Punjabi: NT

Matthew

18

1ਉਸੇ ਘਡ਼ੀ ਚੇਲੇ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਸਵਰਗ ਦੇ ਰਾਜ ਵਿੱਚ ਸਭਨਾ ਨਾਲੋਂ ਵੱਡਾ ਕੌਣ ਹੈ?”2ਤਦ ਉਸਨੇ ਇੱਕ ਛੋਟੇ ਬੱਚੇ ਨੂੰ ਸਦਿਆ ਅਤੇ ਉਸਨੂੰ ਚੇਲਿਆਂ ਦੇ ਸਾਮ੍ਹਣੇ ਖਡ਼ਾ ਕਰਕੇ ਆਖਿਆ,3“ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਹਨੂੰ ਬਦਲਨਾ ਚਾਹੀਦਾ ਹੈ ਅਤੇ ਆਪਣੇ ਦਿਲਾਂ ਵਿੱਚ ਛੋਟੇ ਬਚਿਆਂ ਜਿਹੇ ਬਣ ਜਾਣਾ ਚਾਹੀਦਾ ਹੈ, ਨਹੀਂ ਤਾਂ ਤੁਸੀਂ ਕਦੇ ਵੀ ਸਵਰਗ ਦੇ ਰਾਜ ਵਿੱਚ ਦਾਖਲ ਨਹੀਂ ਹੋਵੋਂਗੇ।4ਇਸਲਈ ਜੋ ਕੋਈ ਵੀ ਆਪਣੇ-ਆਪ ਨੂੰ ਇਸ ਬੱਚੇ ਵਾਂਗ ਨਿਮਰ ਬਣਾਉਂਦਾ ਸੋਈ ਸਵਰਗ ਦੇ ਰਾਜ ਵਿੱਚ ਸਭਨਾਂ ਤੋਂ ਵੱਡਾ ਹੈ।5“ਅਤੇ ਜੋ ਕੋਈ ਵੀ ਇਸ ਤਰ੍ਹਾਂ ਇੱਕ ਛੋਟੇ ਬੱਚੇ ਨੂੰ ਮੇਰੇ ਨਾਂ ਵਿੱਚ ਕਬੂਲਦਾ, ਉਹ ਮੈਨੂੰ ਕਬੂਲਦਾ ਹੈ।”6“ਅਤੇ ਜਿਹਡ਼ਾ ਕੋਈ ਵੀ ਇਨ੍ਹਾਂ ਛੋਟਿਆਂ ਬਚਿਆਂ ਕ੍ਕੋਲੋਂ, ਜਿਹਡ਼ੇ ਮੇਰੇ ਵਿੱਚ ਨਿਹਚਾ ਰਖਦੇ ਹਨ, ਪਾਪ ਕਰਾਉਣ ਦਾ ਕਾਰਣ ਬਣਦਾ ਹੈ, ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸਦੇ ਗਲੇ ਵਿੱਚ ਚਕ੍ਕੀ ਦਾ ਪੁਢ਼ ਬੰਨ੍ਹਕੇ ਉਸਨੂੰ ਡੂੰਘੇ ਸਮੁੰਦਰ ਵਿੱਚ ਡੋਬ ਦਿੱਤਾ ਜਾਵੇ।7ਉਨ੍ਹਾਂ ਲੋਕਾਂ ਉੱਤੇ ਹਾਏ ਜੋ ਲੋਕਾਂ ਤੋਂ ਪਾਪ ਕਰਾਉਣ ਦਾ ਕਾਰਣ ਬਨਦੇ ਹਨ। ਇਹ ਗੱਲਾਂ ਜ਼ਰੂਰ ਵਾਪਰਨੀਆਂ ਚਾਹੀਦੀਆਂ ਹਨ। ਪਰ ਉਸ ਵਿਅਕਤੀ ਤੇ ਹਾਏ ਜੋ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਨਦਾ ਹੈ।