1ਜਦੋਂ ਯਿਸੂ ਮੰਦਰ ਵਾਲੀ ਥਾਂ ਛੱਡਕੇ ਜਾ ਰਿਹਾ ਸੀ ਤਾਂ ਉਸਦੇ ਇੱਕ ਚੇਲੇ ਨੇ ਕਿਹਾ, “ਗੁਰੂ ਜੀ ਵੇਖੋ! ਇਸ ਮੰਦਰ ਦੀਆਂ ਇਮਾਰਤਾਂ ਕਿੰਨੀਆਂ ਖੂਬਸੂਰਤ ਹਨ ਤੇ ਕਿੰਨੇ ਵੱਡੇ-ਵੱਡੇ ਪੱਥਰਾਂ ਦੀਆਂ ਬਣੀਆਂ ਹੋਈਆਂ ਹਨ!”2ਉਸਨੇ ਕਿਹਾ, “ਇਹ ਵੱਡੀਆਂ ਇਮਾਰਤਾਂ, ਜੋ ਤੂੰ ਵੇਖ ਰਿਹਾ ਹੈ, ਸਾਰੀਆਂ ਨਸ਼ਟ ਹੋ ਜਾਣਗੀਆਂ। ਇੱਕ-ਇੱਕ ਪੱਥਰ ਜ਼ਮੀਨ ਤੇ ਡਿੱਗ ਪਵੇਗਾ। ਇੱਕ ਵੀ ਪੱਥਰ ਦੂਜੇ ਉੱਤੇ ਖਡ਼ਾ ਨਹੀਂ ਰਹੇਗਾ।”3ਬਾਦ ਵਿੱਚ ਉਹ ਜੈਤੂਨ ਦੇ ਪਹਾਡ਼ ਉੱਤੇ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨਾਲ ਇਕੱਲਾ ਬੈਠਾ ਸੀ। ਉਥੋ ਉਹ ਮੰਦਰ ਵੇਖ ਸਕਦੇ ਸਨ। ਤਾਂ ਉਨ੍ਹਾਂ ਚੇਲਿਆਂ ਨੇ ਉਸਨੂੰ ਪੁੱਛਿਆ।4“ਸਾਨੂੰ ਇਹ ਦੱਸ ਕਿ ਇਹ ਸਭ ਕਦੋਂ ਵਾਪਰੇਗਾ? ਅਤੇ ਇਸਦਾ ਕੀ ਸਬੂਤ ਹੈ ਕਿ ਇਹ ਸਭ ਵਾਪਰਣ ਵਾਲਾ ਹੈ?”5ਯਿਸੂ ਚੇਲਿਆਂ ਨੂੰ ਆਖਣ ਲੱਗਾ, “ਹੋਸ਼ਿਆਰ ਰਹੋ! ਕਿਸੇ ਨੂੰ ਵੀ ਆਪਣੇ-ਆਪ ਨੂੰ ਗੁਮਰਾਹ ਨਾ ਕਰਨ ਦਿਓ।6ਬਹੁਤ ਸਾਰੇ ਲੋਕ ਮੇਰੇ ਨਾਂ ਵਿੱਚ ਆਖਣਗੇ, ‘ਮੈਂ ਓਹੋ ਹਾਂ’ ਇਉ ਉਹ ਬਹੁਤ ਸਾਰੇ ਲੋਕਾਂ ਨੂੰ ਮੂਰਖ ਬਨਾਉਣਗੇ।7ਤੁਸੀਂ ਬਹੁਤ ਸਾਰੀਆਂ ਜੰਗਾਂ, ਜਿਹਡ਼ੀਆਂ ਕਿ ਹੋਣਗੀਆਂ, ਉਨ੍ਹਾਂ ਦੀਆਂ ਕਹਾਣੀਆਂ ਬਾਰੇ ਸੁਣੋਂਗੇ। ਪਰ ਤੁਸੀਂ ਘਬਰਾਉਣਾ ਨਾ। ਅੰਤ ਆਉਣ ਤੋਂ ਪਹਿਲਾਂ ਇਹ ਸਭ ਘਟਨਾਵਾਂ ਵਾਪਰਨੀਆਂ ਚਾਹੀਦੀਆਂ ਹਨ ਪਰ ਅੰਤ ਹਾਲੇ ਆਉਣ ਵਾਲਾ ਹੈ।