Punjabi: NT

Luke

23

1ਤੱਦ ਉਹ ਸਾਰੀ ਟੋਲੀ ਖਢ਼ੀ ਹੋਈ ਅਤੇ ਯਿਸੂ ਨੂੰ ਪਿਲਾਤੁਸ ਕੋਲ ਲੈ ਗਈ।2ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਅਤੇ ਪਿਲਾਤੁਸ ਨੂੰ ਆਖਿਆ, “ਅਸੀਂ ਇਸ ਆਦਮੀ ਨੂੰ ਉਦੋਂ ਗਿਰਫ਼ਤਾਰ ਕੀਤਾ ਜਦੋਂ ਇਹ ਸਾਡੇ ਲੋਕਾਂ ਦੀਆਂ ਸੋਚਾਂ ਬਦਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਉਪਦੇਸ਼ ਦਿੰਦਾ ਹੈ ਕਿ ਸਾਨੂੰ ਕੈਸਰ ਨੂੰ ਮਸੂਲ ਅਦਾ ਨਹੀਂ ਕਰਨਾ ਚਾਹੀਦਾ। ਉਹ ਆਪਣੇ ਆਪ ਨੂੰ ਮਸੀਹ ‘ਪਾਤਸ਼ਾਹ’ ਹੋਣ ਦਾ ਦਾਵਾ ਕਰਦਾ ਹੈ।”3ਪਿਲਾਤੁਸ ਨੇ ਯਿਸੂ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈ?” ਯਿਸੂ ਨੇ ਜਵਾਬ ਦਿੱਤਾ, “ਹਾ, ਇਹ ਸਹੀ ਹੈ।”4ਪਿਲਾਤੁਸ ਨੇ ਪ੍ਰਧਾਨ ਜਾਜਕਾਂ ਅਤੇ ਲੋਕਾਂ ਨੂੰ ਕਿਹਾ, “ਮੈਨੂੰ ਇਸ ਮਨੁੱਖ ਵਿੱਚ ਕੋਈ ਮਾਡ਼ੀ ਗੱਲ ਨਜ਼ਰ ਨਹੀਂ ਆਈ।”5ਪਰ ਉਨ੍ਹਾਂ ਬਾਰ-ਬਾਰ ਇਹੀ ਕਿਹਾ, “ਇਹ ਆਪਣੇ ਉਪਦੇਸ਼ਾਂ ਨਾਲ ਸਾਰੇ ਯਹੂਦਿਯਾ ਵਿੱਚ ਲੋਕਾਂ ਨੂੰ ਭਡ਼ਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਸਨੇ ਇਹ ਕਰਨਾ ਗਲੀਲ ਵਿੱਚ ਸ਼ੁਰੂ ਕੀਤਾ ਅਤੇ ਹੁਣ ਇਹ ਇਥੇ ਵੀ ਆ ਗਿਆ ਹੈ।”6ਪਿਲਾਤੁਸ ਨੇ ਇਹ ਸੁਣਿਆ ਅਤੇ ਪੁੱਛਿਆ ਕੀ ਯਿਸੂ ਗਲੀਲ ਤੋਂ ਹੈ।