8“ਜੇਕਰ ਤੁਹਾਡਾ ਹੱਥ ਜਾਂ ਪੈਰ ਤੁਹਾਥੋਂ ਪਾਪ ਕਰਾਵੇ, ਤਾਂ ਇਸਨੂੰ ਵਢਕੇ ਸੁੱਟ ਦਿਓ। ਤੁਹਾਡੇ ਵਾਸਤੇ ਇੱਕ ਹੱਥ ਜਾਂ ਪੈਰ ਨਾਲ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਵਧ ਲਾਹੇਵੰਦ ਹੈ ਕਿ ਤੁਸੀਂ ਦੋਹਾਂ ਹੱਥਾਂ-ਪੈਰਾਂ ਸਮੇਤ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟੇ ਜਾਵੋਂ।9ਜੇਕਰ ਤੁਹਾਡੀ ਅੱਖ ਪਾਪ ਕਰਾਵੇ, ਤਾਂ ਇਸਨੂੰ ਕਢਕੇ ਸੁੱਟ ਦਿਓ। ਤੁਹਾਡੇ ਲਈ ਕਾਣਾ ਹੋਕੇ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਚੰਗਾ ਹੈ ਕਿ ਤੁਸੀਂ ਦੋ ਅੱਖਾ ਹੁੰਦਿਆਂ ਵੀ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟ ਦਿੱਤੇ ਜਾਵੋਂ।10“ਸਾਵਧਾਨ ਰਹੋ! ਇਨ੍ਹਾਂ ਛੋਟੇ ਬਚਿਆਂ ਨੂੰ ਨਫ਼ਰਤ ਨਾਲ ਨਾ ਵੇਖੋ! ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਬਚਿਆਂ ਦੇ ਦੂਤ ਸਵਰਗਾਂ ਵਿੱਚ ਹਨ ਅਤੇ ਉਹ ਦੂਤ ਹਮੇਸ਼ਾ ਉੱਤੇ ਮੇਰੇ ਸੁਰਗੀ ਪਿਤਾ ਨਾਲ ਹੁੰਦੇ ਹਨ।11[This verse may not be a part of this translation]12“ਤੁਸੀਂ ਕੀ ਸਮਝਦੇ ਹੋ? ਜੇਕਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ, ਅਤੇ ਉਨ੍ਹਾਂ ਵਿੱਚੋਂ ਇੱਕ ਭੇਡ ਗੁਆਚ ਜਾਵੇ, ਤਾਂ ਕੀ ਉਹ 99 ਭੇਡਾਂ ਨੂੰ ਪਹਾਡ਼ ਤੇ ਛੱਡਕੇ ਉਸ ਗੁਆਚੀ ਹੋਈ ਭੇਡ ਨੂੰ ਲਭਣ ਨਹੀਂ ਜਾਵੇਗਾ? 13ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੇਕਰ ਮਨੁੱਖ ਗੁਆਚੀ ਹੋਈ ਭੇਡ ਨੂੰ ਲਭ ਲਵੇ, ਤਾਂ ਉਹ ਆਦਮੀ 99 ਭੇਡਾਂ ਨਾਲੋਂ, ਜਿਹਡ਼ੀਆਂ ਗੁਆਚੀਆਂ ਨਹੀਂ ਸਨ, ਉਸ ਇੱਕ ਭੇਡ ਬਾਰੇ ਵਧ ਖੁਸ਼ ਹੋਵੇਗਾ।14ਉਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹਡ਼ਾ ਸਵਰਗ ਵਿੱਚ ਹੈ ਇਹ ਮਰਜ਼ੀ ਨਹੀਂ ਕਿ ਇਨ੍ਹਾਂ ਬਚਿਆਂ ਵਿੱਚੋਂ ਕੋਈ ਇੱਕ ਵੀ ਗੁਆਚ ਜਾਵੇ।15“ਜੇਕਰ ਤੁਹਾਡਾ ਕੋਈ ਭਰਾ ਤੁਹਾਡੇ ਨਾਲ ਗਲਤ ਵਿਹਾਰ ਕਰੇ, ਤਾਂ ਤੁਸੀਂ ਉਸਨੂੰ ਇੱਕਲਾ ਜਾਕੇ ਸਮਝਾਓ ਕਿ ਉਸਨੇ ਇਹ ਕੰਮ ਗਲਤ ਕੀਤਾ ਹੈ। ਜੇਕਰ ਉਹ ਤੁਹਾਨੂੰ ਸੁਨਦਾ ਹੈ ਤਾਂ ਤੁਸੀਂ ਉਸਨੂੰ ਫ਼ਿਰ ਤੋਂ ਆਪਣਾ ਚੰਗਾ ਭਰਾ ਬਨਾਉਣ ਵਿੱਚ ਸਫ਼ਲ ਹੋ ਗਏ ਹੋਂ।16ਪਰ ਜੇਕਰ ਉਹ ਤੁਹਾਨੂੰ ਸੁਨਣ ਤੋਂ ਇਨਕਾਰ ਕਰਦਾ ਹੈ ਤਾਂ, ਆਪਣੇ ਨਾਲ ਇੱਕ ਜਾਂ ਦੋ ਵਿਅਕਤੀਆਂ ਨੂੰ ਲੈਕੇ ਜਾਓ ਤਾਂ ਕਿ ਜੋ ਕੁਝ ਵੀ ਵਾਪਰੇ, ਉਸ ਬਾਰੇ ਉਹ ਦੋ ਜਾਂ ਤਿੰਨ ਵਿਅਕਤੀ ਗਵਾਹੀ ਦੇ ਸਕਣ।17ਜੇਕਰ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਫ਼ਿਰ ਕਲੀਸਿਯਾ ਨੂੰ ਖਬਰ ਦਿਓ। ਜੇਕਰ ਉਹ ਕਲੀਸਿਯਾ ਨੂੰ ਵੀ ਸੁਨਣ ਤੋਂ ਇਨਕਾਰ ਕਰਦਾ ਹੈ, ਤਾਂ ਉਸਨੂੰ ਗੈਰ-ਯਹੂਦੀ ਅਤੇ ਇੱਕ ਮਸੂਲੀਆ ਮੰਨ ਲਵੋ।18ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਵੀ ਨਿਰਣਾ ਤੁਸੀ ਇਥੇ ਧਰਤੀ ਤੇ ਕਰੋਂਗੇ ਉਹ ਪਰਮੇਸ਼ੁਰ ਦੁਆਰਾ ਕੀਤਾ ਨਿਰਣਾ ਹੋਵੇਗਾ। ਜੋ ਕੁਝ ਵੀ ਤੁਸੀਂ ਧਰਤੀ ਤੇ ਮਾਫ਼ ਕਰੋਂਗੇ ਉਹ ਮਾਫ਼ੀ ਪਰਮੇਸ਼ੁਰ ਦੀ ਦਿਤ੍ਤੋ ਹੋਈ ਮਾਫ਼ੀ ਹੋਵੇਗੀ।19“ਮੈਂ ਤੁਹਾਨੂੰ ਇਹ ਵੀ ਕਹਿੰਦਾ ਹਾਂ ਕਿ ਜੇਕਰ ਤੁਸੀਂ ਦੋ ਜਣੇ ਵੀ ਧਰਤੀ ਉੱਤੇ ਕਿਸੇ ਗੱਲ ਲਈ ਮੰਨੋਗੇ ਤਾਂ ਤੁਸੀਂ ਉਸ ਲਈ ਬੇਨਤੀ ਕਰ ਸਕ੍ਕਦੇ ਹੋ, ਅਤੇ ਜੋ ਵੀ ਤੁਸੀਂ ਮੰਗੋਂਗੇ ਉਹ ਤੁਹਾਡੇ ਲਈ ਮੇਰੇ ਸੁਰਗੀ ਪਿਤਾ ਦੁਆਰਾ ਪੂਰਾ ਕੀਤਾ ਜਾਵੇਗਾ।