1ਪਤੀਰੀ ਰੋਟੀ ਦੇ ਤਿਉਹਾਰ ਦਾ ਸਮਾਂ, ਜਿਸ ਨੂੰ ਪਸਾਹ ਕਹਿੰਦੇ ਹਨ ਨੇਡ਼ੇ ਆ ਪਹੁੰਚਿਆ।2ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਯਿਸੂ ਨੂੰ ਮਾਰਨ ਦਾ ਰਾਹ ਲਭਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਉਹ ਲੋਕਾਂ ਤੋਂ ਡਰਦੇ ਸਨ।3ਯਿਸੂ ਦੇ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਦਾ ਨਾਂ ਯਹੂਦਾ ਇਸਕਰਿਯੋਤੀ ਸੀ। ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ।4ਯਹੂਦਾ ਨੇ ਜਾਕੇ ਪ੍ਰਧਾਨ ਜਾਜਕਾਂ ਅਤੇ ਸਿਪਾਹੀਆਂ ਨਾਲ, ਜਿਹਡ਼ੇ ਮੰਦਰ ਦੀ ਨਿਗਰਾਨੀ ਕਰਦੇ ਸਨ, ਇਸ ਬਾਰੇ ਵਿਚਾਰ ਕੀਤਾ ਕਿ ਉਹ ਕਿਵੇਂ ਯਿਸੂ ਨੂੰ ਉਨ੍ਹਾਂ ਦੇ ਹੱਥ ਫ਼ਡ਼ਵਾ ਸਕੇਗਾ।5ਉਹ ਬਹੁਤ ਪ੍ਰਸੰਨ ਸਨ ਅਤੇ ਉਨ੍ਹਾਂ ਨੇ ਉਸ ਨਾਲ ਵਾਦਾ ਕੀਤਾ ਕਿ ਇਸ ਕਾਰਜ ਲਈ ਉਹ ਉਸਨੂੰ ਪੈਸੇ ਦੇਣਗੇ।6ਯਹੂਦਾ ਇਸ ਕੰਮ ਲਈ ਰਾਜੀ ਹੋ ਗਿਆ ਅਤੇ ਉਹ ਮੌਕੇ ਦੀ ਤਲਾਸ਼ ਵਿੱਚ ਰਹਿਣ ਲੱਗਾ। ਯਹੂਦਾ ਯਿਸੂ ਨੂੰ ਉਨ੍ਹਾਂ ਦੇ ਹਵਾਲੇ ਉਦੋਂ ਕਰਨਾ ਚਾਹੁੰਦਾ ਸੀ ਜਦੋਂ ਆਲੇ-ਦੁਆਲੇ ਭੀਡ਼ ਨਾ ਹੋਵੇ।7ਪਤੀਰੀ ਰੋਟੀ ਦੇ ਦਿਨ ਦਾ ਤਿਉਹਾਰ ਆਇਆ। ਇਹ ਉਹ ਦਿਨ ਸੀ ਜਿਸ ਦਿਨ ਪਸਾਹ ਦੇ ਲਈ ਉਹ ਲੇਲੇ ਦਾ ਬਲੀਦਾਨ ਕਰਦੇ ਸਨ।8ਫਿਰ ਯਿਸੂ ਨੇ ਯੂਹੰਨਾ ਅਤੇ ਪਤਰਸ ਨੂੰ ਆਖਿਆ, “ਜਾਓ ਅਤੇ ਸਾਡੇ ਲਈ ਪਸਾਹ ਦਾ ਭੋਜਨ ਤਿਆਰ ਕਰੋ।”9ਪਤਰਸ ਅਤੇ ਯੂਹੰਨਾ ਨੇ ਯਿਸੂ ਨੂੰ ਕਿਹਾ, “ਤੂੰ ਕਿਹਡ਼ੀ ਥਾਂ ਚਾਹੁੰਦਾ ਹੈਂ ਜਿਥੇ ਅਸੀਂ ਭੋਜਨ ਤਿਆਰ ਕਰੀਏ?” ਉਸਨੇ ਉਨ੍ਹਾਂ ਨੂੰ ਆਖਿਆ,10“ਜਦੋਂ ਤੁਸੀਂ ਸ਼ਹਿਰ ਵਿੱਚ ਵਡ਼ੋਂਗੇ, ਤੁਸੀਂ ਇੱਕ ਆਦਮੀ ਨੂੰ ਪਾਣੀ ਦਾ ਘਡ਼ਾ ਚੁੱਕੀ ਜਾਂਦਿਆਂ ਵੇਖੋਂਗੇ। ਉਸਦੇ ਪਿਛੇ ਹੋ ਤੁਰਨਾ। ਉਹ ਇੱਕ ਘਰ ਵਿੱਚ ਵਡ਼ੇਗਾ, ਤਸੀਂ ਵੀ ਉਸ ਦੇ ਪਿਛੇ ਉਥੇ ਚਲੇ ਜਾਣਾ।