8ਕਿਉਂਕਿ ਇੱਕ ਕੌਮ ਦੂਜੀ ਕੌਮ ਦੇ ਵਿਰੁੱਧ ਲਡ਼ੇਗੀ, ਇੱਕ ਰਾਜ ਇੱਕ ਰਾਜ ਦੂਜੇ ਰਾਜ ਦੇ ਵਿਰੁੱਧ ਲਡ਼ੇਗਾ। ਅਤੇ ਇੱਕ ਵਕਤ ਆਵੇਗਾ ਜਦੋਂ ਲੋਕਾਂ ਕੋਲ ਖਾਣ ਲਈ ਕੁਝ ਵੀ ਨਹੀਂ ਹੋਵੇਗਾ। ਧਰਤੀ ਦੇ ਵਖ-ਵਖ ਭਾਗਾਂ ਵਿੱਚ ਭੂਚਾਲ ਆਉਣਗੇ। ਇਹ ਗੱਲਾਂ ਸੂਤਕ ਦੇ ਦਰਦ ਵਰਗੀਆਂ ਹੋਣਗੀਆਂ।9“ਪਰ ਤੁਸੀਂ ਚੌਕਸ ਰਹਿਣਾ ਕਿਉਂਕਿ ਲੋਕ ਤੁਹਾਨੂੰ ਕਚਿਹਰੀਆਂ ਦੇ ਹਵਾਲੇ ਕਰਣਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਲਿਜਾਕੇ ਕੁਟ੍ਟਣਗੇ। ਤੁਹਾਨੂੰ ਰਾਜਿਆਂ ਅਤੇ ਹਾਕਮਾਂ ਦੇ ਅੱਗੇ ਮੇਰੇ ਕਾਰਣ ਖਢ਼ੇ ਕਰਨਗੇ ਅਤੇ ਤੁਸੀਂ ਮੇਰੇ ਬਾਰੇ ਗਵਾਹੀ ਦੇਵੋਂਗੇ। ਇਹ ਸਭ ਉਹ ਇਸ ਲਈ ਕਰਨਗੇ ਕਿਉਂਕਿ ਤੁਸੀਂ ਮੇਰਾ ਅਨੁਸਰਣ ਕਰਦੇ ਹੋ।10ਸਭ ਤੋਂ ਪਹਿਲਾਂ ਇਹ ਜ਼ਰੂਰੀ ਹੈ ਕਿ ਇੰਜੀਲ ਦਾ ਪ੍ਰਚਾਰ ਸਾਰੀਆਂ ਕੌਮਾਂ ਨੂੰ ਕੀਤਾ ਜਾਵੇ।11ਜਦੋਂ ਉਹ ਤੁਹਾਨੂੰ ਗਿਰਫ਼ਤਾਰ ਕਰਨ ਅਤੇ ਕਚਿਹਰੀਆਂ ਦੇ ਹਵਾਲੇ ਕਰਨ ਤਾਂ ਤੁਸੀਂ ਅੱਗੋ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਕਹੀਏ। ਤੁਸੀਂ ਉਹੀ ਆਖਣਾ ਜੋ ਉਸ ਵਕਤ ਤੁਹਾਨੂੰ ਪ੍ਰਭੂ ਇਲਹਾਮ ਕਰੇ। ਇਹ ਤੁਸੀਂ ਨਹੀਂ ਬੋਲ ਰਹੇ ਹੋਵੋਂਗੇ, ਇਹ ਤੁਹਾਡੇ ਵਿੱਚੋਂ ਪਵਿੱਤਰ ਆਤਮਾ ਖੁਦ ਬੋਲੇਗਾ।12ਭਰਾ-ਭਰਾ ਦੇ ਵਿਰੁੱਧ ਹੋਵੇਗਾ ਅਤੇ ਉਹ ਇੱਕ ਦੂਜੇ ਨੂੰ ਮਾਰਨ ਲਈ ਫ਼ਡ਼ਵਾਉਨਗੇ। ਪਿਓ ਆਪਣੇ ਬਚਿਆਂ ਦੇ ਖਿਲਾਫ਼ ਹੋਵੇਗਾ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ਡ਼ਵਾਏਗਾ। ਇੰਝ ਹੀ, ਬੱਚੇ ਆਪਣੇ ਮਾਂ-ਬਾਪ ਦੇ ਵਿਰੁੱਧ ਹੋਣਗੇ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ਡ਼ਵਾਉਣਗੇ।