20ਇਹ ਸੱਚ ਹੈ ਕਿਉਂਕਿ ਦੋ ਜਾਂ ਤਿੰਨ ਮਨੁੱਖ ਮੇਰੇ ਨਾਂ ਤੇ ਇਕਠੇ ਹੋਣ, ਤਾਂ ਮੈਂ ਉਥੇ ਉਨ੍ਹਾਂ ਦੇ ਨਾਲ ਹਾਂ।”21ਤਦ ਪਤਰਸ ਯਿਸੂ ਕੋਲ ਆਇਆ ਅਤੇ ਉਸਨੂੰ ਆਖਿਆ, “ਜੇਕਰ ਮੇਰਾ ਭਰਾ ਮੇਰਾ ਬੁਰਾ ਕਰਨਾ ਜਾਰੀ ਰਖੇ, ਤਾਂ ਕਿੰਨੀ ਵਾਰੀ ਮੈਂ ਉਸਨੂੰ ਮਾਫ਼ ਕਰਾਂ? ਕੀ ਮੈਂ ਉਸਨੂੰ ਸੱਤ ਵਾਰ ਬੁਰਾ ਕਰਨ ਤੱਕ ਮਾਫ਼ ਕਰਾਂ?”22ਯਿਸੂ ਨੇ ਉਸਨੂੰ ਕਿਹਾ, “ਤੂੰ ਸੱਤ ਵਾਰ ਤੋਂ ਵਧ ਮਾਫ਼ ਕਰ। ਤੂੰ ਉਸਨੂੰ ਲਗਾਤਾਰ ਮਾਫ਼ ਕਰਦਾ ਜਾ, ਭਾਵੇਂ ਉਹ ਤੇਰੇ ਨਾਲ ਸਤਤ੍ਤਰ ਵਾਰ ਗਲਟੀ ਕਰੇ।”23“ਸੋ ਸੁਰਗ ਦਾ ਰਾਜ ਉਸ ਰਾਜੇ ਵਰਗਾ ਹੈ ਜਿਸਨੇ ਆਪਣੇ ਉਨ੍ਹਾਂ ਨੋਕਰਾਂ ਤੋਂ ਪੈਸਾ ਵਸੂਲਣ ਦਾ ਮਨ ਬਣਾਇਆ ਜੋ ਉਸਦੇ ਨੌਕਰ ਉਸਨੂੰ ਦੇਣਦਾਰ ਸਨ।24ਜਦੋਂ ਰਾਜੇ ਨੇ ਪੈਸਾ ਇਕੱਠਾ ਕਰਨਾ ਸ਼ੁਰੂ ਕੀਤਾ, ਤਾਂ ਉਸਦੇ ਇੱਕ ਨੋਕਰ ਨੂੰ, ਜੋ ਉਸਨੂੰ ਚਾਂਦੀ ਦੇ ਕਈ ਹਜ਼ਾਰ ਸਿਕਿਆਂ ਦਾ ਦੇਣਦਾਰ ਸੀ, ਉਸ ਕੋਲ ਲਿਆਂਦਾ ਗਿਆ।25ਪਰ ਨੋਕਰ, ਕੋਲ ਦੇਣ ਨੂੰ ਕੁਝ ਨਹੀਂ ਸੀ, ਤਦ ਉਸਦੇ ਮਾਲਕ ਨੇ ਹੁਕਮ ਦਿੱਤਾ ਉਹ ਉਸਦੀ ਤੀਵੀਂ, ਬਾਲ-ਬੱਚੇ ਅਤੇ ਜੋ ਕੁਝ ਵੀ ਉਸਦਾ ਹੈ ਸਭ ਵੇਚਿਆ ਜਾਵੇ ਅਤੇ ਕਰਜ ਭਰ ਲਿਆ ਜਾਵੇ।26ਉਸ ਸਮੇਂ ਨੋਕਰ ਨੇ ਉਸ ਅੱਗੇ ਝੁਕ ਕੇ ਬੇਨਤੀ ਕੀਤੀ, ‘ਮੇਰੇ ਤੇ ਰਹਿਮ ਕਰੋ ਅਤੇ ਮੈਂ ਜੋ ਕੁਝ ਤੁਹਾਥੋਂ ਲਿਆ ਹੈ, ਜਲਦੀ ਮੋਡ਼ ਦੇਵਾਂਗਾ।’27ਤਾਂ ਮਾਲਕ ਨੂੰ ਉਸ ਉੱਤੇ ਤਰਸ ਆਇਆ। ਮਾਲਕ ਨੇ ਤਰਸ ਖਾਕੇ ਉਸਦਾ ਕਰਜ ਮਾਫ਼ ਕਰ ਦਿੱਤਾ ਅਤੇ ਉਸਨੂੰ ਵੀ ਛੱਡ ਦਿੱਤਾ।28“ਜਦੋਂ ਉਹੀ ਨੋਕਰ ਬਾਹਰ ਆਇਆ, ਤਾਂ ਉਸਨੂੰ ਦੂਜਾ ਨੋਕਰ ਮਿਲਿਆ ਜੋ ਉਸਨੂੰ ਚਾਂਦੀ ਦੇ ਇੱਕ ਸੌ ਸਿਕਿਆਂ ਦਾ ਦੇਣਦਾਰ ਸੀ। ਤਾਂ ਉਸ ਨੋਕਰ ਨੇ ਦੂਜੇ ਨੂੰ ਗਲੋਂ ਫ਼ਡ਼ ਲਿਆ ਅਤੇ ਆਖਿਆ ਜਿਸਦਾ ਤੂੰ ਮੈਨੂੰ ਦੇਣਦਾਰ ਹੈ, ਸੋ ਦੇ।