7ਜਦੋਂ ਉਸਨੂੰ ਪਤਾ ਲੱਗਾ ਕਿ ਉਹ ਹੇਰੋਦੇਸ ਦੇ ਪ੍ਰਦੇਸ਼ ਤੋਂ ਹੈ, ਉਸਨੇ ਉਸਨੂੰ ਹੇਰੋਦੇਸ ਕੋਲ ਭੇਜ ਦਿੱਤਾ। ਉਸ ਸਮੇਂ ਹੇਰੋਦੇਸ ਯਰੂਸ਼ਲਮ ਵਿੱਚ ਸੀ।8ਜਦੋਂ ਹੇਰੋਦੇਸ ਨੇ ਯਿਸੂ ਨੂੰ ਵੇਖਿਆ, ਤਾਂ ਉਹ ਬਡ਼ਾ ਖੁਸ਼ ਹੋਇਆ, ਕਿਉਂਕਿ ਉਹ ਯਿਸੂ ਬਾਰੇ ਬਡ਼ਾ ਕੁਝ ਸੁਣ ਚੁੱਕਾ ਸੀ, ਇਸ ਲਈ ਉਸਨੂੰ ਮਿਲਣ ਦੀ ਇੱਛਾ ਉਸਦੀ ਬਡ਼ੇ ਚਿਰ ਤੋਂ ਸੀ। ਹੁਣ ਹੇਰੋਦੇਸ ਨੇ ਆਸ ਕੀਤੀ ਕਿ ਉਹ ਯਿਸੂ ਨੰ ਇੱਕ ਕਰਿਸ਼ਮਾ ਕਰਦਿਆਂ ਵੇਖ ਸਕੇਗਾ।9ਹੇਰੋਦੇਸ ਨੇ ਯਿਸੂ ਨੂੰ ਬਹੁਤ ਸਾਰੇ ਸਵਾਲ ਪੁਛੇ, ਪਰ ਯਿਸੂ ਨੇ ਉਸਨੂੰ ਕੋਈ ਵੀ ਜਵਾਬ ਨਾ ਦਿੱਤਾ।10ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਉਥੇ ਖਢ਼ੇ ਸਨ ਅਤੇ ਉਹ ਜ਼ੋਰ ਜਾਲ ਯਿਸੂ ਤੇ ਦੋਸ਼ ਲਾ ਰਹੇ ਸਨ।111ਫ਼ੇਰ ਹੇਰੋਦੇਸ ਅਤੇ ਉਸਦੇ ਸਿਪਾਹੀਆਂ ਨੇ ਯਿਸੂ ਦਾ ਮਜ਼ਾਕ ਉਡਾਇਆ ਅਤੇ ਉਸਦੀ ਬੇਇੱਜ਼ਤੀ ਕੀਤੀ। ਉਨ੍ਹਾਂ ਨੇ ਯਿਸੂ ਨੂੰ ਬਾਦਸ਼ਾਹ ਵਾਲੇ ਵਸਤਰ ਪੁਆਏ ਅਤੇ ਉਸਦਾ ਮਖੌਲ ਉਡਾਉਣ ਲੱਗੇ। ਹੇਰੋਦੇਸ ਨੇ ਉਸਨੂੰ ਪਿਲਾਤੁਸ ਕੋਲ ਵਾਪਸ ਭੇਜ ਦਿੱਤਾ।12ਅਤੀਤ ਵਿੱਚ ਪਿਲਾਤੁਸ ਅਤੇ ਹੇਰੋਦੇਸ, ਇੱਕ ਦੂਜੇ ਦੇ ਵੈਰੀ ਸਨ, ਪਰ ਉਸ ਦਿਨ, ਉਹ ਦੋਵੇ ਫ਼ਿਰ ਮਿੱਤਰ ਬਣ ਗਏ।