11ਘਰ ਦੇ ਮਾਲਕ ਨੂੰ ਆਖਣਾ ਕਿ, ‘ਗੁਰੂ ਪੁਛਦਾ ਹੈ ‘ਉਹ ਕਮਰਾ ਕਿਥੇ ਹੈ ਜਿਥੇ ਉਹ ਤੇ ਉਸਦੇ ਚੇਲੇ ਪਸਾਹ ਦਾ ਭੋਜਨ ਖਾਣਗੇ?’12ਫਿਰ ਮਾਲਕ ਤੁਹਾਨੂੰ ਘਰ ਦੇ ਚੁਬਾਰੇ ਤੇ ਇੱਕ ਵੱਡਾ ਕਮਰਾ ਵਿਖਾਵੇਗਾ। ਇਹ ਕਮਰਾ ਇਸਤੇਮਾਲ ਲਈ ਵਧੀਆ ਸਜਿਆ ਹੋਇਆ ਹੋਵੇਗਾ, ਤੁਸੀਂ ਉਥੇ ਪਸਾਹ ਦਾ ਭੋਜਨ ਤਿਆਰ ਕਰੋ।13ਪਤਰਸ ਅਤੇ ਯੂਹੰਨਾ ਗਏ, ਅਤੇ ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਯਿਸੂ ਨੇ ਉਨ੍ਹਾਂ ਨੂੰ ਕਿਹਾ ਸੀ। ਤਾਂ ਉਨ੍ਹਾਂ ਨੇ ਪਸਾਹ ਦਾ ਭੋਜਨ ਤਿਆਰ ਕੀਤਾ।14ਪਸਾਹ ਦਾ ਭੋਜਨ ਖਾਣ ਦਾ ਸਮਾਂ ਆਇਆ। ਯਿਸੂ ਅਤੇ ਰਸੂਲ ਇਕਠ੍ਠੇ ਭੋਜਨ ਕਰਨ ਲਈ ਬੈਠ ਗਏ।15ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਰਨ ਤੋਂ ਪਹਿਲਾਂ ਮੈਂ ਉਤਸੁਕਤਾ ਨਾਲ ਇਹ ਪਸਾਹ ਦਾ ਭੋਜਨ ਤੁਹਾਡੇ ਨਾਲ ਕਰਨਾ ਚਾਹੁੰਦਾ ਸਾਂ।16ਮੈਂ ਇਹ ਪਸਾਹ ਦਾ ਭੋਜਨ ਤਦ ਤੱਕ ਨਹੀਂ ਕਰਾਂਗਾ ਜਦੋਂ ਤੀਕ ਇਹ ਪਰਮੇਸ਼ੁਰ ਦੇ ਰਾਜ ਵਿੱਚ ਸਹੀ ਅਰਥਾਂ ਵਿੱਚ ਸੰਪੂਰਨ ਨਾ ਹੋਵੇ।”17ਉਸ ਤੋਂ ਬਾਦ, ਉਸਨੇ ਪਿਆਲਾ ਲਿਆ ਅਤੇ ਇਸ ਵਾਸਤੇ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ ਅਤੇ ਆਖਿਆ, “ਇਸ ਪਿਆਲੇ ਨੂੰ ਫਡ਼ੋ ਅਤੇ ਆਪਸ ਵਿੱਚ ਵੰਡ ਲਵੋ।18ਮੈਂ ਤੁਹਾਨੂੰ ਦੱਸਦਾ ਕਿ ਮੈਂ ਇਹ ਦਾਖ ਰਸ ਓਨਾ ਚਿਰ ਫਿਰ ਕਦੀ ਵੀ ਨਹੀਂ ਪੀਵਾਂਗਾ ਜਿੰਨਾ ਚਿਰ ਫਿਰ ਪਰਮੇਸ਼ੁਰ ਦਾ ਰਾਜ ਨਹੀਂ ਆਉਂਦਾ।”