1ਆਪਣੇ ਬਾਰ੍ਹਾਂ ਚੇਲਿਆਂ ਨੂੰ ਹਿਦਾਇਤਾਂ ਦੇਣ ਤੋਂ ਬਾਅਦ, ਯਿਸੂ ਨੇ ਉਹ ਥਾਂ ਛੱਡ ਦਿੱਤੀ ਅਤੇ ਗਲੀਲੀ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪ੍ਰਚਾਰ ਕਰਨ ਲਈ ਚਲਿਆ ਗਿਆ।2ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਕੈਦਖਾਨੇ ਵਿੱਚ ਮਸੀਹ ਦੇ ਕੰਮਾਂ ਬਾਰੇ ਸੁਣਕੇ ਆਪਣੇ ਕੁਝ ਚੇਲਿਆਂ ਨੂੰ ਉਸ ਵੱਲ ਭੇਜਿਆ।3ਯੂਹੰਨਾ ਦੇ ਚੇਲਿਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਉਹੀ ਵਿਅਕਤੀ ਹੈਂ ਜਿਸ ਬਾਰੇ ਯੂਹੰਨਾ ਨੇ ਕਿਹਾ ਸੀ ਕਿ ਆਉਣ ਵਾਲਾ ਹੈ, ਜਾਂ ਫ਼ਿਰ ਸਾਨੂੰ ਕਿਸੇ ਹੋਰ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ?”4ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾਕੇ ਯੂਹੰਨਾ ਨੂੰ ਆਖ ਦੇਣਾ,5ਕਿ ਅੰਨ੍ਹੇ ਸੁਜਾਖੇ ਹੁੰਦੇ ਹਨ ਅਤੇ ਲੰਗਡ਼ੇ ਤੁਰਦੇ ਹਨ, ਕੋਢ਼ੀ ਸ਼ੁਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ ਅਤੇ ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।6ਜਿਹਡ਼ਾ ਵਿਅਕਤੀ ਮੈਨੂੰ ਕਬੂਲਦਾ ਹੈ ਉਹ ਧੰਨ ਹੈ।”7ਯਿਸੂ ਨੇ ਯੂਹੰਨਾ ਬਾਰੇ ਲੋਕਾਂ ਨਾਲ ਗੱਲ ਕਰਨੀ ਸ਼ੁਰੂ ਕੀਤੀ, “ਤੁਸੀਂ ਬਾਹਰ ਉਜਾਡ਼ ਵਿੱਚ ਕੀ ਵੇਖਣ ਨਿਕਲੇ ਸੀ?” ਇੱਕ ਕਾਨੇ ਨੂੰ ਜਿਹਡ਼ਾ ਹਵਾ ਨਾਲ ਹਿੱਲਦਾ ਹੈ? ਨਹੀਂ!8ਸੱਚਮੁੱਚ ਤੁਸੀਂ ਕੀ ਵੇਖਣ ਲਈ ਬਾਹਰ ਨਿਕਲੇ ਸੀ? ਕੀ ਮਹੀਨ ਵਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ ਵੇਖਣ? ਨਹੀਂ! ਉਹ ਜਿਹਡ਼ੇ ਮਹੀਨ ਵਸਤਰ ਪਹਿਨਦੇ ਹਨ ਉਹ ਰਾਜਿਆਂ ਦੇ ਮਹਿਲਾਂ ਵਿੱਚ ਹਨ।9ਫ਼ੇਰ ਤੁਸੀਂ ਬਾਹਰ ਕੀ ਵੇਖਣ ਲਈ ਨਿਕਲੇ ਸੀ? ਇੱਕ ਨਬੀ ਨੂੰ? ਹਾਂ ਮੈਂ ਤੁਹਾਨੂੰ ਦੱਸਦਾ ਹਾਂ, ਯੂਹੰਨਾ ਨਬੀ ਨਾਲੋਂ ਵੀ ਵਧੇਰੇ ਹੈ।10ਇਹ ਓਹੋ ਹੈ ਜਿਸਦੇ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ: ‘ਸਣੋ! ਮੈਂ ਤੁਹਾਡੇ ਅੱਗੇ ਆਪਣਾ ਦੂਤ ਘੱਲ ਰਿਹਾ ਹਾਂ ਜਿਹਡ਼ਾ ਕਿ ਤੁਹਾਡੇ ਲਈ ਤੁਹਾਡਾ ਰਾਹ ਤਿਆਰ ਕਰੇਗਾ।’