13ਮੇਰੇ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਪਰ ਜਿਹਡ਼ਾ ਅੰਤ ਤੱਕ ਸਬਰ ਨਾਲ ਇਹ ਸਭ ਸਹੇਗਾ ਉਹੀ ਬਚਾਇਆ ਜਾਵੇਗਾ।14“ਤੁਸੀਂ ਉਸ ‘ਭਿਆਨਕ ਚੀਜ਼ ਨੂੰ ਵੇਖੋਂਗੇ ਜਿਹਡ਼ੀ ਤਬਾਹੀ ਲਿਆਉਂਦੀ ਹੈ।’ ਤੁਸੀਂ ਇਸਨੂੰ ਉਸ ਜਗ੍ਹਾ ਵੇਖੋਂਗੇ ਜਿਥੇ ਇਸਨੂੰ ਨਹੀਂ ਆਉਣਾ ਚਾਹੀਦਾ ਹੈ।”‘ (ਤੁਸੀਂ ਜਿਹਡ਼ਾ ਇਸਨੂੰ ਪਢ਼ਦਾ ਸਮਝਣਾ ਚਾਹੀਦਾ ਕਿ ਇਸਦਾ ਕੀ ਅਰਥ ਹੈ।) ਉਸ ਸਮੇਂ, ਯਹੂਦਿਯਾ ਵਿਚਲੇ ਲੋਕਾਂ ਨੂੰ ਪਹਾਡ਼ਾਂ ਵੱਲ ਨੂੰ ਭੱਜ ਜਾਣਾ ਚਾਹੀਦਾ ਹੈ।” 15ਲੋਕਾਂ ਨੂੰ ਬਿਨਾ ਕਿਸੇ ਦੇਰੀ ਦੇ ਭੱਜ ਜਾਣਾ ਚਾਹੀਦਾ ਹੈ। ਜੇਕਰ ਕੋਈ ਮਨੁੱਖ ਘਰ ਦੀ ਛੱਤ ਤੇ ਹੈ ਉਸਨੂੰ ਥਲਿਉਂ ਆਪਣੇ ਘਰੋਂ ਕੁਝ ਲੈਣ ਲਈ ਨਹੀਂ ਜਾਣਾ ਚਾਹੀਦਾ।16ਜੇਕਰ ਕੋਈ ਮਨੁੱਖ ਖੇਤ ਵਿੱਚ ਹੈ, ਉਸਨੂੰ ਆਪਣਾ ਕੁਡ਼ਤਾ ਲੈਣ ਵਾਪਸ ਨਹੀਂ ਆਉਣਾ ਚਾਹੀਦਾ।17ਉਹ ਵਕਤ ਗਰਭਵਤੀ ਔਰਤਾਂ ਲਈ ਅਤੇ ਉਨ੍ਹਾਂ ਲਈ ਬਹੁਤ ਮਾਡ਼ਾ ਹੋਵੇਗਾ ਜਿਹਡ਼ੀਆਂ ਦੁਧ ਪੀਂਦੇ ਨਿਆਣਿਆਂ ਦੀਆਂ ਮਾਵਾਂ ਹਨ।18ਪ੍ਰਾਰਥਨਾ ਕਰਨਾ ਕਿ ਇਹ ਸਭ ਸਰਦੀਆਂ ਵਿੱਚ ਨਾ ਵਾਪਰੇ।19ਭਲਾ ਕਿਉਂ? ਓਨ੍ਹੀ ਦਿਨੀ, ਜਿਹਡ਼ੀਆਂ ਮੁਸੀਬਤਾਂ ਆਉਣਗੀਆਂ ਉਹ ਸ਼ੁਰੂ ਤੋਂ ਲੈਕੇ ਉਦੋਂ ਤੱਕ ਦੀਆਂ ਸਭ ਤੋਂ ਭਿਆਨਕ ਮੁਸੀਬਤਾਂ ਹੋਣਗੀਆਂ ਜਦੋਂ ਪ੍ਰਭੂ ਨੇ ਇਹ ਦੁਨੀਆਂ ਸਾਜੀ ਸੀ, ਇਥੇ ਭਵਿਖ ਵਿੱਚ ਆਉਣ ਵਾਲੀਆਂ ਤਕਲੀਫ਼ਾਂ ਨਾਲੋਂ ਵੀ ਵਧ ਮੁਸ਼ਕਿਲਾਂ ਹੋਣਗੀਆਂ।20ਅਤੇ ਜੇਕਰ ਪਰਮੇਸ਼ੁਰ ਉਨ੍ਹਾਂ ਦਿਨਾਂ ਨੂੰ ਘੱਟ ਨਾ ਕਰਦਾ ਤਾਂ ਕੋਈ ਮਨੁੱਖ ਜਿਉਂਦਾ ਨਾ ਬਚਦਾ। ਪ੍ਰਭੂ ਨੇ ਉਨ੍ਹਾਂ ਦਿਨਾਂ ਨੂੰ ਉਨ੍ਹਾਂ ਲਈ ਘਟਾਇਆ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ।21ਉਸ ਵਕਤ ਕੁਝ ਲੋਕ ਤੁਹਾਨੂੰ ਇਹ ਵੀ ਆਖਣਗੇ, ‘ਵੇਖੋ! ਮਸੀਹ ਇਥੇ ਹੈ’ ਕੁਝ ਹੋਰ ਲੋਕ ਸ਼ਾਇਦ ਇਹ ਵੀ ਆਖਣ, ‘ਉਹ ਉਥੇ ਹੈ!’ ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ।22ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ।23ਇਸ ਲਈ ਪੂਰੇ ਚੌਕਸ ਰਹਿਣਾ। ਇਸੇ ਲਈ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਮੈਂ ਤੁਹਾਨੂੰ ਚੌਕਸ ਕਰ ਦਿੱਤਾ ਹੈ।24“ਪਰ ਉਨ੍ਹਾਂ ਦਿਨਾਂ ਦੇ ਕਸ਼ਟਾਂ ਤੋਂ ਬਾਦ, ‘ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਗੁਆ ਲਵੇਗਾ।25ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਵਿਚਲੀਆਂ ਸ਼ਕਤੀਆਂ ਹਿੱਲ ਜਾਣਗੀਆਂ।’ਯਸਾਯਾਹ 13:10; 34:426“ਤਦ ਲੋਕ ਮਨੁੱਖ ਦੇ ਪੁੱਤਰ ਨੂੰ ਬੱਦਲਾਂ ਵਿੱਚ ਮਹਾਨ ਸ਼ਕਤੀ ਅਤੇ ਮਹਿਮਾ ਨਾਲ ਆਉਂਦਾ ਵੇਖਣਗੇ।27ਮਨੁੱਖ ਦਾ ਪੁੱਤਰ ਆਪਣੇ ਦੂਤਾਂ ਨੂੰ ਧਰਤੀ ਦੇ ਚਾਰੀ ਪਾਸੀਂ ਭੇਜੇਗਾ। ਦੂਤ ਉਸਦੇ ਚੁਣੇ ਹੋਇਆਂ ਨੂੰ ਧਰਤੀ ਦੀ ਹਰ ਕੌਮ ਵਿੱਚੋਂ ਇਕੱਠਾ ਕਰਨਗੇ।28“ਅੰਜੀਰ ਦਾ ਰੁੱਖ ਸਾਨੂੰ ਇੱਕ ਸਬਕ ਸਿਖਾਉਂਦਾ ਹੈ। ਜਦੋਂ ਅੰਜੀਰ ਦੇ ਰੁੱਖ ਦੀਆਂ ਟਹਿਣੀਆਂ ਹਰੀਆਂ ਅਤੇ ਕੋਮਲ ਹੁੰਦੀਆਂ ਹਨ, ਅਤੇ ਨਵੇਂ ਪਤ੍ਤੇ ਉਗ੍ਗਣੇ ਸ਼ੁਰੂ ਹੁੰਦੇ ਹਨ, ਫ਼ਿਰ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਆਉਣ ਵਾਲੀ ਹੈ।