Punjabi: NT

Mark

14

1ਦੋ ਦਿਨਾਂ ਪਿਛੋਂ ਪਸਾਹ ਅਤੇ ਪਤੀਰੀ ਰੋਟੀ ਦਾ ਤਿਉਹਾਰ ਆਉਣ ਵਾਲਾ ਸੀ। ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਇਸ ਗੱਲ ਦੇ ਪਿਛੇ ਲੱਗੇ ਹੋਏ ਸਨ ਕਿ ਉਸਨੂੰ ਕਿਵੇ ਛਲ ਨਾਲ ਫ਼ਡ਼ ਸਕਣ ਤੇ ਜਾਨੋਂ ਮਾਰ ਸੁੱਟਣ?2ਉਨ੍ਹਾਂ ਆਖਿਆ, “ਪਰ ਅਸੀਂ ਤਿਉਹਾਰ ਦੇ ਸਮੇਂ ਉਸਨੂੰ ਨਹੀਂ ਮਾਰ ਸਕਦੇ ਕਿਉਂਕਿ ਅਸੀਂ ਨਹੀਂ ਚਾਹੁੰਦੇ ਕਿ ਲੋਕ ਕ੍ਰੋਧ ਵਿੱਚ ਆਕੇ ਕੋਈ ਹੰਗਾਮਾ ਕਰਨ।”3ਜਦੋਂ ਯਿਸੂ ਬੈਤਅਨੀਆ ਵਿੱਚ ਸੀ ਤਾਂ ਉਹ ਸ਼ਮਊਨ ਕੋਢ਼ੀ ਦੇ ਘਰ ਰੋਟੀ ਖਾਣ ਬੈਠਾ ਸੀ ਤਾਂ ਇੱਕ ਔਰਤ ਉਸ ਕੋਲ ਆਈ। ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਕੀਮਤੀ ਅਤਰ ਭਰਕੇ ਲਿਆਈ। ਇਹ ਅਤਰ ਨਰਦ ਪੌਦੇ ਤੋਂ ਬਣਿਆ ਹੋਇਆ ਸੀ। ਉਸ ਔਰਤ ਨੇ ਸ਼ੀਸ਼ੀ ਖੋਲ੍ਹੀ ਅਤੇ ਯਿਸੂ ਦੇ ਸਿਰ ਉੱਤੇ ਰੋਢ਼ ਦਿੱਤੀ।4ਉਥੇ ਬੈਠੇ ਕੁਝ ਲੋਕਾਂ ਨੇ ਇਹ ਵੇਖਿਆ ਅਤੇ ਗੁੱਸੇ ਹੋ ਗਏ ਅਤੇ ਇਸ ਬਾਰੇ ਇੱਕ ਦੂਜੇ ਨਾਲ ਗੱਲਾਂ ਕਰਨ ਲੱਗੇ। ਉਨ੍ਹਾਂ ਆਖਿਆ, “ਉਸਨੇ ਇਸ ਅਤਰ ਨੂੰ ਫ਼ਿਜ਼ੂਲ ਕਿਉਂ ਗੁਆਇਆ।5ਕਿਉਂਕਿ ਉਹ ਅਤਰ ਇੱਕ ਸਾਲ ਦੀ ਮਿਹਨਤ ਜਿੰਨਾ ਸੀ ਅਤੇ ਇਹੀ ਅਤਰ ਵੇਚਕੇ ਇਸਦਾ ਪੈਸਾ ਗਰੀਬ ਲੋਕਾਂ ਵਿੱਚ ਵੰਡਿਆ ਜਾਂਦਾ ਤਾਂ ਕਿੰਨਾ ਚੰਗਾ ਹੁੰਦਾ।” ਇਉਂ ਉਹ ਉਸ ਔਰਤ ਦੀ ਅਲੋਚਨਾ ਕਰਨ ਲੱਗੇ।6ਯਿਸੂ ਨੇ ਆਖਿਆ, “ਤੁਸੀਂ ਉਸਨੂੰ ਇਕੱਲਾ ਛੱਡ ਦਿਉ। ਤੁਸੀਂ ਉਸਨੂੰ ਪਰੇਸ਼ਾਨ ਨਾ ਕਰੋ? ਉਸਨੇ ਮੇਰੇ ਲਈ ਬਹੁਤ ਚੰਗਾ ਕੰਮ ਕੀਤਾ ਹੈ।7ਕਿਉਂਕਿ ਗਰੀਬ ਲੋਕ ਤਾਂ ਹਮੇਸ਼ਾ ਤੁਹਾਡੇ ਨਾਲ ਹੀ ਰਹਿਣੇ ਹਨ ਅਤੇ ਤੁਸੀਂ ਜਦੋਂ ਚਾਹੋਂ ਉਨ੍ਹਾਂ ਦੀ ਮਦਦ ਕਰ ਸਕਦੇ ਹੋ। ਪਰ ਮੈਂ ਹਮੇਸ਼ਾ ਤੁਹਾਡੇ ਕੋਲ ਨਹੀਂ ਰਹਿਣਾ।8ਉਸਨੇ ਉਹੀ ਕੀਤਾ ਜੋ ਉਹ ਕਰ ਸਕਦੀ ਸੀ। ਉਸਨੇ ਮੇਰੇ ਸ਼ਰੀਰ ਤੇ ਅਤਰ ਡੋਲ੍ਹਿਆ। ਉਸਨੇ ਇਹ ਮਿਥੇ ਸਮੇਂ ਤੋਂ ਪਹਿਲਾਂ ਮੇਰੇ ਸ਼ਰੀਰ ਨੂੰ ਦਫ਼ਨਾਉਣ ਲਈ ਤਿਆਰ ਕੀਤਾ ਹੈ।9ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਸਾਰੀ ਦੁਨੀਆਂ ਵਿੱਚ ਜਿਥੇ ਕਿਤੇ ਖੁਸ਼-ਖਬਰੀ ਦਾ ਪ੍ਰਚਾਰ ਹੋਵੇਗਾ, ਉਥੇ ਜੋ ਇਸਨੇ ਕੀਤਾ ਹੈ, ਉਹ ਵੀ ਕਿਹਾ ਜਾਵੇਗ਼ਾ। ਅਤੇ ਲੋਕ ਇਸਨੂੰ ਯਾਦ ਰੱਖਣਗੇ।”10ਤਦ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਪ੍ਰਧਾਨ ਜਾਜਕ ਕੋਲ ਗਿਆ। ਉਸਦਾ ਨਾਂ ਸੀ ਯਹੂਦਾ ਇਸਕਰਿਯੋਤੀ ਅਤੇ ਇਹ ਯਿਸੂ ਨੂੰ ਉਸਦੇ ਵੈਰੀਆਂ ਦੇ ਹਵਾਲੇ ਕਰਨਾ ਚਾਹੁੰਦਾ ਸੀ।11ਪ੍ਰਧਾਨ ਜਾਜਕ ਇਹ ਸੁਣਾਕੇ ਬਡ਼ਾ ਖੁਸ਼ ਹੋਏ ਅਤੇ ਇਸ ਬਦਲੇ ਉਸਨੂੰ ਰੁਪਏ ਦੇਣ ਦਾ ਵਾਅਦਾ ਕੀਤਾ। ਇਸ ਲਈ ਉਹ ਉਸਨੂੰ ਫ਼ਡ਼ਵਾਉਣ ਦਾ ਮੌਕਾ ਵੇਖ ਰਿਹਾ ਸੀ।12ਇਹ ਯਹੂਦੀਆਂ ਦੇ ਪਤੀਰੀ ਰੋਟੀ ਦੇ ਤਿਉਹਾਰ ਦਾ ਪਹਿਲਾ ਦਿਨ ਸੀ। ਇਹ ਉਹ ਸਮਾਂ ਸੀ ਜਦੋਂ ਉਹ ਪਸਾਹ ਦੇ ਲੇਲੇ ਦਾ ਬਲਿਦਾਨ ਕਰਦੇ ਸਨ। ਤਾਂ ਯਿਸੂ ਦੇ ਚੇਲਿਆਂ ਨੇ ਉਸਨੂੰ ਕਿਹਾ, “ਤੂੰ ਸਾਥੋਂ ਆਪਣੇ ਵਾਸਤੇ ਪਸਾਹ ਦਾ ਭੋਜਨ ਕਿਥੇ ਤਿਆਰ ਕਰਾਉਣਾ ਚਾਹੁੰਨਾ ਹੈਂ?”13ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਸ਼ਹਿਰ ਵਿੱਚ ਭੇਜਿਆ। ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸ਼ਹਿਰ ਵੱਲ ਜਾਵੋ ਅਤੇ ਉਥੇ ਤੁਹਾਨੂੰ ਇੱਕ ਆਦਮੀ ਪਾਣੀ ਦਾ ਘਡ਼ਾ ਚੁੱਕੀ ਆਉਂਦਾ ਮਿਲੇਗਾ। ਉਹ ਤੁਹਾਡੇ ਵੱਲ ਆਵੇਗਾ ਤਾਂ ਤੁਸੀਂ ਉਸਦੇ ਪਿਛੇ ਹੋ ਤੁਰਨਾ।14ਉਹ ਆਦਮੀ ਇੱਕ ਘਰ ਵੱਲ ਜਾਵੇਗਾ ਤਾਂ ਤੁਸੀਂ ਵੀ ਉਸ ਘਰ ਵਿੱਚ ਜਾਕੇ ਉਸਦੇ ਮਾਲਕ ਨੂੰ ਆਖਣਾ, ‘ਗੁਰੂ ਪੁਛਦਾ ਹੈ ਕਿ ਸਾਨੂੰ ਉਹ ਕਮਰਾ ਵਿਖਾ ਜਿਥੇ ਉਹ ਅਤੇ ਉਸਦੇ ਚੇਲੇ ਪਸਾਹ ਦਾ ਭੋਜਨ ਖਾ ਸਕਣ।’15ਮਾਲਕ ਤੁਹਾਨੂੰ ਘਰ ਦੇ ਉੱਪਰ ਇੱਕ ਵੱਡਾ ਚੁਬਾਰਾ ਵਿਖਾਏਗਾ। ਅਤੇ ਉਹ ਕਮਰਾ ਜੋ ਸਾਡੇ ਲਈ ਤਿਆਰ ਹੈ, ਉਥੇ ਜਾਕੇ ਸਾਡੇ ਲਈ ਭੋਜਨ ਦੀ ਤਿਆਰੀ ਕਰੋ।”16ਇਉਂ ਉਹ ਚੇਲੇ ਸ਼ਹਿਰ ਵੱਲ ਨੂੰ ਚਲੇ ਗਏ। ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਯਿਸੂ ਨੇ ਆਖਿਆ ਸੀ, ਅਤੇ ਉਥੇ ਹੀ ਚੇਲਿਆਂ ਨੇ ਪਸਾਹ ਦੇ ਭੋਜਨ ਦੀ ਤਿਆਰੀ ਕੀਤੀ।17ਸ਼ਾਮ ਦੇ ਵੇਲੇ, ਯਿਸੂ ਬਾਰ੍ਹਾਂ ਰਸੂਲਾਂ ਨਾਲ ਆਇਆ।18ਜਦੋਂ ਉਹ ਸਾਰੇ ਖਾ ਰਹੇ ਸਨ ਤਾਂ ਉਸਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਜੋ ਇੱਕ ਮੇਰੇ ਨਾਲ ਖਾ ਰਿਹਾ ਹੈ ਮੈਨੂੰ ਫ਼ਡ਼ਾਵਾਏਗਾ।”19ਚੇਲੇ ਇਹ ਸੁਣਕੇ ਬਡ਼ੇ ਉਦਾਸ ਹੋਏ ਅਤੇ ਹਰ ਇੱਕ ਨੇ ਉਸਨੂੰ ਕਿਹਾ, “ਯਕੀਨਨ, ਮੈਂ ਉਹ ਨਹੀਂ ਹਾਂ! ਕੀ ਇਹ ਸੱਚ ਨਹੀਂ ਹੈ?20ਉਸਨੇ ਆਖਿਆ, “ਜੋ ਆਦਮੀ ਮੈਨੂੰ ਫ਼ਡ਼ਵਾਏਗਾ ਉਹ ਤੁਹਾਡੇ ਬਾਰ੍ਹਾਂ ਵਿੱਚੋਂ ਹੀ ਹੈ ਅਤੇ ਇਹ ਉਹ ਹੈ ਜੋ ਮੇਰੇ ਭੋਜਨ ਵਾਲੇ ਕਟੋਰੇ ਵਿੱਚ ਮੇਰੇ ਨਾਲ ਹੀ ਹੱਥ ਪਾਉਂਦਾ ਹੈ।21ਜਿਵੇਂ ਕਿ ਪੋਥੀਆਂ ਉਸ ਬਾਰੇ ਆਖਦੀਆਂ ਹਨ, ਮਨੁੱਖ ਦਾ ਪੁੱਤਰ ਮਰ ਜਾਵੇਗਾ। ਪਰ ਜੋ ਉਸਨੂੰ ਫ਼ਡ਼ਵਾਏਗਾ ਉਸ ਲਈ ਇਹ ਬਹੁਤ ਬੁਰਾ ਹੋਵੇਗਾ। ਇਸ ਨਾਲੋਂ ਤਾਂ ਚੰਗਾ ਸੀ ਕਿ ਉਹ ਆਦਮੀ ਪੈਦਾ ਹੀ ਨਾ ਹੁੰਦਾ।”22ਜਦੋਂ ਉਹ ਭੋਜਨ ਖਾ ਰਹੇ ਸਨ, ਯਿਸੂ ਨੇ ਰੋਟੀ ਲਈ ਤੇ ਪਰਮੇਸ਼ੁਰ ਦਾ ਸ਼ੁਕਰਾਨਾ ਕਰਕੇ ਰੋਟੀ ਤੋਡ਼ੀ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀ ਅਤੇ ਆਖਿਆ, “ਇਹ ਰੋਟੀ ਫ਼ਡ਼ੋ ਤੇ ਖਾ ਲਵੋ, ਇਹ ਮੇਰਾ ਸ਼ਰੀਰ ਹੈ।”23ਤਾਂ ਉਸਨੇ ਦਾਖ ਰਸ ਦਾ ਪਿਆਲਾ ਫ਼ਡ਼ਿਆ ਤੇ ਫ਼ਿਰ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤਾ। ਸਭ ਨੇ ਉਸ ਪਿਆਲੇ ਵਿੱਚੋਂ ਉਹ ਦਾਖ ਰਸ ਪੀਤਾ।24ਤਾਂ ਫ਼ਿਰ ਯਿਸੂ ਨੇ ਆਖਿਆ, “ਇਹ ਮੇਰਾ ਲਹੂ ਹੈ, ਇਹ ਨਵੇਂ ਕਰਾਰ ਦਾ ਲਹੂ ਹੈ ਜਿਹਡ਼ਾ ਬਹੁਤਿਆਂ ਲਈ ਵਹਾਇਆ ਗਿਆ ਹੈ25ਮੈਂ ਤੁਹਾਨੂੰ ਸੱਚ ਆਖਦਾ ਹੈ। ਮੈਂ ਇਹ ਦਾਖ ਰਸ ਫ਼ੇਰ ਨਹੀਂ ਪੀਵਾਂਗਾ, ਜਦੋਂ ਮੈਂ ਇਹ ਪਰਮੇਸ਼ੁਰ ਦੇ ਰਾਜ ਵਿੱਚ ਪੀਵਾਂਗਾ ਇਹ ਨਵਾਂ ਹੋਵੇਗਾ।”