19ਫਿਰ ਯਿਸੂ ਨੇ ਰੋਟੀ ਲਈ ਅਤੇ ਪਰਮੇਸ਼ੁਰ ਦਾ ਸ਼ੁਕਰਾਨਾ ਕਰਕੇ ਤੋਡ਼ੀ ਅਤੇ ਇਹ ਕਹਿ ਕੇ ਰਸੂਲਾਂ ਨੂੰ ਦਿੱਤੀ, “ਇਹ ਰੋਟੀ ਮੇਰਾ ਸ਼ਰੀਰ ਹੈ ਜੋ ਮੈਂ ਤੁਹਾਡੇ ਲਈ ਦੇ ਰਿਹਾ ਹਾਂ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।”20ਇਸ ਢੰਗ ਨਾਲ ਹੀ, ਰਾਤ ਦੇ ਭੋਜਨ ਤੋਂ ਬਾਦ, ਯਿਸੂ ਨੇ ਦਾਖ ਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਪਿਆਲਾ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਵਿਖਾਉਂਦਾ ਹੈ। ਇਹ ਮੇਰੇ ਲਹੂ ਦਾ ਨਵਾਂ ਕਰਾਰ ਹੈ ਜੋ ਮੈਂ ਤੁਹਾਡੀ ਖਾਤਿਰ ਵਹਾਉਣਾ ਹੈ।”21ਯਿਸੂ ਨੇ ਆਖਿਆ, “ਪਰ ਤੁਹਾਦੇ ਵਿੱਚੋਂ ਇੱਕ ਜਣਾ ਮੈਨੂੰ ਧੋਖਾ ਦੇਵੇਗਾ। ਉਸਦਾ ਹੱਥ ਮੇਰੇ ਨਾਲ ਮੇਜ ਉੱਤੇ ਹੀ ਹੈ। 22ਮਨੁੱਖ ਦਾ ਪੁੱਤਰ ਉਵੇਂ ਹੀ ਮਰੇਗਾ ਜਿਵੇਂ ਉਸ ਬਾਰੇ ਆਖਿਆ ਗਿਆ ਹੈ, ਪਰ ਇਹ ਉਸ ਵਿਅਕਤੀ ਲਈ ਭਿਆਨਕ ਹੋਵੇਗਾ ਜੋ ਉਸਨੂੰ ਧੋਖਾ ਦੇਵੇਗਾ।”23ਤਾਂ ਰਸੂਲ ਆਪਸ ਵਿੱਚ ਇਹ ਪੁਛਣ ਲੱਗੇ ਕਿ ਸਾਡੇ ਵਿੱਚੋਂ ਕਿਹਡ਼ਾ ਅਜਿਹਾ ਕਰੇਗਾ?24ਉਸਤੋਂ ਬਾਦ ਰਸੂਲਾਂ ਨੇ ਆਪਸ ਵਿੱਚ ਇਹ ਆਖਦਿਆਂ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਕਿ ਉਨ੍ਹਾਂ ਵਿੱਚੋਂ ਕੌਣ ਮਹਾਨ ਹੈ?25ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਦੁਨੀਆਂ ਦੇ ਰਾਜੇ ਪ੍ਰਭੂਆਂ ਵਾਂਗ ਆਪਣੇ ਲੋਕਾਂ ਤੇ ਸ਼ਾਸਨ ਕਰਦੇ ਹਨ। ਜਿਨ੍ਹਾਂ ਕੋਲ ਦੂਸਰਿਆਂ ਉੱਪਰ ਇਖਤਿਆਰ ਹੈ ਉਹ ਆਪਣੇ-ਆਪ ਨੂੰ ਲੋਕਾਂ ਦੇ ਮਦਦਗਾਰ ਕਹਾਉਂਦੇ ਹਨ।’26“ਪਰ ਤੁਹਾਨੂੰ ਇਸ ਤਰ੍ਹਾਂ ਦੇ ਨਹੀਂ ਹੋਣਾ ਚਾਹੀਦਾ। ਇਸਦੀ ਜਗ੍ਹਾ ਤੁਹਾਡੇ ਵਿੱਚੋਂ ਮਹਾਨ ਆਦਮੀ ਨੂੰ ਸਭ ਤੋਂ ਛੋਟੇ ਵਰਗਾ ਬਣ ਜਾਣਾ ਚਾਹੀਦਾ ਹੈ। ਆਗੂਆਂ ਨੂੰ ਸੇਵਕਾਂ ਵਾਂਗ ਹੋਣਾ ਚਾਹੀਦਾ ਹੈ।