29“ਤਾਂ ਉਸਦੇ ਨਾਲ ਦਾ ਨੋਕਰ ਉਸਦੇ ਗੋਡੀ ਪੈ ਗਿਆ ਅਤੇ ਉਸਨੂੰ ਬੇਨਤੀ ਕੀਤੀ, ‘ਤੂੰ ਮੇਰੇ ਨਾਲ ਸਬਰ ਤੋਂ ਕੰਮ ਲੈ, ਮੈਂ ਤੇਰਾ ਸਾਰਾ ਕਰਜਾ ਦੇ ਦਿਆਂਗਾ।30ਪਰ ਉਸਨੇ ਇਨਕਾਰ ਕਰ ਦਿੱਤਾ ਅਤੇ ਕਚਿਹਰੀ ਰਾਹੀਂ ਉਸ ਨੋਕਰ ਨੂੰ ਕੈਦ ਵਿੱਚ ਸੁੱਟ ਦਿਤਾ ਗਿਆ। ਉਸਨੂੰ ਓਨਾ ਚਿਰ ਕੈਦ ਵਿੱਚ ਰੱਖਿਆ ਗਿਆ ਜਦੋਂ ਤੱਕ ਕਿ ਉਸਨੇ ਸਾਰਾ ਕਰਜਾ ਵਾਪਸ ਨਹੀਂ ਦੇ ਦਿੱਤਾ।31ਪਰ ਜਦੋਂ ਉਸਦੇ ਨਾਲ ਦੇ ਨੋਕਰਾਂ ਨੇ ਇਹ ਗੱਲ ਵਾਪਰਦੀ ਵੇਖੀ ਤਾਂ ਉਹ ਬਡ਼ੇ ਉਦਾਸ ਹੋਏ ਅਤੇ ਉਨ੍ਹਾਂ ਨੇ ਜਾਕੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ।32“ਤਦ ਮਾਲਕ ਨੇ ਉਸ ਨੌਕਰ ਨੂੰ ਸਦਿਆ ਅਤੇ ਆਖਿਆ, “ਓਏ ਦੁਸ਼ਟ ਨੋਕਰ, ਤੂੰ ਮੇਰੇ ਕਿੰਨੇ ਧਨ ਦਾ ਦੇਣਦਾਰ ਸੀ, ਪਰ ਤੂੰ ਮੈਨੂੰ ਕਰਜਾ ਛੱਡਣ ਲਈ ਬੇਨਤੀ ਕੀਤੀ। ਇਸ ਲਈ ਮੈਂ ਤੇਰਾ ਸਾਰਾ ਕਰਜਾ ਛੱਡ ਦਿੱਤਾ।33ਫ਼ੇਰ ਜਿਵੇਂ ਮੈਂ ਤੇਰੇ ਤੇ ਦਯਾ ਕੀਤੀ ਸੀ ਕੀ ਤੈਨੂੰ ਵੀ ਆਪਣੇ ਨਾਲ ਦੇ ਨੋਕਰ ਉੱਤੇ ਉਵੇਂ ਹੀ ਦਯਾ ਨਹੀਂ ਕਰਨੀ ਚਾਹੀਦੀ ਸੀ।’34ਮਾਲਕ ਨੂੰ ਬਹੁਤ ਗੁੱਸਾ ਆਇਆ ਅਤੇ ਉਸਨੇ ਨੋਕਰ ਨੂੰ ਸਜ਼ਾ ਦੇਣ ਲਈ ਕੈਦ ਵਿੱਚ ਸੁੱਟ ਦਿੱਤਾ, ਅਤੇ ਓਨੀ ਦੇਰ ਕੈਦ ਵਿੱਚ ਰੱਖਣ ਦਾ ਹੁਕਮ ਦਿੱਤਾ ਜਿੰਨੀ ਦੇਰ ਉਹ ਆਪਣਾ ਕਰਜਾ ਚੁਕਤਾ ਨਾ ਕਰ ਦੇਵੇ।35“ਇਸੇ ਤਰ੍ਹਾਂ ਮੇਰਾ ਸੁਰਗੀ ਪਿਤਾ ਤੁਹਾਡੇ ਨਾਲ ਕਰੇਗਾ ਜਿਵੇਂ ਰਾਜੇ ਨੇ ਨੋਕਰ ਨਾਲ ਕੀਤਾ ਜੇਕਰ ਤੁਸੀਂ ਆਪਣੇ ਭਾਈਆਂ ਅਤੇ ਭੈਣਾਂ ਨੂੰ ਆਪਣੇ ਦਿਲੋਂ ਮਾਫ਼ ਨਹੀਂ ਕਰੋਂਗੇ ਤਾਂ ਮੇਰਾ ਸੁਰਗੀ ਪਿਤਾ ਤੁਹਾਨੂੰ ਮਾਫ਼ ਨਹੀਂ ਕਰੇਗਾ।”