26ਉਨ੍ਹਾਂ ਸਾਰਿਆਂ ਨੇ ਮਿਲਕੇ ਇੱਕ ਗੀਤ ਗਾਇਆ ਅਤੇ ਜੈਤੂਨ ਦੇ ਪਹਾਡ਼ ਨੂੰ ਚਲੇ ਗਏ।27ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਤੁਸੀਂ ਸਾਰੇ ਆਪਣਾ ਵਿਸ਼ਵਾਸ ਗੁਆ ਲਵੋਂਗੇ। ਇਉਂ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਮੈਂ ਆਜਡ਼ੀ ਨੂੰ ਮਾਰਾਂਗਾ ਅਤੇ ਭੇਡਾਂ ਖਿਲ੍ਲਰ ਜਾਣਗੀਆਂ।’ ਜ਼ਕਰਯਾਹ 13:728ਪਰ ਮੈਂ ਮਰਨ ਉਪਰੰਤ ਮੁਡ਼ ਜਿਉਣ ਦੇ ਬਾਦ ਗਲੀਲ ਨੂੰ ਜਾਵਾਂਗਾ। ਤੁਹਾਡੇ ਉਥੇ ਪਹੁੰਚਣ ਤੋਂ ਪਹਿਲਾਂ ਮੈਂ ਉਥੇ ਹੋਵਾਂਗਾ।”29ਤਾਂ ਪਤਰਸ ਨੇ ਕਿਹਾ, “ਭਾਵੇ ਸਾਰੇ ਚੇਲੇ ਤੇਰੇ ਤੇ ਆਸਥਾ ਛੱਡ ਦੇਣ ਪਰ ਮੈਂ ਨਹੀਂ ਛੱਡਾਂਗਾ।”30ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅੱਜ ਹੀ, ਰਾਤ ਕੁੱਕਡ਼ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਮੈਨੂੰ ਤਿੰਨ ਵਾਰ ਆਖੇਂਗਾ ਕਿ ਤੂੰ ਮੈਨੂੰ ਨਹੀਂ ਜਾਣਦਾ?”31ਪਰ ਪਤਰਸ ਨੇ ਬਡ਼ੀ ਦ੍ਰਿਢ਼ਤਾ ਨਾਲ ਕਿਹਾ, “ਮੈਂ ਇਹ ਕਦੇ ਵੀ ਨਹੀਂ ਕਹਾਂਗਾ।” ਬਾਕੀ ਸਾਰੇ ਚੇਲਿਆਂ ਨੇ ਵੀ ਉਸਨੂੰ ਇੰਝ ਹੀ ਆਖਿਆ।32ਫ਼ੇਰ ਯਿਸੂ ਆਤੇ ਉਸਦੇ ਚੇਲੇ ਗਥਸਮਨੀ ਨਾਂ ਦੀ ਇੱਕ ਜਗ੍ਹਾ ਤੇ ਗਏ ਅਤੇ ਉਸਨੇ ਜਾਕੇ ਆਪਣੇ ਚੇਲਿਆਂ ਨੂੰ ਕਿਹਾ, “ਜਦ ਤੱਕ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਇਥੇ ਬੈਠੋ।”33ਉਸਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਆਉਣ ਨੂੰ ਕਿਹਾ। ਉਹ ਬਡ਼ਾ ਦੁਖੀ ਅਤੇ ਦਿਲਗੀਰ ਸੀ।34ਉਸਨੇ ਉਨ੍ਹਾਂ ਨੂੰ ਕਿਹਾ, “ਮੇਰਾ ਆਤਮਾ ਬਡ਼ਾ ਉਦਾਸ ਬਲਕਿ ਮਰਨ ਤੀਕਰ ਉਦਾਸ ਹੈ। ਇਥੇ ਠਹਿਰੋ ਅਤੇ ਜਾਗਦੇ ਰਹੋ।”35ਯਿਸੂ ਉਨ੍ਹਾਂ ਤੋਂ ਥੋਡ਼ੀ ਹੋਰ ਅੱਗੇ ਗਿਆ ਅਤੇ ਜ਼ਮੀਨ ਤੇ ਡਿੱਗਕੇ ਪ੍ਰਾਰਥਨਾ ਕੀਤੀ ਕਿ ਜੇ ਸੰਭਵ ਹੋਵੇ ਤਾਂ ਦੁਖਾਂ ਦਾ ਇਹ ਸਮਾਂ ਉਸ ਤੋਂ ਟਲ ਜਾਵੇ।