27ਤੁਹਾਡੀ ਰਾਇ ਵਿੱਚ ਕੌਣ ਵਧ ਮਹੱਤਵਯੋਗ ਹੈ: ਜੋ ਵਿਅਕਤੀ ਖਾਣੇ ਦੀ ਮੇਜ ਤੇ ਬੈਠਾ ਜਾਂ ਜਿਹਡ਼ਾ ਵਿਅਕਤੀ ਉਸਦੀ ਸੇਵਾ ਕਰ ਰਿਹਾ ਹੈ? ਤੁਹਾਡੇ ਖਿਆਲ ਵਿੱਚ ਜਿਹਡ਼ਾ ਮੇਜ ਤੇ ਬੈਠਾ ਹੈ ਮਹਾਨ ਹੈ ਮੈਂ ਤੁਹਾਡੇ ਵਿੱਚੋਂ ਸੇਵਕਾਂ ਵਰਗਾ ਹਾਂ।’28ਤੁਸੀਂ ਹੀ ਹੋ ਜੋ ਮੇਰੇ ਪਰਤਿਆਵਿਆਂ ਦੌਰਾਨ ਮੇਰੇ ਨਾਲ ਰਹੇ।29ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਇੱਕ ਰਾਜ ਦਿੱਤਾ ਹੈ, ਮੈਂ ਵੀ ਤੁਹਾਨੂੰ ਇੱਕ ਰਾਜ ਦੇਵਾਂਗਾ।30“ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੇ ਮੇਜ ਤੇ ਬੈਠੋਂਗੇ। ਅਤੇ ਤੁਸੀਂ ਸਿੰਘਾਸਨ ਤੇ ਬੈਠਕੇ ਇਸਰਾਏਲ ਦੀਆਂ ਬਾਰ੍ਹਾਂ ਗੋਤਾਂ ਦਾ ਨਿਆਂ ਕਰੋਂਗੇ।31“ਆਓ ਸ਼ਮਊਨ, ਸ਼ਮਊਨ ਸ਼ੈਤਾਨ ਨੇ ਤੈਨੂੰ ਕਣਕ ਵਾਂਗ ਛਟ੍ਟਣ ਲਈ ਮੰਗਿਆ ਹੈ।32ਮੈਂ ਪ੍ਰਾਰਥਨਾ ਤੇਰੇ ਲਈ ਕੀਤੀ ਹੈ ਤਾਂ ਜੋ ਤੇਰਾ ਵਿਸ਼ਵਾਸ ਕਾਇਮ ਰਹੇ। ਅਤੇ ਜਦੋਂ ਤੂੰ ਵਾਪਸ ਮੇਰੇ ਕੋਲ ਮੁਡ਼ੇਂ ਤਾ ਆਪਣੇ ਭਾਈਆਂ ਨੂੰ ਵੀ ਤਕਡ਼ਾ ਕਰੀਂ।”33ਪਰ ਪਤਰਸ ਨੇ ਉਸਨੂੰ ਕਿਹਾ, “ਪ੍ਰਭੂ! ਮੈਂ ਤੇਰੇ ਨਾਲ ਕੈਦ ਹੋਣ ਨੂੰ ਵੀ ਤਿਆਰ ਹਾਂ, ਅਤੇ ਤੇਰੇ ਨਾਲ ਮਰਨ ਨੂੰ ਵੀ।”34ਪਰ ਯਿਸੂ ਨੇ ਕਿਹਾ, “ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਕੁੱਕਡ਼ ਬਾਂਗ ਨਹੀਂ ਦੇਵੇਗਾ ਜਦ ਤੱਕ ਤੂੰ ਤਿੰਨ ਵਾਰੀ ਮੁਕ੍ਕਰ ਕੇ ਨਾ ਕਹੇ ਕਿ ਮੈਂ ਤੈਨੂੰ ਨਹੀਂ ਜਾਣਦਾ।”