29ਇਸੇ ਤਰ੍ਹਾਂ ਤੁਸੀਂ ਜਦੋਂ ਵੇਖੋਂ ਕਿ ਅਜਿਹੀਆਂ ਗੱਲਾਂ ਹੁੰਦੀਆਂ ਹਨ ਜਿਹਡ਼ੀਆਂ ਮੈਂ ਤੁਹਾਨੂੰ ਦਸੀਆਂ ਹਨ ਤਾਂ ਤੁਹਾਨੂੰ ਪਤਾ ਲੱਗੇਗਾ ਕਿ ਸਮਾਂ ਨੇਡ਼ੇ ਹੀ ਨਹੀਂ ਸਗੋਂ ਬੂਹੇ ਉੱਤੇ ਹੈ।30ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਹ ਸਭ ਗੱਲਾਂ ਇਸ ਪੀਢ਼ੀ ਦੇ ਜਿਉਂਦੇ ਜੀ ਵਾਪਰਨਗੀਆਂ।31ਸਾਰੀ ਦੁਨੀਆਂ, ਅਕਾਸ਼ ਅਤੇ ਧਰਤੀ ਸਭ ਨਸ਼ਟ ਕੀਤੇ ਜਾਣਗੇ। ਪਰ ਮੇਰੇ ਬਚਨ ਕਦੇ ਵੀ ਨਸ਼ਟ ਨਹੀਂ ਹੋਣਗੇ।32“ਕੋਈ ਨਹੀਂ, ਨਾ ਸਵਰਗ ਵਿੱਚ ਦੂਤ ਅਤੇ ਨਾ ਹੀ ਪੁੱਤਰ ਹੀ ਇਹ ਜਾਣਦਾ ਕਿ ਉਹ ਵਕਤ ਕਦੋਂ ਆਵੇਗਾ। ਪਰ ਸਿਰਫ਼ ਪਿਤਾ ਜਾਣਦਾ ਹੈ।33ਚੌਕਸ ਰਹੋ! ਅਤੇ ਹਰ ਸਮੇਂ ਤਿਆਰ ਰਹੋ! ਪਤਾ ਨਹੀਂ ਉਹ ਘਡ਼ੀ ਕਿਸ ਵੇਲੇ ਆ ਜਾਵੇ।34ਇਹ ਜਮਾਂ ਮਨੁੱਖ ਦੀ ਯਾਤਰਾ ਵਾਂਗ ਹੈ। ਉਸਨੇ ਆਪਣਾ ਘਰ ਛਡਿਆ। ਉਹ ਆਪਣੇ ਘਰ ਦਾ ਧਿਆਨ ਰੱਖਣ ਲਈ ਆਪਣੇ ਨੋਕਰਾਂ ਨੂੰ ਨਿਯੁਕਤ ਕਰਦਾ ਹੈ। ਹਰ ਨੋਕਰ ਨੂੰ ਇੱਕ ਖਾਸ ਕੰਮ ਦਿੱਤਾ ਗਿਆ ਹੈ। ਉਹ ਇੱਕ ਦਰਬਾਨ ਨੂੰ ਦਰਵਾਜ਼ੇ ਤੇ ਨਿਯੁਕਤ ਕਰਦਾ ਹੈ ਅਤੇ ਹਮੇਸ਼ਾ ਪਹਿਰੇਦਾਰੀ ਕਰਦੇ ਰਹਿਣ ਲਈ ਆਖਦਾ ਹੈ।35ਇਸ ਲਈ ਤੁਸੀਂ ਹਮੇਸ਼ਾ ਤਤਪਰ ਰਹਿਣਾ। ਤੁਸੀਂ ਨਹੀਂ ਜਾਣਦੇ ਕਦੋਂ ਘਰ ਦਾ ਮਾਲਕ ਵਾਪਸ ਮੁਡ਼ ਆਵੇ। ਕੋਈ ਨਹੀਂ ਜਾਣਦਾ ਕਿ ਕੀ ਉਹ ਆਥਣ ਵੇਲੇ ਜਾਂ ਅਧੀ ਰਾਤ ਵੇਲੇ ਜਾਂ ਬਹੁਤ ਹੀ ਤਡ਼ਕੇ ਜਾਂ ਸੂਰਜ ਚਢ਼ਨ ਤੋਂ ਬਾਦ ਆਵੇਗਾ।36ਉਹ ਝੱਟ ਹੀ ਵਾਪਸ ਆ ਸਕਦਾ ਹੈ। ਜੇਕਰ ਤੁਸੀਂ ਹਮੇਸ਼ਾ ਚੌਕਸ ਰਹੋ ਜਦੋਂ ਉਹ ਆਵੇ ਤਾਂ ਤੁਸੀਂ ਸੁਤ੍ਤੇ ਨਾ ਹੋਵੋ।37ਮੈਂ ਇਹ ਤੁਹਨੂੰ ਵੀ ਅਤੇ ਹਰ ਮਨੁੱਖ ਨੂੰ ਵੀ ਕਹਿੰਦਾ ਹਾਂ ਕਿ ਜਾਗਦੇ ਰਹੋ।”