13ਪਿਲਾਤੁਸ ਨੇ ਪ੍ਰਧਾਨ ਜਾਜਕਾਂ ਤੇ, ਯਹੂਦੀ ਆਗੂਆਂ ਅਤੇ ਲੋਕਾਂ ਨੂੰ ਇਕਠਿਆਂ ਕੀਤਾ ਅਤੇ ਫ਼ਿਰ ਉਨ੍ਹਾਂ ਨੂੰ ਕਿਹਾ,14“ਤੁਸੀਂ ਇਸ ਮਨੁੱਖ ਨੂੰ ਮੇਰੇ ਕੋਲ ਲਿਆਏ ਹੋ। ਪਰ ਮੈਂ ਤੁਹਾਡੇ ਸਭਨਾਂ ਦੇ ਅੱਗੇ ਉਸ ਨੂੰ ਸਵਾਲ ਕੀਤੇ ਅਤੇ ਇਸਦੇ ਖਿਲਾਫ਼ ਤੁਹਾਡੇ ਦੋਸ਼ਾਂ ਦੀ ਕੋਈ ਬੁਨਿਆਦ ਨਹੀਂ ਲਭੀ। ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।15ਹੇਰੋਦੇਸ ਨੂੰ ਵੀ ਇਸ ਵਿੱਚ ਕੋਈ ਦੋਸ਼ ਨਹੀਂ ਦਿਸਿਆ, ਇਸ ਲਈ ਹੇਰੋਦੇਸ ਨੇ ਇਸਨੂੰ ਸਾਡੇ ਕੋਲ ਵਾਪਸ ਭੇਜਿਆ ਹੈ। ਵੇਖੋ। ਯਿਸੂ ਨੇ ਕੋਈ ਗਲਤੀ ਨਹੀਂ ਕੀਤੀ, ਜਿਸ ਵਾਸਤੇ ਉਹ ਮੌਤ ਦੀ ਸਜ਼ਾ ਦਾ ਅਧਿਕਾਰੀ ਹੋਵੇ।16ਇਸ ਲਈ ਮੈਂ ਉਸਨੂੰ ਥੋਡ਼ੀ ਜਿੰਨੀ ਸਜ਼ਾ ਦੇਕੇ ਛੱਡ ਦਿੰਦਾ ਹਾਂ।”17[This verse may not be a part of this translation]18ਪਰ ਸਾਰੀ ਭੀਡ਼ ਜੋਰ ਦੀ ਚੀਖੀ, “ਉਸਨੂੰ ਮਾਰ ਦਿਉ। ਸਾਡੇ ਲਈ ਬਰ੍ਰਬਾਸ ਨੂੰ ਮੁਕਤ ਕਰ ਦਿਉ।”19ਬਰ੍ਰਬਾਸ ਕੈਦ ਵਿੱਚ ਸੀ ਕਿਉਂਕਿ ਉਸਨੇ ਸ਼ਹਿਰ ਵਿੱਚ ਫ਼ਸਾਦ ਸ਼ੁਰੂ ਕੀਤਾ ਸੀ, ਅਤੇ ਕਤਲ ਕੀਤਾ ਸੀ।20ਪਿਲਾਤੁਸ ਯਿਸੂ ਨੂੰ ਮੁਕਤ ਕਰਨਾ ਚਾਹੁੰਦਾ ਸੀ, ਇਸ ਲਈ ਲੋਕਾਂ ਉਸਨੇ ਲੋਕਾਂ ਨੂੰ ਯਿਸੂ ਦੀ ਰਿਹਾਈ ਵਾਸਤੇ ਇੱਕ ਵਾਰ ਫ਼ੇਰ ਬੇਨਤੀ ਕੀਤੀ।21ਪਰ ਉਨ੍ਹਾਂ ਨੇ ਦੂਸਰੀ ਵਾਰ ਰੌਲਾ ਪਾਇਆ, “ਇਸਨੂੰ ਸਲੀਬ ਦਿਉ, ਇਸ ਨੂੰ ਸਲੀਬ ਦਿਉ।”