35ਤਦ ਯਿਸੂ ਨੇ ਰਸੂਲਾਂ ਨੂੰ ਆਖਿਆ, “ਮੈਂ ਤੁਹਾਨੂੰ ਲੋਕਾਂ ਨੂੰ ਪ੍ਰਚਾਰ ਦੇਣ ਲਈ ਭੇਜਿਆ। ਮੈਂ ਤੁਹਾਨੂੰ ਬਿਨਾ ਪੈਸੇ, ਥੈਲੇ ਅਤੇ ਜੁਤਿਆਂ ਦੇ ਭੇਜ ਦਿੱਤਾ। ਪਰ ਕੀ ਤੁਹਾਨੂੰ ਕਿਸੇ ਚੀਜ਼ ਦੀ ਜ਼ਰੂਰਤ ਆਈ?” ਰਸੂਲਾਂ ਨੇ ਆਖਿਆ, “ਨਹੀਂ।”36ਯਿਸੂ ਨੇ ਉਨ੍ਹਾਂ ਨੂੰ ਕਿਹਾ, “ਪਰ ਹੁਣ, ਜੇਕਰ ਤੁਹਾਡੇ ਕੋਲ ਪੈਸੇ ਤੇ ਇੱਕ ਝੋਲਾ ਹੈ, ਉਨ੍ਹਾਂ ਨੂੰ ਆਪਣੇ ਨਾਲ ਲਵੋ। ਜੇਕਰ ਤੁਹਾਡੇ ਕੋਲ ਇੱਕ ਤਲਵਾਰ ਨਹੀਂ ਹੈ, ਤਾਂ ਆਪਣਾ ਕੁਡ਼ਤਾ ਵੇਚਕੇ ਇੱਕ ਖਰੀਦ ਲਵੋ।”37ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਲੋਕਾਂ ਆਖਿਆ ਕਿ ਉਹ ਇੱਕ ਅਪਰਾਧੀ ਹੈ।’ਯਸਾਯਾਹ 53:12 ਇਹ ਗੱਲ ਜਿਹਡ਼ੀ ਮੇਰੇ ਬਾਰੇ ਲਿਖੀ ਗਈ ਸੀ ਵਾਪਰਨੀ ਚਾਹੀਦੀ ਹੈ। ਅਤੇ ਅਸਲ ਵਿੱਚ ਹੁਣ ਵਾਪਰ ਰਹੀ ਹੈ”38ਚੇਲਿਆਂ ਨੇ ਕਿਹਾ, “ਵੇਖੋ, ਪ੍ਰਭੂ, ਇਥੇ ਦੋ ਤਲਵਾਰਾਂ ਹਨ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਉਹ ਕਾਫ਼ੀ ਹਨ।”39[This verse may not be a part of this translation]40[This verse may not be a part of this translation]41ਫਿਰ ਯਿਸੂ ਉਨ੍ਹਾਂ ਤੋਂ ਪੰਜਾਹ ਕੁ ਕਦਮ ਦੂਰ ਗਿਆ। ਉਹ ਗੋਡਿਆਂ ਭਾਰ ਝੁਕਿਆ ਅਤੇ ਪ੍ਰਾਰਥਨਾ ਕੀਟੀ,42“ਹੇ ਪਿਤਾ! ਜੇਕਰ ਤੂੰ ਚਾਹੇਂ, ਤਾਂ ਦੁਖਾਂ ਦਾ ਇਹ ਪਿਆਲਾ ਮੇਰੇ ਤੋਂ ਹਟਾ ਲੈ, ਪਰ ਤੁਹਾਡੀ ਇੱਛਾ ਹੀ ਹੋਵੇ, ਨਾ ਕਿ ਮੇਰੀ।”43ਫਿਰ ਸੁਰਗ ਤੋਂ ਇੱਕ ਦੂਤ ਪ੍ਰਗਟਿਆ ਅਤੇ ਉਸਨੂੰ ਸ਼ਕਤੀ ਦਿੱਤੀ।44ਯਿਸੂ ਵੱਡੀ ਮਾਨਸਿਕ ਪੀਡ਼ਾ ਵਿੱਚ ਸੀ, ਤਾਂ ਉਹ ਹੋਰ ਵੀ ਗੰਭੀਰਤਾ ਪੂਰਵਕ ਪ੍ਰਾਰਥਨਾ ਕਰਨ ਲੱਗਾ। ਉਸਦਾ ਮੁਢ਼ਕਾ ਲਹੂ ਦੀਆਂ ਬੂਂਦਾਂ ਵਾਂਗ ਧਰਤੀ ਉੱਤੇ ਡਿੱਗ ਰਿਹਾ ਸੀ।