ਮਲਾਕੀ 3:111ਮੈਂ ਤੁਹਾਨੂੰ ਸੱਚ ਦੱਸਦਾ ਹਾਂ: ਸਾਰੇ ਆਦਮੀਆਂ ਵਿੱਚੋਂ, ਜਿਹਡ਼ੇ ਔਰਤਾਂ ਤੋਂ ਜੰਮੇ ਹਨ, ਕੋਈ ਵੀ ਯੂਹੰਨਾ ਬਪਤਿਸਮਾ ਦੇਣ ਵਾਲੇ ਤੋਂ ਵੱਡਾ ਨਹੀਂ ਹੈ। ਪਰ ਹਾਲੇ ਵੀ, ਜੋ ਸਵਰਗ ਦੇ ਰਾਜ ਵਿੱਚ ਨਿਗੂਣਾ ਹੈ ਉਹ ਯੂਹਾਂਨਾ ਤੋਂ ਵੱਡਾ ਹੈ।12ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੀਕ ਸਵਰਗ ਦੇ ਰਾਜ ਉੱਤੇ ਜੋਰ ਮਾਰਿਆ ਜਾਂਦਾ ਹੈ। ਜਿਹਡ਼ੇ ਬਲ ਦਾ ਉਪਯੋਗ ਕਰਦੇ ਹਨ ਇਸਨੂੰ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।13ਕਿਉਂ ਜੁ ਸਾਰੇ ਨਬੀ ਅਤੇ ਤੁਰੇਤ ਯੂਹੰਨਾ ਦੇ ਆਉਣ ਤੀਕ ਬੋਲੇ।14ਜੇਕਰ ਤਸੀਂ ਉਹ ਗੱਲਾਂ ਜੋ ਸ਼ਰ੍ਹਾ ਅਤੇ ਨਬੀਆਂ ਨੇ ਆਖੀਆਂ ਹਨ, ਮੰਨੋ ਤਾਂ ਤੁਸੀਂ ਵਿਸ਼ਵਾਸ ਕਰੋਂਗੇ ਕਿ ਯੂਹੰਨਾ ਉਹੀ ਏਲੀਯਾਹ ਹੈ ਜੋ ਆਉਣ ਵਾਲਾ ਸੀ।15ਜੇਕਰ ਤੁਸੀਂ ਮੈਨੂੰ ਸੁਣ ਸਕਦੇ ਹੋ, ਤਾਂ ਸੁਣੋ।16“ਮੈਂ ਇਸ ਪੀਢ਼ੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਅੱਜ ਦੇ ਲੋਕ ਉਨ੍ਹਾਂ ਬਚਿਆਂ ਵਰਗੇ ਹਨ ਜੋ ਕਿ ਬਚਿਆਂ ਦਾ ਇੱਕ ਧਡ਼ਾ ਬਣਾਕੇ ਬਾਜ਼ਾਰ ਵਿੱਚ ਬੈਠੇ ਦੂਜੇ ਬਾਲਕਾਂ ਦੇ ਧਡ਼ੇ ਨੂੰ ਆਵਾਜ਼ ਮਾਰਕੇ ਆਖਦੇ ਹਨ,17‘ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ। ‘ਅਸੀਂ ਉਦਾਸ ਗੀਤ ਗਾਇਆ ਪਰ ਤੁਸੀਂ ਨਾ ਪਿਟਿਆ।’18ਮ੍ਮੈਂ ਕਿਉਂ ਕਹਿੰਦਾ ਹਾਂ ਕਿ ਲੋਕ ਇਹੋ ਜਿਹੇ ਹਨ? ਕਿਉਂਕਿ ਯੂਹੰਨਾ ਆਇਆ ਪਰ ਉਸਨੇ ਦੂਜੇ ਲੋਕਾਂ ਵਾਂਗ ਨਾ ਖਾਧਾ ਨਾ ਪੀਤਾ, ‘ਅਤੇ ਲੋਕਾਂ ਨੇ ਆਖਿਆ ਕਿ ਉਸਦੇ ਅੰਦਰ ਭੂਤ ਹੈ।’19ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਲੋਕ ਆਖਦੇ ਹਨ ਕਿ ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਤੇ ਪਾਪੀਆਂ ਦਾ ਯਾਰ ਹੈ! ਪਰ ਗਿਆਨ ਖੁਦ ਦੀਆਂ ਕਰਨੀਆਂ ਤੋਂ ਧਰਮੀ ਦਿਖਾਇਆ ਜਾਂਦਾ ਹੈ।”20ਯਿਸੂ ਨੇ ਉਨ੍ਹਾਂ ਸ਼ਹਿਰਾਂ ਦੀ ਆਲੋਚਨਾ ਕੀਤੀ ਜਿਨ੍ਹਾਂ ਵਿੱਚ ਉਸਨੇ ਬਹੁਤ ਸਾਰੇ ਕਰਿਸ਼ਮੇ ਕੀਤੇ। ਉਥੋਂ ਦੇ ਸ਼ਹਿਰਾਂ ਦੇ ਲੋਕਾਂ ਨੇ ਆਪਣੇ ਜੀਵਨ ਢੰਗ ਨਹੀਂ ਬਦਲੇ ਅਤੇ ਨਾਹੀ ਪਾਪ ਕਰਨੇ ਬੰਦ ਕੀਤੇ।