36ਉਸਨੇ ਪ੍ਰਾਰਥਨਾ ਕੀਤੀ, “ਅਬ੍ਬਾ, ਹੇ ਪਿਤਾ, ਤੂੰ ਸਭ ਕੁਝ ਕਰ ਸਕਦਾ ਹੈਂ। ਇਹ ਦੁਖਾਂ ਦਾ ਪਿਆਲਾ ਮੈਥੋਂ ਲੈ ਲਵੋ, ਤਾਂ ਵੀ ਹੇ ਪ੍ਰਭੂ ਜੋ ਮੈਂ ਚਾਹੁੰਦਾ ਹਾਂ ਉਹ ਨਾ ਹੋਵੇ, ਉਹੀ ਹੋਵੇ ਜੋ ਤੈਨੂੰ ਭਾਵੇ।”37ਤਾਂ ਉਹ ਵਾਪਸ ਆਪਣੇ ਚੇਲਿਆਂ ਕੋਲ ਗਿਆ ਤਾਂ ਉਸਨੇ ਉਨ੍ਹਾਂ ਨੂੰ ਸੁਤਿਆਂ ਹੋਇਆਂ ਵੇਖਿਆ। ਉਸਨੇ ਪਤਰਸ ਨੂੰ ਕਿਹਾ, “ਹੇ ਸ਼ਮਊਨ! ਕੀ ਤੂੰ ਸੌਂ ਰਿਹਾ ਹੈ? ਕੀ ਤੂੰ ਇੱਕ ਘੰਟੇ ਵਾਸਤੇ ਨਹੀਂ ਜਾਗ ਸਕਦਾ?38ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਿਆਵੇ ਵਿੱਚ ਨਾ ਪਵੋ। ਆਤਮਾ ਤਾਂ ਇਛੁਕ ਹੈ, ਪਰ ਤੁਹਾਡਾ ਸ਼ਰੀਰ ਕਮਜ਼ੋਰ ਹੈ”39ਯਿਸੂ ਫ਼ਿਰ ਉਥੇ ਗਿਆ ਅਤੇ ਉਹੋਂ ਗੱਲਾਂ ਆਖਕੇ ਪ੍ਰਾਰਥਨਾ ਕੀਤੀ।40ਫ਼ਿਰ ਉਹ ਚੇਲਿਆਂ ਕੋਲ ਵਾਪਸ ਆਇਆ ਅਤੇ ਉਸਨੇ ਫ਼ਿਰ ਉਨ੍ਹਾਂ ਨੂੰ ਸੁਤਿਆਂ ਪਾਇਆ। ਉਨ੍ਹਾਂ ਦੀਆਂ ਅਖਾਂ ਬਡ਼ੀਆਂ ਥੱਕੀਆਂ ਹੋਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਕਿ ਉਹ ਉਸਨੂੰ ਕੀ ਜਵਾਬ ਦੇਣ।41ਜਦੋਂ ਯਿਸੂ ਤੀਜੀ ਵਾਰ ਪ੍ਰਾਰਥਨਾ ਕਰਕੇ ਆਪਣੇ ਚੇਲਿਆਂ ਕੋਲ ਵਾਪਸ ਆਇਆ ਤਾਂ ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਅਜੇ ਵੀ ਸੌ ਰਹੇ ਤੇ ਅਰਾਮ ਕਰ ਰਹੇ ਹੋ? ਬਹੁਤ ਹੋ ਗਿਆ। ਮਨੁੱਖ ਦੇ ਪੁੱਤਰ ਦਾ ਪਾਪੀਆਂ ਹੱਥੀ ਫ਼ਡ਼ਵਾਏ ਜਾਣ ਦਾ ਵਕਤ ਆ ਗਿਆ ਹੈ।42ਉਠੋ, ਸਾਨੂੰ ਚੱਲਣਾ ਚਾਹੀਦਾ ਹੈ! ਵੇਖੋ! ਮੇਰਾ ਫ਼ਡ਼ਵਾਉਣਾ ਵਾਲਾ ਨੇਡ਼ੇ ਆ ਗਿਆ ਹੈ!”43ਜਦੋਂ ਉਹ ਅਜੇ ਬੋਲ ਹੀ ਰਿਹਾ ਸੀ ਕਿ ਯਹੂਦਾ ਉਥੇ ਪਹੁੰਚਿਆ, ਜਿਹਡ਼ਾ ਕਿ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਸੀ, ਅਤੇ ਉਸ ਨਾਲ ਹੋਰ ਵੀ ਬਡ਼ੇ ਲੋਕ ਸਨ ਜੋ ਕਿ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਵੱਲੋਂ ਭੇਜੇ ਗਏ ਸਨ, ਅਤੇ ਉਨ੍ਹਾਂ ਦੇ ਹੱਥਾਂ ਵਿੱਚ ਤਲਵਾਰਾਂ ਅਤੇ ਡਾਂਗਾਂ ਫ਼ਡ਼ੀਆਂ ਸਨ।