45ਉਹ ਪ੍ਰਾਰਥਨਾ ਕਰਨ ਤੋਂ ਬਾਦ, ਉਠਿਆ ਅਤੇ ਆਪਣੇ ਚੇਲਿਆਂ ਕੋਲ ਗਿਆ। ਉਸਨੇ ਉਨ੍ਹਾਂ ਨੂੰ ਸੁਤਿਆਂ ਹੋਇਆਂ ਵੇਖਿਆ। ਉਨ੍ਹਾਂ ਦੀ ਉਦਾਸੀ ਨੇ ਉਨ੍ਹਾਂ ਨੂੰ ਬਡ਼ਾ ਥਕਾ ਦਿੱਤਾ ਸੀ । 46ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸੁਤ੍ਤੇ ਕਿਉਂ ਪਏ ਹੋ? ਉਠੋ ਅਤੇ ਉਠਕੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਿਆਵੇ ਵਿੱਚ ਨਾ ਪਵੋਂ।”47ਜਦੋਂ ਯਿਸੂ ਬੋਲ ਰਿਹਾ ਸੀ ਤਾਂ ਲੋਕਾਂ ਦਾ ਇੱਕ ਸਮੂਹ ਉਸ ਕੋਲ ਆਇਆ, ਉਨ੍ਹਾਂ ਵਿੱਚੋਂ ਇੱਕ ਰਸੂਲ ਯਹੂਦਾ, ਉਨ੍ਹਾਂ ਦੀ ਅਗਵਾਈ ਕਰ ਰਿਹਾ ਸੀ। ਯਹੂਦਾ ਯਿਸੂ ਦੇ ਕੋਲ ਆਇਆ ਤਾਂ ਜੋ ਉਹ ਯਿਸੂ ਨੂੰ ਚੁੰਮ ਸਕੇ।48ਪਰ ਯਿਸੂ ਨੇ ਉਸਨੂੰ ਕਿਹਾ, “ਯਹੂਦਾ। ਕੀ ਤੂੰ ਇਹ ਮਿੱਤਰਤਾ ਦਾ ਚੁੰਮਣ ਮਨੁੱਖ ਦੇ ਪੁੱਤਰ ਨੂੰ ਵੈਰੀਆਂ ਦੇ ਹੱਥ ਫ਼ਡ਼ਾਉਣ ਲਈ ਦੇ ਰਿਹਾ ਹੈਂ?”49ਯਿਸੂ ਦੇ ਚੇਲੇ ਵੀ ਉਸ ਕੋਲ ਹੀ ਖਡ਼ੇ ਸਨ। ਉਨ੍ਹਾਂ ਨੇ ਮਹਿਸੂਸ ਕੀਤਾ ਕਿ ਕੀ ਵਾਪਰ ਸਕਦਾ ਹੈ ਅਤੇ ਯਿਸੂ ਨੂੰ ਪੁੱਛਿਆ, “ਪ੍ਰਭੂ, ਕੀ ਅਸੀਂ ਉਨ੍ਹਾਂ ਨੂੰ ਆਪਣੀਆਂ ਤਲਵਾਰਾਂ ਨਾਲ ਮਾਰ ਦੇਈਏ?”50ਫ਼ਿਰ ਉਨ੍ਹਾਂ ਵਿੱਚੋਂ ਇੱਕ ਨੇ ਆਪਣੀ ਤਲਵਾਰ ਸਰਦਾ ਜਾਜਕ ਦੇ ਨੌਕਰ ਦੇ ਕੰਨ ਤੇ ਚਲਾਈ ਅਤੇ ਕੰਨ ਨੂੰ ਵਢ ਦਿੱਤਾ।51ਯਿਸੂ ਨੇ ਕਿਹਾ, “ਰੁਕੋ।” ਤਾਂ ਉਸਨੇ ਉਸ ਨੌਕਰ ਦੇ ਕੰਨ ਨੂੰ ਛੂਹਕੇ ਉਸਨੂੰ ਵੀ ਰਾਜੀ ਕਰ ਦਿੱਤਾ।52ਉਹ ਸਮੂਹ ਜਿਹਡ਼ਾ ਯਿਸੂ ਨੂੰ ਗਿਰਫ਼ਤਾਰ ਕਰਨ ਲਈ ਅਇਆ ਸੀ ਉਸ ਵਿੱਚ ਪ੍ਰਧਾਨ ਜਾਜਕ, ਵੱਡੇ ਬਜ਼ੁਰਗ ਯਹੂਦੀ ਆਗੂ ਅਤੇ ਯਹੂਦੀ ਸਿਪਾਹੀ ਸਨ। ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇਥੇ ਤਲਵਾਰਾਂ ਅਤੇ ਡਾਂਗਾ ਲੈਕੇ ਕਿਉਂ ਆਏ ਹੋ? ਤੁਸੀਂ ਕੀ ਸੋਚਦੇ ਹੋ ਕਿ ਮੈਂ ਅਪਰਾਧੀ ਹਾਂ?53ਮੈਂ ਤੁਹਾਡੇ ਨਾਲ ਹਰ ਰੋਜ਼ ਮੰਦਰ ਦੇ ਇਲਾਕੇ ਵਿੱਚ ਹੁੰਦਾ ਸਾਂ। ਤੁਸੀਂ ਮੈਨੂੰ ਉਥੇ ਗਿਰਫ਼ਤਾਰ ਕਿਉਂ ਨਹੀਂ ਕੀਤਾ? ਪਰ ਇਹ ਤੁਹਾਡਾ ਸਮਾਂ ਹੈ, ਹਨੇਰੇ ਦੇ ਸ਼ਾਸਨ ਦਾ ਸਮਾਂ।”54ਉਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕਰ ਲਿਆ ਅਤੇ ਅਗਾਂਹ ਲੈ ਗਏ ਅਤੇ ਉਸਨੂੰ ਸਰਦਾਰ ਜਾਜਕ ਦੇ ਘਰ ਅੰਦਰ ਲੈ ਆਏ। ਪਤਰਸ ਨੇ ਥੋਡ਼ੀ ਦੂਰੀ ਤੇ ਹੀ ਉਨ੍ਹਾਂ ਦਾ ਪਿਛਾ ਕੀਤਾ।55ਸਿਪਾਹੀਆਂ ਨੇ ਸਰਦਾਰ ਜਾਜਕ ਦੇ ਵਿਹਡ਼ੇ ਦੇ ਵਿਚਕਾਰ ਅੱਗ ਮਚਾਈ ਅਤੇ ਇਸ ਦੇ ਆਲੇ-ਦੁਆਲੇ ਬੈਠ ਗਏ, ਪਤਰਸ ਵੀ ਉਨ੍ਹਾਂ ਨਾਲ ਬੈਠ ਗਿਆ।56ਇੱਕ ਨੋਕਰਾਣੀ ਨੇ ਪਤਰਸ ਨੂੰ ਉਥੇ ਬੈਠਾ ਵੇਖਿਆ। ਉਹ ਅੱਗ ਦੀ ਰੌਸ਼ਨੀ ਵਿੱਚ ਉਸਦਾ ਚਿਹਰਾ ਪਛਾਣ ਗਈ। ਉਸਨੇ ਧਿਆਨ ਨਾਲ ਪਤਰਸ ਦਾ ਚਿਹਰਾ ਵੇਖਿਆ ਅਤੇ ਆਖਿਆ, “ਇਹ ਆਦਮੀ ਵੀ ਉਸ ਨਾਲ ਸੀ।”57ਪਰ ਪਤਰਸ ਨੇ ਕਿਹਾ, ਇਹ ਸੱਚ ਨਹੀਂ ਹੈ। ਉਸਨੇ ਕਿਹਾ, “ਹੇ ਔਰਤ। ਮੈਂ ਉਸ ਨੂੰ ਨਹੀਂ ਜਾਣਦਾ।”58ਕੁਝ ਦੇ ਬਾਦ ਇੱਕ ਹੋਰ ਆਦਮੀ ਨੇ ਪਤਰਸ ਵੱਲ ਵੇਖਿਆ ਅਤੇ ਕਿਹਾ, “ਤੂੰ ਵੀ ਉਨ੍ਹਾਂ ਵਿੱਚੋਂ ਇੱਕ ਹੈ।” ਪਰ ਪਤਰਸ ਨੇ ਆਖਿਆ, “ਹੇ ਮਨੁੱਖ। ਮੈਂ ਉਨ੍ਹਾਂ ਵਿੱਚੋਂ ਨਹੀਂ ਹਾਂ।”59ਤਕਰੀਬਨ ਘੰਟੇ ਕੁ ਬਾਦ ਇੱਕ ਹੋਰ ਆਦਮੀ ਨੇ ਜ਼ੋਰ ਦੇਕੇ ਕਿਹਾ, “ਇਹ ਸੱਚ ਹੈ। ਨਿਸ਼ਚਿਤ ਹੀ ਇਹ ਆਦਮੀ ਉਸਦੇ ਨਾਲ ਸੀ ਜੋ ਕਿ ਗਲੀਲ ਤੋਂ ਹੈ।”60ਪਰ ਪਤਰਸ ਨੇ ਆਖਿਆ, “ਮਨੁੱਖ। ਮੈਂ ਨਹੀਂ ਜਾਣਦਾ ਤੂੰ ਕਿਸ ਬਾਰੇ ਆਖ ਰਿਹਾ ਹੈਂ?” ਜਦੋਂ ਪਤਰਸ ਹਾਲੇ ਬੋਲ ਰਿਹਾ ਸੀ, ਇੱਕ ਕੁੱਕਡ਼ ਨੇ ਬਾਂਗ ਦਿੱਤੀ।