22ਤੀਜੀ ਵਾਰ ਫ਼ੇਰ ਪਿਲਾਤੁਸ ਨੇ ਭੀਡ਼ ਨੂੰ ਕਿਹਾ, “ਤੁਸੀਂ ਇਸਨੂੰ ਕਿਉਂ ਮਾਰਨਾ ਚਾਹੁੰਦੇ ਹੋ? ਇਸਨੇ ਕੀ ਗਲਤ ਕੀਤਾ ਹੈ? ਇਹ ਕਸੂਰਵਾਰ ਨਹੀਂ ਹੈ। ਮੈਨੂੰ ਇਸਨੂੰ ਮਾਰਨ ਦਾ ਕੋਈ ਕਾਰਣ ਨਹੀਂ ਲਭਿਆ। ਇਸ ਲਈ ਮੈਂ ਇਸਨੂੰ ਥੋਡ਼ੀ ਸਜ਼ਾ ਦੇਕੇ ਅਜ਼ਾਦ ਕਰ ਦਿੰਦਾ ਹਾਂ।”23ਪਰ ਭੀਡ਼ ਲਗਾਤਾਰ ਚੀਖਦੀ ਰਹੀ ਅਤੇ ਯਿਸੂ ਨੂੰ ਸਲੀਬ ਦੇਣ ਦੀ ਮੰਗ ਕਰਦੀ ਰਹੀ।24ਉਨ੍ਹਾਂ ਨੇ ਬਹੁਤ ਉੱਚੀ ਰੌਲਾ ਪਾਇਆ, ਇਸ ਲਈ ਪਿਲਾਤੁਸ ਨੇ ਉਨ੍ਹਾਂ ਦੀ ਮੰਗ ਪੂਰੀ ਕਰਨ ਦਾ ਫ਼ੈਸਲਾ ਕਰ ਲਿਆ।25ਲੋਕਾਂ ਨੇ ਬਰੱਬਾਸ ਦੀ ਰਿਹਾਈ ਦੀ ਮੰਗ ਕੀਤੀ, ਜੋ ਕਿ ਵਿਦ੍ਰੋਹ ਅਤੇ ਕਤਲ ਕਰਨ ਲਈ ਕੈਦ ਕੀਤਾ ਗਿਆ ਸੀ। ਤਾਂ ਲੋਕਾਂ ਦੀ ਮੰਗ ਤੇ, ਪਿਲਾਤੁਸ ਨੂੰ ਬਰੱਬਾਸ ਨੂੰ ਮੁਕਤ ਕਰਨਾ ਪਿਆ ਅਤੇ ਯਿਸੂ ਨੂੰ ਉਨ੍ਹਾਂ ਦੇ ਹੱਥਾਂ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਕਰ ਸਕਦੇ ਹਨ।26ਸਿਪਾਹੀ ਉਸਨੂੰ ਮਾਰਨ ਵਾਸਤੇ ਉਥੋਂ ਲੈ ਗਏ। ਉਸੇ ਵਕਤ, ਉਨ੍ਹਾਂ ਨੇ ਇੱਕ ਆਦਮੀ ਨੂੰ ਫ਼ੇਰ ਫ਼ਡ਼ ਲਿਆ ਜੋ ਖੇਤ ਵੱਲੋਂ ਸ਼ਹਿਰ ਅੰਦਰ ਆ ਰਿਹਾ ਸੀ। ਉਸਦਾ ਨਾਉਂ ਸ਼ਮਊਨ ਸੀ, ਜੋ ਕਿ ਕੁਰੇਨੀ ਦੇ ਸ਼ਹਿਰ ਤੋਂ ਸੀ। ਸਿਪਾਹੀਆਂ ਨੇ ਉਸਨੂੰ ਯਿਸੂ ਦੀ ਸਲੀਬ ਮੋਢਿਆਂ ਉੱਤੇ ਚੁੱਕਕੇ ਉਸਦੇ ਮਗਰ ਆਉਣ ਦਾ ਹੁਕਮ ਦਿੱਤਾ।27ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਯਿਸੂ ਦਾ ਪਿਛਾ ਕੀਤਾ। ਉਨ੍ਹਾਂ ਵਿੱਚ ਕੁਝ ਔਰਤਾਂ ਸਨ ਜੋ ਰੋ ਅਤੇ ਪਿਟ੍ਟ ਰਹੀਆਂ ਸਨ।28ਪਰ ਯਿਸੂ ਉਨ੍ਹਾਂ ਵੱਲ ਮੁਡ਼ਿਆ ਅਤੇ ਆਖਣ ਲੱਗਾ, “ਯਰੂਸ਼ਲਮ ਦੀਉ ਧੀਉ। ਮੇਰੇ ਵਾਸਤੇ ਨਾ ਰੋਵੋ। ਇਸ ਦੀ ਜਗ਼੍ਹਾ, ਤੁਸੀਂ ਆਪਣੇ ਆਪ ਉੱਤੇ ਅਤੇ ਆਪਣੇ ਬਚਿਆਂ ਵਾਸਤੇ ਰੋਵੋ।29ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਆਖਣਗੇ, ‘ਧੰਨ ਹਨ ਜੋ ਬਾਂਝ ਹਨ ਅਤੇ ਜਿਨ੍ਹਾਂ ਕੋਲ ਕੋਈ ਬੱਚਾ ਨਹੀਂ ਹੈ। ਧੰਨ ਹਨ ਉਹ ਜਿਨ੍ਹਾਂ ਕੋਲ ਧੁਧ ਪੀਂਦੇ ਬੱਚੇ ਨਹੀਂ ਹਨ।30‘ਫ਼ਿਰ ਲੋਕ ਪਰਬਤਾਂ ਨੂੰ ਆਖਣਗੇ, ‘ਸਾਡੇ ਉੱਤੇ ਡਿੱਗ ਪਵੋ।’ ਉਹ ਪਹਾਡ਼ੀਆਂ ਨੂੰ ਆਖ਼ਣਗੇ ‘ਸਾਨੂੰ ਢਕ ਲਵੋ।’ 31ਕਿਉਂਕਿ ਜੇਕਰ ਭਲੇ ਵਕਤਾਂ ਵਿੱਚ ਲੋਕਾਂ ਨੇ ਅਜਿਹਾ ਵਤੀਰਾ ਕੀਤਾ ਹੈ ਤਾਂ ਭੈਡ਼ੇ ਸਮੇਂ ਵਿੱਚ ਇਨ੍ਹਾਂ ਤੋਂ ਹੋਰ ਕੀ ਆਸ ਰੱਖਦੇ ਹੋ।”32ਉਹ ਯਿਸੂ ਦੇ ਨਾਲ ਸਲੀਬ ਦੇਣ ਲਈ ਦੋ ਹੋਰ ਅਪਰਾਧੀਆਂ ਨੂੰ ਲਿਆਏ।33ਯਿਸੂ ਅਤੇ ਉਨ੍ਹਾਂ ਦੋਵਾਂ ਨੂੰ ਉਸ ਥਾਂ ਤੇ ਲਿਜਾਇਆ ਗਿਆ ਜੋ “ਕਲਵਰੀ” ਕਹਾਉਂਦਾ ਹੈ। ਉਥੇ ਪਹੁੰਚਣ ਤੋਂ ਬਾਦ, ਉਨ੍ਹਾਂ ਨੇ ਯਿਸੂ ਨੂੰ ਸਲੀਬ ਤੇ ਠੋਕ ਦਿੱਤਾ। ਅਤੇ ਉਨ੍ਹਾਂ ਦੋਹਾਂ ਅਪਰਾਧੀਆਂ ਨਾਲ ਵੀ ਅਜਿਹਾ ਕੀਤਾ। ਉਨ੍ਹਾਂ ਨੇ ਇੱਕ ਅਪਰਾਧੀ ਨੂੰ ਯਿਸੂ ਦੀ ਸਲੀਬ ਦੇ ਸੱਜੇ ਪਾਸੇ ਤੇ ਦੂਜੇ ਨੂੰ ਉਸਦੇ ਖੱਬੇ ਪਾਸੇ ਚਢ਼ਾਇਆ।