44ਯਹੂਦਾ ਨੇ ਲੋਕਾਂ ਨੂੰ ਇਹ ਸੰਕੇਤ ਦੇਣ ਵਾਸਤੇ ਕਿ ਕੌਣ ਯਿਸੂ ਹੈ, ਵਿਉਂਤ ਬਣਾਈ। ਉਸਨੇ ਆਖਿਆ, “ਜਿਸ ਆਦਮੀ ਨੂੰ ਮੈਂ ਚੁੰਮਾਂ, ਉਹੀ ਯਿਸੂ ਹੈ। ਤੁਸੀਂ ਉਸਨੂੰ ਗਿਰਫ਼ਤਾਰ ਕਰ ਲੈਣਾ ਅਤੇ ਉਸਨੂੰ ਨਿਗਰਾਨੀ ਨਾਲ ਲੈ ਜਾਣਾ।”45ਤਾਂ ਯਹੂਦਾ ਸਿਧਾ ਉਸ ਕੋਲ ਆਇਆ ਅਤੇ ਆਖਿਆ, “ਗੁਰੂ!” ਅਤੇ ਫ਼ਿਰ ਉਸਨੇ ਯਿਸੂ ਨੂੰ ਚੁੰਮਿਆ।46ਤਦ ਲੋਕਾਂ ਨੇ ਉਸਨੂੰ ਬੰਨ੍ਹ ਦਿੱਤਾ ਅਤੇ ਗਿਰਫ਼ਤਾਡ਼ ਕਰ ਲਿਆ।47ਯਿਸੂ ਦੇ ਚੇਲਿਆਂ ਵਿੱਚੋਂ ਕੋਲ ਖਡ਼ੋਤੇ ਇੱਕ ਚੇਲੇ ਨੇ ਆਪਣੀ ਤਲਵਾਰ ਕਢੀ ਅਤੇ ਤਲਵਾਰ ਸਰਦਾਰ ਜਾਜਕ ਦੇ ਇੱਕ ਨੋਕਰ ਦੇ ਕੰਨ ਤੇ ਚਲਾਈ ਅਤੇ ਆਪਣੀ ਤਲਵਾਰ ਨਾਲ ਉਸਦਾ ਕੰਨ ਵਢ ਦਿੱਤਾ।48ਤਦ ਯਿਸੂ ਨੇ ਕਿਹਾ, “ਕੀ ਤੁਸੀਂ ਮੈਨੂੰ ਮੁਜਰਮ ਕਰਾਰ ਦਿੰਦੇ ਹੋ ਅਤੇ ਮੈਨੂੰ ਤਲਵਾਰਾਂ ਅਤੇ ਡਾਂਗਾ ਨਾਲ ਗਿਰਫ਼ਤਾਰ ਕਰਨ ਆਏ ਹੋ?49ਪਰ ਰੋਜ਼ ਮੈਂ ਮੰਦਰ ਵਿੱਚ ਉਪਦੇਸ਼ ਦਿੰਦਾ, ਤੁਹਾਡੇ ਨਾਲ ਹੁੰਦਾ ਸੀ, ਪਰ ਤੁਸੀਂ ਮੈਨੂੰ ਗਿਰਫ਼ਤਾਰ ਨਹੀਂ ਕੀਤਾ? ਪਰ ਇਹ ਸਭ ਇਸ ਲਈ ਹੋਇਆ ਕਿ ਪੋਥੀਆਂ ਪੂਰੀਆਂ ਹੋਣ।”50ਫ਼ਿਰ ਉਸਦੇ ਸਾਰੇ ਚੇਲਿਆਂ ਨੇ ਉਸਨੂੰ ਛੱਡ ਦਿੱਤਾ ਅਤੇ ਨਸ੍ਸ ਗਏ।51ਇੱਕ ਜਵਾਨ ਆਦਮੀ ਯਿਸੂ ਦਾ ਪਿਛਾ ਕਰ ਰਿਹਾ ਸੀ ਉਸਨੇ ਸਿਰਫ਼ ਇੱਕ ਪਤਲਾ ਕੱਪਡ਼ਾ ਲਿਆ ਹੋਇਆ ਸੀ। ਲੋਕਾਂ ਨੇ ਉਸਨੂੰ ਵੀ ਫ਼ਡ਼ਨ ਦੀ ਕੋਸ਼ਿਸ਼ ਕੀਤੀ।52ਪਰ ਉਸਨੇ ਆਪਣਾ ਪਤਲਾ ਕੱਪਡ਼ਾ ਉਨ੍ਹਾਂ ਦੇ ਹੱਥਾਂ ਵਿੱਚ ਹੀ ਛੱਡ ਦਿੱਤਾ ਅਤੇ ਨੰਗਾ ਹੀ ਉਥੋਂ ਭੱਜ ਗਿਆ।53ਜਿਨ੍ਹਾਂ ਲੋਕਾਂ ਨੇ ਉਸਨੂੰ ਗਿਰਫ਼ਤਾਰ ਕੀਤਾ ਸੀ ਉਹ ਉਸਨੂੰ ਸਰਦਾਰ ਜਾਜਕ ਦੇ ਘਰ ਲੈ ਗਏ ਜਿਥੇ ਕਿ ਸਾਰੇ ਪ੍ਰਧਾਨ ਜਾਜਕ, ਬਜ਼ੁਰਗ ਯਹੂਦੀ ਆਗੂ ਅਤੇ ਨੇਮ ਦੇ ਉਪਦੇਸ਼ਕ ਇਕਠੇ ਹੋਏ ਸਨ।54ਪਤਰਸ ਕੁਝ ਵਿਥ ਤੇ ਉਸਦੇ ਪਿਛੇ-ਪਿਛੇ ਰਿਹਾ ਪਰ ਉਸਦੇ ਨੇਡ਼ੇ ਨਾ ਗਿਆ। ਉਹ ਸਰਦਾਰ ਜਾਜਕ ਦੇ ਘਰ ਦੇ ਵਿਹਡ਼ੇ ਅੰਦਰ ਚਲਿਆ ਗਿਆ। ਅਤੇ ਉਹ ਸਿਪਾਹੀਆਂ ਨਾਲ ਬੈਠਕੇ ਅੱਗ ਨਾਲ ਆਪਣੇ-ਆਪ ਨੂੰ ਸੇਕਣ ਲੱਗਾ।