ ਨਾਲ ਵਿਸ਼ਵਾਸਯੋਗ ਹੋ, ਤਾਂ ਫ਼ਿਰ ਤੁਹਾਨੂੰ ਸੱਚੀ ਦੌਲਤ ਕੌਣ ਸੌਂਪੇਗਾ?12ਜੇਕਰ ਤੁਸੀਂ ਇਹ ਸਾਬਤ ਨਹੀਂ ਕਰਦੇ ਕਿ ਤੁਸੀਂ ਦੂਜਿਆਂ ਦੀ ਮਲਕੀਅਤ ਨਾਲ ਵਫਾਦਾਰ ਨਹੀਂ ਹੋ ਤਾਂ ਫ਼ਿਰ ਤੁਹਾਨੂੰ ਆਪਣੇ ਲਈ ਕੌਣ ਮਲਕੀਅਤ ਦੇਵੇਗਾ?13“ਕੋਈ ਵੀ ਸੇਵਕ ਇੱਕੋ ਵੇਲੇ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਉਹ ਇੱਕ ਨੂੰ ਪਿਆਰ ਕਰੇਗਾ ਅਤੇ ਦੂਜੇ ਨੂੰ ਨਫ਼ਰਤ ਜਾਂ ਇੱਕ ਨਾਲ ਵਫਾਦਾਰ ਹੋਵੇਗਾ ਅਤੇ ਦੂਜੇ ਨਾਲ ਅਣਗਹਿਲੀ ਕਰੇਗਾ। ਤੁਸੀਂ ਪ੍ਰਭੂ ਅਤੇ ਪੈਸੇ ਦੀ ਇੱਕੋ ਵੇਲੇ ਸੇਵਾ ਨਹੀਂ ਕਰ ਸਕਦੇ।”14ਜਦੋਂ ਪੈਸੇ ਨੂੰ ਪਿਆਰ ਕਰਨ ਵਾਲੇ ਫਰੀਸੀਆਂ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਯਿਸੂ ਦਾ ਮਜਾਕ ਉਡਾਇਆ।15ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਲੋਕਾਂ ਸਾਮ੍ਹਣੇ ਆਪਣੇ-ਆਪ ਨੂੰ ਬਡ਼ਾ ਚੰਗਾ ਕਰਕੇ ਵਿਖਾਉਂਦੇ ਹੋ, ਪਰ ਪ੍ਰਭੂ ਤੁਹਾਡੇ ਦਿਲਾਂ ਦੀਆਂ ਜਾਣਦਾ ਹੈ। ਜਿਸ ਕਾਸੇ ਨੂੰ ਵੀ ਲੋਕ ਮੁੱਲਵਾਨ ਸਮਝਦੇ ਹਨ, ਪਰਮੇਸ਼ੁਰ ਲਈ ਉਸਦੀ ਕੋਈ ਕੀਮਤ ਨਹੀਂ।”16“ਪ੍ਰਭੂ ਜਾਣਦਾ ਹੈ ਕਿ ਲੋਕ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦੀ ਯੂਹੰਨਾ ਦੇ ਸਮੇਂ ਤੱਕ ਮੁਨਾਦੀ ਹੋ ਚੁੱਕੀ ਸੀ। ਉਸਤੋਂ ਬਾਦ ਪਰਮੇਸ਼ੁਰ ਦੇ ਰਾਜ ਵਿੱਚ ਆਉਣ ਲਈ ਜੋਰ-ਜਬਰਦਸਤੀ ਕਰ ਰਹੇ ਹਨ।17ਸ਼ਰ੍ਹਾ ਦੇ ਇੱਕ ਅਖ੍ਖਰ ਦੇ ਇੱਕ ਹਿੱਸੇ ਦੇ ਬਦਲਣ ਨਾਲੋਂ ਸਵਰਗ ਅਤੇ ਧਰਤੀ ਦਾ ਮਿਟ ਜਾਣਾ ਸੌਖਾ ਹੈ।