61ਤਦ ਪ੍ਰਭੂ ਮੁਡ਼ਿਆ ਅਤੇ ਪਤਰਸ ਦੀਆਂ ਅੱਖਾਂ ਵੱਲ ਝਾਕਿਆ। ਪਤਰਸ ਨੂੰ ਯਾਦ ਆਇਆ ਕਿ ਪ੍ਰਭੂ ਨੇ ਕੀ ਆਖਿਆ ਸੀ, “ਕੁੱਕਡ਼ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਤਿੰਨ ਵਾਰੀ ਇਹ ਆਖੇਂਗਾ ਕਿ ਤੂੰ ਮੈਨੂੰ ਨਹੀਂ ਜਾਣਦਾ।”62ਫ਼ਿਰ ਪਤਰਸ ਬਾਹਰ ਗਿਆ ਅਤੇ ਫ਼ੁੱਟ-ਫ਼ੁੱਟਕੇ ਰੋਣ ਲੱਗਾ।63[This verse may not be a part of this translation]64[This verse may not be a part of this translation]65ਉਨ੍ਹਾਂ ਲੋਕਾਂ ਨੇ ਉਸਨੂੰ ਬਹੁਤ ਕੁਝ ਮੰਦਾ ਆਖਿਆ।66ਅਗਲੀ ਸਵੇਰ, ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਦੀ ਇੱਕ ਸਭਾ ਹੋਈ। ਤੇ ਉਹ ਯਿਸੂ ਨੂੰ ਆਪਣੀ ਸਭ ਤੋਂ ਉੱਚੀ ਅਦਾਲਤ ਵਿੱਚ ਲੈ ਗਏ।67ਉਨ੍ਹਾਂ ਆਖਿਆ, “ਜੇਕਰ ਤੂੰ ਮਸੀਹ ਹੈ ਤਾਂ ਸਾਨੂੰ ਦੱਸ ਕਿ ਤੂੰ ਹੀ ਮਸੀਹ ਹੈ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਜੇਕਰ ਮੈਂ ਤੁਹਾਨੂੰ ਦੱਸ ਵੀ ਦੇਵਾਂ ਕਿ ਮੈਂ ਮਸੀਹ ਹਾਂ ਤਾਂ ਤੁਸੀਂ ਮੇਰੇ ਤੇ ਵਿਸ਼ਵਾਸ ਨਹੀਂ ਕਰੋਂਗੇ।68ਅਤੇ ਜੇਕਰ ਮੈਂ ਤੁਹਾਨੂੰ ਕੁਝ ਪੁਛਾਂਗਾ ਤਾਂ ਤੁਸੀਂ ਜਵਾਬ ਨਹੀਂ ਦੇਵੇਂਗਾ।69ਪਰ ਇਸਤੋਂ ਅੱਗੇ ਮਨੁੱਖ ਦਾ ਪੁੱਤਰ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਹੱਥ ਬਿਰਾਜਮਾਨ ਹੋਵੇਗਾ।”70ਉਨ੍ਹਾਂ ਸਭਨਾ ਨੇ ਆਖਿਆ, “ਤਾਂ ਕੀ ਤੂੰ ਪਰਮੇਸ਼ੁਰ ਦਾ ਪੁੱਤਰ ਹੈ?” ਉਸਨੇ ਜਵਾਬ ਦਿੱਤਾ, “ਹਾਂ, ਤੁਸੀਂ ਆਖਣ ਵਿੱਚ ਸਹੀ ਹੋ “ਮੈਂ ਹਾਂ।”71ਤਦ ਉਨ੍ਹਾਂ ਸਭ ਨੇ ਆਖਿਆ, “ਹੁਣ ਸਾਨੂੰ ਗਵਾਹੀ ਕਿਉਂ ਲੋਡ਼ੀਦੀ ਹੈ?” ਅਸੀਂ ਉਸਨੂੰ ਉਸਦੇ ਹੀ ਮੂੰਹੋਂ ਸੁਣਿਆ ਹੈ।”