55ਪ੍ਰਧਾਨ ਜਾਜਕ ਅਤੇ ਸਾਰੀ ਯਹੂਦੀ ਸਭਾ ਨੇ ਯਿਸੂ ਦੇ ਵਿਰੁੱਧ ਕੋਈ ਪ੍ਰਮਾਣ ਲਭਣ ਦੀ ਕੋਸ਼ਿਸ਼ ਕੀਤੀ ਤਾਂ ਜੋ ਉਹ ਉਸਨੂੰ ਮਾਰ ਸਕਣ, ਪਰ ਉਹ ਅਜਿਹਾ ਨਾ ਕਰ ਸਕੇ।56ਬਡ਼ੇ ਲੋਕ ਉਸਦੇ ਖਿਲਾਫ਼ ਝੂਠੀਆਂ ਗੱਲਾਂ ਆਖਣ ਲੱਗੇ ਪਰ ਕਿਸੇ ਦੀ ਗਵਾਹੀ ਦੂਜੇ ਨਾਲ ਨਹੀਂ ਸੀ ਮਿਲਦੀ।57ਫ਼ਿਰ ਕਈ ਲੋਕਾਂ ਨੇ ਉਠਕੇ ਉਸਦੇ ਵਿਰੁੱਧ ਇਹ ਕਹਿ ਕੇ ਝੂਠੀ ਗਵਾਹੀ ਦਿੱਤੀ ਕਿ,58“ਅਸੀਂ ਇਸ ਆਦਮੀ ਨੂੰ ਇਹ ਕਹਿੰਦਿਆਂ ਸੁਣਿਆ, ‘ਮੈਂ ਇਸ ਮੰਦਰ ਨੂੰ, ਜੋ ਹੱਥਾਂ ਨਾਲ ਬਣਾਇਆ ਗਿਆ ਹੈ, ਢਾਹ ਦੇਵਾਂਗਾ ਅਤੇ ਇਸਦੀ ਜਗ੍ਹਾ, ਦੂਜਾ ਤਿੰਨਾਂ ਦਿਨਾਂ ਵਿੱਚ ਨਵਾਂ ਖਢ਼ਾ ਕਰ ਦੇਵਾਂਗਾ ਜਿਹਡ਼ਾ ਕਿ ਹੱਥਾਂ ਨਾਲ ਨਹੀਂ ਬਾਣਾਇਆ ਹੋਵੇਗਾ।”‘59ਹਾਲੇ ਵੀ ਇਨ੍ਹਾਂ ਲੋਕਾਂ ਦੀ ਗਵਾਹੀ ਇੱਕ ਦੂਜੇ ਨਾਲ ਨਹੀਂ ਮਿਲੀ।60ਸਰਦਾਰ ਜਾਜਕ ਲੋਕਾਂ ਦੇ ਸਾਮ੍ਹਣੇ ਖਢ਼ਾ ਹੋਇਆ ਅਤੇ ਯਿਸੂ ਨੂੰ ਪੁੱਛਿਆ, “ਇਹ ਲੋਕ ਤੇਰੇ ਵਿਰੁੱਧ ਗਵਾਹੀ ਦਿੰਦੇ ਹਨ। ਕੀ ਤੂੰ ਆਪਣੇ-ਆਪ ਨੂੰ ਬਚਾਉਣ ਲਈ ਕੋਈ ਸਫ਼ਾਈ ਦੇਣਾ ਚਾਹੁੰਦਾ ਹੈਂ? ਕੀ ਉਹ ਸੱਚ ਆਖ ਰਹੇ ਹਨ?”61ਪਰ ਯਿਸੂ ਨੇ ਕੋਈ ਜਵਾਬ ਨਾ ਦਿੱਤਾ ਅਤੇ ਚੁੱਪ ਰਿਹਾ। ਫ਼ੇਰ ਸਰਦਾਰ ਜਾਜਕ ਨੇ ਉਸਨੂੰ ਇੱਕ ਹੋਰ ਪ੍ਰਸ਼ਨ ਪੁੱਛਿਆ, “ਕੀ ਤੂੰ ਮਸੀਹ ਹੈ, ਪਰਮਧਨ ਪਰਮੇਸ਼ੁਰ ਦਾ ਪੁੱਤਰ ਹੈਂ?”62ਯਿਸੂ ਨੇ ਆਖਿਆ, “ਹਾਂ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ਅਤੇ ਭਵਿਖ ਵਿੱਚ ਤੁਸੀਂ ਮਨੁੱਖ ਦੇ ਪੁੱਤਰ ਨੂੰ ਅੱਤ ਸ਼ਕਤੀਸ਼ਾਲੀ ਪ੍ਰਭੂ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ਅਤੇ ਸੁਰਗ ਦੇ ਬੱਦਲਾਂ ਵਿੱਚ ਆਉਂਦਾ ਵੇਖੋਂਗੇ।”63ਜਦੋਂ ਸਰਦਾਰ ਜਾਜਕ ਨੇ ਇਹ ਸੁਣਿਆ, ਤਾਂ ਉਸਨੂੰ ਬਡ਼ਾ ਕਰੋਧ ਆਇਆ। ਗੁੱਸੇ ਨਾਲ ਉਸਨੇ ਆਪਣੇ ਕੱਪਡ਼ੇ ਪਾਡ਼ਕੇ ਆਖਿਆ, “ਹੁਣ ਸਾਨੂੰ ਕਿਸੇ ਹੋਰ ਗਵਾਹ ਦੀ ਲੋਡ਼ ਨਹੀਂ।64ਜੋ ਸਾਰੀਆਂ ਗੱਲਾਂ ਉਸਨੇ ਪਰਮੇਸ਼ੁਰ ਦੇ ਖਿਲਾਫ਼ ਆਖੀਆਂ ਹਨ ਤੁਸੀਂ ਸਭ ਨੇ ਸੁਣੀਆਂ। ਤੁਸੀਂ ਕੀ ਸੋਚਦੇ ਹੋ?” ਸਭ ਲੋਕਾਂ ਨੇ ਯਿਸੂ ਨੂੰ ਦੋਸ਼ੀ ਅਤੇ ਮੌਤ ਦਾ ਅਧਿਕਾਰੀ ਕਰਾਰ ਦਿੱਤਾ।