21ਯਿਸੂ ਨੇ ਕਿਹਾ, “ਤੇਰੇ ਲਈ ਇਹ ਬੁਰਾ ਹੋਵੇਗਾ ਖੁਰਾਜ਼ੀਨ! ਤੇਰੇ ਲਈ ਇਹ ਬੁਰਾ ਹੋਵੇਗਾ ਬੈਤਸੈਦਾ! ਤੁਹਾਡੇ ਵਿੱਚ ਮੈਂ ਬਹੁਤ ਕਰਿਸ਼ਮੇ ਕੀਤੇ। ਜੇਕਰ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ, ਤਾਂ ਬਹੁਤ ਪਹਿਲਾਂ ਉਨ੍ਹਾਂ ਲੋਕਾਂ ਨੇ ਆਪਣੇ ਜੀਵਨ ਬਦਲ ਲਏ ਹੁੰਦੇ। 22ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਪੁਛਣ ਜੋਗ ਹੋਵੇਗਾ।23ਹੇ ਕਫ਼ਰਨਾਹੂਮ! ਕੀ ਤੂੰ ਸਵਰਗ ਤੀਕ ਉੱਚਾ ਚੁਕਿਆ ਜਾਵੇਂਗਾ? ਨਹੀਂ! ਤੈਨੂੰ ਥੱਲੇ ਮੌਤ ਦੀ ਥਾਵੇਂ ਸੁਟਿਆ ਜਾਵੇਗਾ, ਕਿਉਂਕਿ ਜਿਹਡ਼ੀਆਂ ਕਰਾਮਾਤਾਂ ਤੇਰੇ ਵਿੱਚ ਵਿਖਾਈਆਂ ਗਈਆਂ ਜੇਕਰ ਉਹੀ ਕਰਾਮਾਤਾਂ ਸਦੂਮ ਵਿੱਚ ਵਿਖਾਈਆਂ ਜੰਦੀਆਂ ਤਾਂ ਉਹ ਅੱਜ ਤੀਕ ਬਣਿਆ ਰਹਿੰਦਾ।24ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡਾ ਹਾਲ ਸਦੂਮ ਦੇਸ਼ ਨਾਲੋਂ ਮਾਡ਼ਾ ਹੋਵੇਗਾ।”25ਤਦ ਯਿਸੂ ਨੇ ਆਖਿਆ, “ਹੇ ਪਿਤਾ, ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ ਅਤੇ ਜੋ ਤੂੰ ਇਨ੍ਹਾਂ ਗੱਲਾਂ ਨੂੰ ਸਿਆਣੇ ਅਤੇ ਚੁਸਤ ਲੋਕਾਂ ਤੋਂ ਗੁਪਤ ਰੱਖਿਆ। ਪਰ ਤੂੰ ਇਹ ਗੱਲਾਂ ਆਮ ਆਦਮੀਆਂ ਨੂੰ ਪ੍ਰਗਟ ਕੀਤੀਆਂ ਹਨ।26ਹਾਂ, ਪਿਤਾ! ਤੂੰ ਅਜਿਹਾ ਕੀਤਾ, ਕਿਉਂਕਿ ਸੱਚਮੁੱਚ ਤੂੰ ਇਹੀ ਕਰਨਾ ਚਾਹੁੰਦਾ ਸੀ।27“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ। ਪਿਤਾ ਤੋਂ ਬਿਨਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਬਿਨਾ ਪਿਤਾ ਨੂੰ ਕੋਈ ਜਾਣਦਾ ਹੈ। ਜਿਨ੍ਹਾਂ ਨੂੰ ਪੁੱਤਰ ਪ੍ਰਗਟ ਕਰਨ ਲਈ ਚੁਣੇਗਾ, ਸਿਰਫ਼ ਉਹੀ ਲੋਕ ਪਿਤਾ ਨੂੰ ਜਾਨਣਗੇ।28“ਉਹ ਸਾਰੇ ਲੋਕ ਜੋ ਥੱਕੇ ਹੋਏ ਹਨ ਅਤੇ ਜਿਨ੍ਹਾਂ ਨੇ ਭਾਰੀ ਬੋਝ ਚੁੱਕੇ ਹੋਏ ਹਨ ਮੇਰੇ ਕੋਲ ਆਵੋ, ਮੈਂ ਤੁਹਾਨੂੰ ਆਰਾਮ ਦੇਵਾਂਗਾ।29ਮੇਰਾ ਜੂਲਾ ਆਪਣੇ ਉੱਤੇ ਚੁੱਕੋ ਅਤੇ ਮੈਥੋਂ ਸਿਖੋ, ਕਿਉਂਕਿ ਮੈਂ ਕੋਮਲ ਅਤੇ ਨਿਮ੍ਰ ਦਿਲ ਹਾ। ਇਉਂ, ਤੁਸੀਂ ਆਪਣੇ ਆਤਮੇ ਅੰਦਰ ਵਿਸ਼ਰਾਮ ਮਹਿਸੂਸ ਕਰੋਂਗੇ।30ਕਿਉਂਕਿ ਮੇਰਾ ਜੂਲਾ ਸੁਖਾਲਾ ਹੈ ਅਤੇ ਜੋ ਬੋਝ ਮੈਂ ਤੁਹਾਨੂੰ ਦਿੰਦਾ ਹਾਂ ਉਹ ਹੌਲਾ ਹੈ।”