34ਯਿਸੂ ਨੇ ਆਖਿਆ, “ਹੇ ਪਿਤਾ! ਇਨ੍ਹਾਂ ਲੋਕਾਂ ਨੂੰ ਮਾਫ਼ ਕਰ ਦੇਵੋ ਕਿਉਂਕਿ ਇਹ ਨਹੀਂ ਜਾਣਦੇ ਕਿ ਇਹ ਕੀ ਕਰਦੇ ਨੇ।” ਪਰਚੀਆਂ ਪਾਕੇ, ਸਿਪਾਹੀਆਂ ਨੇ ਯਿਸੂ ਦੇ ਕੱਪਡ਼ਿਆਂ ਨੂੰ ਆਪਸ ਵਿੱਚ ਵੰਡ ਲਿਆ।35ਭੀਡ਼ ਇਹ ਸਭ ਵੇਖਣ ਲਈ ਖਡ਼ੀ ਰਹੀ। ਯਹੂਦੀ ਆਗੂ ਯਿਸੂ ਤੇ ਖੂਬ ਹੱਸੇ ਅਤੇ ਕਹਿਣ ਲੱਗੇ, “ਜੇਕਰ ਇਹ ਪ੍ਰਭੂ ਦਾ ਚੁਣਿਆ ਮਸੀਹ ਹੈ, ਤਾਂ ਲੋਕਾਂ ਦੀਆਂ ਜਾਨਾਂ ਬਚਾਉਣ ਵਾਸਤੇ ਆਪਣੇ-ਆਪ ਨੂੰ ਬਚਾ ਲਵੇ।”36ਇਥੋ ਤੱਕ ਕਿ ਸਿਪਾਹੀ ਵੀ ਯਿਸੂ ਨੂੰ ਮਖੌਲ ਕਰ ਰਹੇ ਸਨ। ਉਹ ਯਿਸੂ ਕੋਲ ਆਏ ਅਤੇ ਉਸਨੂੰ ਸਿਰਕਾ ਦਿੱਤਾ ਅਤੇ ਆਖਿਆ,37“ਜੇਕਰ ਤੂੰ ਸੱਚਮੁੱਚ ਯਹੂਦੀਆਂ ਦਾ ਪਾਤਸ਼ਾਹ ਹੈ, ਤਾਂ ਆਪਣੇ-ਆਪ ਨੂੰ ਬਚਾ ਲੈ!”38ਉਸਦੇ ਉਤਾਹਾਂ ਸਲੀਬ ਉੱਤੇ ਇਹ ਸ਼ਬਦ ਲਿਖੇ ਗਏ ਸਨ, “ਇਹ ਯਹੂਦੀਆਂ ਦਾ ਪਾਤਸ਼ਾਹ ਹੈ।”39ਦੋਨਾਂ ਅਪਰਾਧੀਆਂ ਵਿੱਚੋਂ ਇੱਕ ਯਿਸੂ ਦੀ ਬੇਇੱਜ਼ਤੀ ਕਰਦਾ ਹੋਇਆ ਬੋਲਿਆ, “ਕੀ ਤੂੰ ਮਸੀਹ ਨਹੀਂ ਹੈ? ਜੇ ਤੂੰ ਮਸੀਹ ਹੈ ਤਾਂ ਆਪਣੇ-ਆਪ ਨੂੰ ਵੀ ਬਚਾ ਅਤੇ ਸਾਨੂੰ ਵੀ ਬਚਾ!”40ਪਰ ਦੂਜੇ ਅਪਰਾਧੀ ਨੇ ਉਸਨੂੰ ਝਿਡ਼ਕਿਆ ਅਤੇ ਆਖਿਆ, “ਤੈਨੂੰ ਪਰਮੇਸ਼ੁਰ ਦਾ ਭੈਅ ਖਾਣਾ ਚਾਹੀਦਾ ਹੈ! ਜਲਦੀ ਹੀ ਅਸੀਂ ਸਭ ਨੇ ਮਰ ਜਾਣਾ ਹੈ।