65ਕੁਝ ਲੋਕਾਂ ਨੇ ਉਸ ਉੱਪਰ ਥੁਕਿਆ ਅਤੇ ਕੁਝ ਨੇ ਉਸਦੇ ਚਿਹਰੇ ਨੂੰ ਢਕਕੇ ਉਸਨੂੰ ਮੁੱਕੇ ਮਾਰੇ ਅਤੇ ਕਿਹਾ, “ਸਾਨੂੰ ਵਿਖਾ ਕਿ ਤੂੰ ਨਬੀ ਹੈ!” ਫ਼ਿਰ ਸਿਪਾਹੀ ਉਸਨੂੰ ਦੂਰ ਲੈ ਗਏ ਅਤੇ ਉਸਨੂੰ ਕੁਟਿਆ।66ਉਸ ਵਕਤ, ਪਤਰਸ ਥੱਲੇ ਵਿਹਡ਼ੇ ਵਿੱਚ ਸੀ। ਸਰਦਾਰ ਜਾਜਕ ਦੀ ਇੱਕ ਨੋਕਰ ਕੁਡ਼ੀ ਆਈ ਅਤੇ ਉਸਨੇ ਪਤਰਸ ਨੂੰ ਅੱਗ ਸੇਕਦਿਆਂ ਵੇਖਿਆ।67ਉਹ ਉਸ ਵੱਲ ਨਿਗਾਹ ਕਰਕੇ ਬੋਲੀ, “ਤੂੰ ਵੀ ਯਿਸੂ ਨਾਸਰੀ ਦੇ ਨਾਲ ਸੀ।”68ਪਰ ਪਤਰਸ ਨੇ ਕਿਹਾ ਕਿ ਉਹ ਤਾਂ ਉਸ ਨਾਲ ਨਹੀਂ ਸੀ ਅਤੇ ਆਖਣ ਲੱਗਾ, “ਮੈਨੂੰ ਨਹੀਂ ਪਤਾ ਅਤੇ ਨਾ ਹੀ ਮੈਨੂੰ ਸਮਝ ਆ ਰਹੀ ਹੈ ਕਿ ਤੂੰ ਕੀ ਕਹਿ ਰਹੀ ਹੈਂ।” ਫ਼ਿਰ ਪਤਰਸ ਉਥੋਂ ਉਠਕੇ ਡਿਓਢੀ ਵੱਲ ਨੂੰ ਚਲਾ ਗਿਆ।69ਜਦੋਂ ਨੋਕਰਾਣੀ ਨੇ ਉਸਨੂੰ ਉਥੇ ਖਡ਼ਾ ਵੇਖਿਆ, ਉਸਨੇ ਉਥੇ ਖਡ਼ੇ ਲੋਕਾਂ ਨੂੰ ਫ਼ਿਰ ਆਖਿਆ, “ਇਹ ਆਦਮੀ ਉਨ੍ਹਾਂ ਵਿੱਚੋਂ ਇੱਕ ਹੈ।” 70ਪਤਰਸ ਫ਼ਿਰ ਉਸਦੇ ਕਹਿਣੇ ਤੋਂ ਮੁਕ੍ਕਰ ਗਿਆ। ਕੁਝ ਦੇਰ ਬਾਦ, ਕੁਝ ਲੋਕ ਪਤਰਸ ਦੇ ਕੋਲ ਖਡ਼ੇ ਸਨ ਅਤੇ ਉਹ ਕਹਿਣ ਲੱਗੇ, “ਅਸੀਂ ਜਾਣਦੇ ਹਾਂ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ। ਕਿਉਂਕਿ ਤੂੰ ਗਲੀਲ ਤੋਂ ਹੈਂ।”71ਪਰ ਪਤਰਸ ਆਪਣੇ-ਆਪ ਨੂੰ ਸਰਾਪਣ ਲੱਗਾ ਅਤੇ ਦ੍ਰਿਡ਼ਤਾ ਨਾਲ ਆਖਿਆ, “ਮੈਂ ਸੌਹ ਖਾਂਦਾ ਹਾਂ ਕਿ ਜਿਸ ਆਦਮੀ ਦੀ ਤੁਸੀਂ ਗੱਲ ਕਰਦੇ ਹੋ ਮੈਂ ਉਸਨੂੰ ਨਹੀਂ ਜਾਣਦਾ।”72ਜਦੋਂ ਪਤਰਸ ਨੇ ਇਹ ਕਿਹਾ, “ਕੁੱਕਡ਼ ਨੇ ਦੂਜੀ ਬਾਂਗ ਦਿੱਤੀ। ਫ਼ਿਰ ਪਤਰਸ ਨੇ ਯਾਦ ਕੀਤਾ ਕਿ ਯਿਸੂ ਨੇ ਉਸਨੂੰ ਕੀ ਕਿਹਾ ਸੀ; ਕਿ ਕੁੱਕਡ਼ ਦੇ ਦੂਜੀ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰੀ ਮੁਕਰੇਂਗਾ ਇਹ ਕਹਿਕੇ ਕਿ ਮੈਂ ਯਿਸੂ ਨੂੰ ਨਹੀਂ ਜਾਣਦਾ।” ਤਦ ਪਤਰਸ ਬਡ਼ਾ ਦੁਖੀ ਹੋਇਆ ਅਤੇ ਰੋਣ ਲੱਗ ਪਿਆ।