18“ਕੋਈ ਵੀ ਜੋ ਆਪਣੀ ਔਰਤ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਦਾ ਹੈ ਉਹ ਇੱਕ ਬਦਕਾਰ ਹੈ। ਇਸੇ ਤਰ੍ਹਾਂ ਹੀ ਉਹ ਆਦਮੀ ਜੋ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰਦਾ ਹੈ ਉਹ ਵੀ ਇੱਕ ਬਦਕਾਰ ਹੈ।”19ਯਿਸੂ ਨੇ ਆਖਿਆ, “ਇੱਕ ਅਮੀਰ ਆਦਮੀ ਸੀ। ਉਹ ਮਹੀਨ ਕੀਮਤੀ ਵਸਤਰ ਪਹਿਨਦਾ ਅਤੇ ਹਰ ਰੋਜ਼ ਐਸ਼ ਪ੍ਰਸਤੀ ਦੀ ਜਿੰਦਗੀ ਜਿਉਂਦਾ ਸੀ।20ਉਥੇ ਇੱਕ ਲਾਜ਼ਰ ਨਾਂ ਦਾ ਮੰਗਤਾ ਸੀ ਜਿਸਦਾ ਸਾਰਾ ਸ਼ਰੀਰ ਫ਼ੋਡ਼ਿਆਂ ਨਾਲ ਭਰਿਆ ਹੋਇਆ ਸੀ। ਉਹ ਅਕਸਰ ਅਮੀਰ ਆਦਮੀ ਦੇ ਦਰ ਅੱਗੇ ਪਿਆ ਹੁੰਦਾ ਸੀ।21ਉਸਨੂੰ ਅਮੀਰ ਆਦਮੀ ਦੀ ਮੇਜ਼ ਤੋਂ ਬਚੇ ਹੋਏ ਭੋਜਨ ਲਈ ਵੀ ਤੀਬ੍ਰ ਇੱਛਾ ਰਹਿੰਦੀ ਸੀ। ਸਗੋਂ ਕੁੱਤੇ ਆਕੇ ਉਸਦੇ ਫ਼ੋਡ਼ਿਆਂ ਨੂੰ ਵੀ ਚੱਟਦੇ।22ਫ਼ੇਰ ਗਰੀਬ ਲਾਜ਼ਰ ਮਰ ਗਿਆ ਦੂਤਾਂ ਨੇ ਉਸਨੂੰ ਲਿਆ ਅਤੇ ਅਬਰਾਹਾਮ ਦੇ ਪਾਸੇ ਪਾ ਦਿੱਤਾ, ਫ਼ੇਰ ਉਹ ਅਮੀਰ ਆਦਮੀ ਵੀ ਮਰ ਗਿਆ ਅਤੇ ਦਫ਼ਨਾਇਆ ਗਿਆ।23ਉਸਨੇ ਪਤਾਲ ਵਿੱਚੋਂ ਜਿਥੇ ਉਹ ਦੁਖ ਝੱਲ ਰਿਹਾ ਸੀ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰ ਅਬਰਾਹਾਮ ਦੇ ਨਾਲ ਲਾਜ਼ਰ ਨੂੰ ਵੇਖਿਆ।24ਤਾਂ ਉਸਨੇ ਅਵਾਜ਼ ਮਾਰਕੇ ਕਿਹਾ, ‘ਪਿਤਾ ਅਬਰਾਹਾਮ! ਮੇਰੇ ਤੇ ਮਿਹਰ ਕਰ। ਲਾਜ਼ਰ ਨੂੰ ਪਾਣੀ ਵਿੱਚ ਆਪਣੀ ਉਂਗਲ ਭਿਉਂ ਕੇ ਮੇਰੀ ਜੀਭ ਗਿਲ੍ਲੀ ਕਰਨ ਲਈ ਭੇਜ, ਕਿਉਂਕਿ ਮੈਂ ਇਸ ਅੱਗ ਵਿੱਚ ਦੁਖ ਝੱਲ ਰਿਹਾ ਹਾਂ।’