41ਤੂੰ ਤੇ ਮੈਂ ਅਪਰਾਧੀ ਹਾਂ! ਅਸੀਂ ਆਪਣੇ ਕੀਤਿਆਂ ਕੰਮਾਂ ਲਈ ਠੀਕ ਸਜ਼ਾ ਪ੍ਰਾਪਤ ਕਰ ਰਹੇ ਹਾਂ, ਪਰ ਇਸ ਆਦਮੀ ਨੇ ਕੁਝ ਵੀ ਗਲਤ ਨਹੀਂ ਕੀਤਾ ਸੀ।”42ਫਿਰ ਇਸ ਮੁਜਰਿਮ ਨੇ ਯਿਸੂ ਨੂੰ ਕਿਹਾ “ਯਿਸੂ, ਜਦੋਂ ਤੂੰ ਰਾਜੇ ਵਾਂਗ ਸ਼ਾਸਨ ਕਰਨਾ ਸ਼ੁਰੂ ਕਰੇ ਕਿਰਪਾ ਕਰਕੇ ਮੈਨੂੰ ਚੇਤੇ ਕਰੀ।”43ਤੱਦ ਯਿਸੂ ਨੇ ਉਸਨੂੰ ਕਿਹਾ, “ਸੁਣ! ਮੈਂ ਜੋ ਸੱਚ ਆਖਦਾ ਹਾਂ: ਕਿ ਅੱਜ ਤੂੰ ਮੇਰੇ ਨਾਲ ਸੁਰਗ ਵਿੱਚ ਹੋਵੇਂਗਾ।”44ਇਹ ਲੱਗਭੱਗ ਦੁਪਿਹਰ ਸੀ, ਪਰ ਦੁਪਿਹਰ ਦੇ ਤਿੰਨ ਕੁ ਵਜੇ ਤੱਕ ਪੂਰਾ ਇਲਾਕਾ ਹਨੇਰੇ ਨਾਲ ਢਕਿਆ ਗਿਆ ਸੀ।45ਸੂਰਜ ਨਾ ਚਮਕਿਆ ਅਤੇ ਮੰਦਰ ਦਾ ਪਡ਼ਦਾ ਦੋ ਹਿਸਿਆਂ ਵਿੱਚ ਪਾਟ ਗਿਆ ਸੀ।46ਯਿਸੂ ਨੇ ਜ਼ੋਰ ਦੀ ਪੁਕਾਰ ਕੀਤੀ, “ਹੇ ਪਿਤਾ! ਮੈਂ ਅਪਣਾ ਆਤਮਾ ਤੈਨੂੰ ਸੌਂਪਦਾ ਹਾਂ।” ਇਹ ਕਹਿਣ ਤੋਂ ਉਪਰੰਤ ਯਿਸੂ ਪ੍ਰਾਣ-ਹੀਣ ਹੋ ਗਿਆ। 47ਜੋ ਕੁਝ ਵੀ ਵਾਪਰਿਆ ਸੈਨਾ ਅਧਿਕਾਰੀ ਨੇ ਸਭ ਕੁਝ ਵੇਖਿਆ ਅਤੇ ਉਸਨੇ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਆਖਿਆ, “ਮੈਂ ਜਾਣਦਾ ਹਾਂ ਕਿ ਨਿਸ਼ਚਿਤ ਹੀ ਇਹ ਇੱਕ ਧਰਮੀ ਪੁਰਖ ਸੀ।”48ਬਹੁਤ ਸਾਰੇ ਲੋਕ ਇਹ ਵੇਖਣ ਲਈ ਸ਼ਹਿਰ ਤੋਂ ਆਏ ਸਨ, ਅਤੇ ਜਦੋਂ ਉਨ੍ਹਾਂ ਨੇ ਇਹ ਵੇਖਿਆ, ਉਨ੍ਹਾਂ ਨੇ ਉਦਾਸੀ ਵਿੱਚ ਆਪਣੀਆਂ ਛਾਤੀਆਂ ਪਿਟ੍ਟੀਆਂ ਅਤੇ ਉਥੋਂ ਚਲੇ ਗਏ।