25ਪਰ ਅਬਰਾਹਾਮ ਨੇ ਆਖਿਆ, ‘ਮੇਰੇ ਪੁੱਤਰ, ਯਾਦ ਕਰ ਜੋ ਤੂੰ ਧਰਤੀ ਤੇ ਆਪਣੇ ਜਿਉਂਦੇ ਜੀ ਆਪਣੀਆਂ ਸਾਰੀਆਂ ਵਸਤਾਂ ਭੋਗ ਚੁੱਕਾ ਹੈਂ ਅਤੇ ਲਾਜ਼ਰ ਨੇ ਸਾਰੀਆਂ ਮਾਡ਼ੀਆਂ ਵਸਤਾਂ ਭੋਗੀਆਂ ਹਨ। ਇਸ ਲਈ ਉਹ ਹੁਣ ਸੁਖ ਭੋਗ ਰਿਹਾ ਹੈ ਤੇ ਤੂੰ ਦੁਖ।26ਇਸਤੋਂ ਇਲਾਵਾ ਤੇਰੇ ਤੇ ਸਾਡੇ ਵਿਚਕਾਰ ਇੱਕ ਗਹਿਰੀ ਖੱਡ ਹੈ, ਇਸ ਲਈ ਕੋਈ ਵੀ, ਜੋ ਤੇਰੀ ਮਦਦ ਕਰਨੀ ਚਾਹੁੰਦਾ ਹੈ, ਇਥੋਂ ਪਾਰ ਲੰਘਕੇ ਸਾਡੇ ਪਾਸੇ ਆ ਸਕਦਾ ਹੈ।’27ਤਾਂ ਅਮੀਰ ਆਦਮੀ ਨੇ ਕਿਹਾ ‘ਫ਼ੇਰ ਪਿਤਾ ਅਬਰਾਹਾਮ ਮੈਂ ਤੇਰੇ ਅੱਗੇ ਲਾਜ਼ਰ ਨੂੰ ਧਰਤੀ ਤੇ ਮੇਰੇ ਪਿਤਾ ਦੇ ਘਰ ਭੇਜਣ ਦੀ ਬੇਨਤੀ ਕਰਦਾ ਹਾਂ, ਕਿਉਂਕਿ ਮੇਰੇ ਪੰਜ ਭਰਾ ਹਨ।28ਲਾਜ਼ਰ ਜਾਕੇ ਮੇਰੇ ਭਰਾਵਾਂ ਨੂੰ ਚੁਕੰਨਾ ਕਰ ਆਵੇ ਕਿ ਉਹ ਇਸ ਪਤਾਲ ਦੇ ਨਰਕ ਕੁੰਡ ਵਿੱਚ ਨਾ ਆਉਣ।’29ਪਰ ਅਬਰਾਹਾਮ ਨੇ ਆਖਿਆ, ‘ਉਨ੍ਹਾਂ ਕੋਲ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੇ।30ਪਰ ਉਸ ਧਨਵਾਨ ਨੇ ਕਿਹਾ, ‘ਨਹੀਂ ਪਿਤਾ ਅਬਰਾਹਾਮ! ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਕੋਲ ਜਾਵੇ ਤਾਂ ਉਹ ਵਿਸ਼ਵਾਸ ਕਰਨਗੇ ਅਤੇ ਆਪਣੇ ਦਿਲ ਅਤੇ ਜੀਵਨ ਬਦਲ ਲੈਣਗੇ।’31ਪਰ ਅਬਰਾਹਾਮ ਨੇ ਉਸਨੂੰ ਆਖਿਆ, ‘ਜੇਕਰ ਉਹ ਮੂਸਾ ਅਤੇ ਨਬੀਆਂ ਨੂੰ ਨਹੀਂ ਸੁਣਨਗੇ, ਤਾਂ ਫ਼ੇਰ ਉਹ ਉਸਨੂੰ ਵੀ ਨਹੀਂ ਸੁਣਨਗੇ ਜੋ ਮੁਰਦਿਆਂ ਤੋਂ ਉਭਰਦਾ ਹੈ।”‘