49ਯਿਸੂ ਦੇ ਨਜ਼ਦੀਕ ਦੇ ਮਿੱਤਰ ਉਥੇ ਸਨ। ਕੁਝ ਔਰਤਾਂ ਜਿਨ੍ਹਾਂ ਨੇ ਗਲੀਲ ਤੋਂ ਯਿਸੂ ਦਾ ਸਾਥ ਦਿੱਤਾ ਸੀ ਉਥੇ ਹੀ ਸਨ। ਉਨ੍ਹਾਂ ਸਭਨਾਂ ਨੇ ਦੂਰ ਖਢ਼ੇ ਹੋਕੇ ਇਹ ਸਭ ਵਾਪਰਦਾ ਵੇਖਿਆ।50[This verse may not be a part of this translation]51[This verse may not be a part of this translation]52ਉਹ ਪਿਲਾਤੁਸ ਕੋਲ ਗਿਆ ਅਤੇ ਯਿਸੂ ਦਾ ਸ਼ਰੀਰ ਮੰਗਿਆ।53ਉਸਨੇ ਯਿਸੂ ਦੇ ਸ਼ਰੀਰ ਨੂੰ ਸਲੀਬ ਤੋਂ ਹੇਠਾਂ ਲਾਹਿਆ ਅਤੇ ਯਿਸੂ ਦੇ ਸ਼ਰੀਰ ਨੂੰ ਇੱਕ ਕੱਪਡ਼ੇ ਵਿੱਚ ਲਪੇਟਿਆ ਅਤੇ ਇੱਕ ਕਬਰ ਵਿੱਚ ਪਾਇਆ, ਜਿਹਡ਼ੀ ਚੱਟਾਨ ਦੇ ਵਿੱਚ ਤਰਾਸ਼ੀ ਹੋਈ ਸੀ। ਇਸਤੋਂ ਪਹਿਲਾਂ ਉਸ ਕਬਰ ਵਿੱਚ ਕਦੇ ਵੀ ਕੋਈ ਨਹੀਂ ਪਾਇਆ ਗਿਆ ਸੀ।54ਇਹ ਲੱਗ ਭੱਗ ਤਿਆਰੀ ਦੇ ਦਿਨ ਦਾ ਅਖੀਰ ਸੀ ਅਤੇ ਸਬਤ ਦਾ ਦਿਨ ਆਉਣ ਵਾਲਾ ਸੀ।55ਉਹ ਔਰਤਾਂ ਜਿਹਡ਼ੀਆਂ ਗਲੀਲ ਤੋਂ ਯਿਸੂ ਦੇ ਨਾਲ ਆਈਆਂ ਸਨ, ਯੂਸਫ਼ ਦੇ ਮਗਰ ਗਈਆਂ ਅਤੇ ਉਨ੍ਹਾਂ ਨੇ ਉਹ ਕਬਰ ਦੇਖੀ ਅਤੇ ਇਹ ਵੀ ਦੇਖਿਆ ਕਿ ਯਿਸੂ ਦੇ ਸ਼ਰੀਰ ਨੂੰ ਕਬਰ ਵਿੱਚ ਕਿਵੇਂ ਰੱਖਿਆ ਗਿਆ ਸੀ।56ਫਿਰ ਉਹ ਘਰ ਮੁਡ਼ ਆਈਆਂ ਅਤੇ ਯਿਸੂ ਦੇ ਸ਼ਰੀਰ ਤੇ ਮਲਣ ਲਈ ਅਤਰ ਤਿਆਰ ਕੀਤਾ। ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਸਬਤ ਦੇ ਦਿਨ ਉਨ੍ਹਾਂ ਸਭਨਾਂ ਨੇ ਅਰਾਮ ਕੀਤਾ।