1ਫ਼ੇਰ ਯਿਸੂ ਨੇ ਭੀਡ਼ ਅਤੇ ਆਪਣੇ ਚੇਲਿਆਂ ਨਾਲ ਗੱਲ ਕੀਤੀ, ਅਤੇ ਆਖਿਆ,2ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ, ਮੂਸਾ ਦੀ ਸ਼ਰ੍ਹਾ ਬਾਰੇ ਉਪਦੇਸ਼ ਦੇਣ ਦਾ ਅਧਿਕਾਰ ਹੈ ਕਿ ਉਹ ਕੀ ਆਖਦੀ ਹੈ।3ਇਸ ਲਈ ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਜੋ ਉਹ ਕਹਿਣ ਧਿਆਨ ਨਾਲ ਕਰੋ, ਪਰ ਉਨ੍ਹਾਂ ਵਰਗੇ ਕੰਮ ਨਾ ਕਰੋ ਕਿਉਂਕਿ ਉਨ੍ਹਾਂ ਦੇ ਜੀਵਨ ਚੰਗੇ ਉਦਾਹਰਣ ਨਹੀਂ ਹਨ ਕਿਉਂਕਿ ਜੋ ਵੀ ਉਹ ਕਰਨ ਨੂੰ ਕਹਿੰਦੇ ਹਨ ਖੁਦ ਉਨ੍ਹਾਂ ਤੇ ਅਮਲ ਨਹੀਂ ਕਰਦੇ।4ਉਹ ਸਖਤ ਨੇਮ ਬਣਾਉਂਦੇ ਹਨ ਜਿਹਡ਼ੇ ਮੰਨਣ ਲਈ ਬਡ਼ੇ ਕਠੋਰ ਹਨ, ਉਹ ਇਨ੍ਹਾਂ ਨੂੰ ਲੋਕਾਂ ਤੇ ਲਾਗੂ ਕਰਦੇ ਹਨ। ਪਰ ਉਹ ਇਨ੍ਹਾਂ ਵਿੱਚੋਂ ਕਿਸੇ ਵੀ ਨੇਮ ਦਾ ਅਨੁਸਰਣ ਕਰਨ ਦੀ ਕੋਸ਼ਿਸ਼ ਵੀ ਨਹੀਂ ਕਰਦੇ।5“ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਵੇ ਲਈ ਕਰਦੇ ਹਨ। ਉਹ ਆਪਣੇ ਖਾਸ ਬਸਤਿਆਂ ਨੂੰ ਪੋਥੀਆਂ ਨਾਲ ਭਰ ਲੈਂਦੇ ਹਨ ਅਤੇ ਉਨ੍ਹਾਂ ਨੂੰ ਵੱਡੇ ਹੀ ਵੱਡੇ ਕਰਦੇ ਰਹਿੰਦੇ ਹਨ। ਉਹ ਆਪਣੇ ਖਾਸ ਪ੍ਰਾਰਥਨਾ ਵਾਲੇ ਵਸਤਰਾਂ ਦੀ ਲੰਬਾਈ ਬਹੁਤ ਰਖਦੇ ਹਨ ਤਾਂ ਜੋ ਲੋਕ ਉਨ੍ਹਾਂ ਵੱਲ ਧਿਆਨ ਦੇਣ।6ਉਹ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਦਾਵਤਾਂ ਵਿੱਚ ਉੱਚੀਆਂ ਥਾਵਾਂ ਦੇ ਲੋਭੀ ਹਨ, ਅਤੇ ਉਹ ਪ੍ਰਾਰਥਨਾ ਸਥਾਨਾਂ ਵਿੱਚ ਵੀ ਉੱਚੇ ਅਹੁਦੇ ਮਲ੍ਲਣ ਦੇ ਬਡ਼ੇ ਭੁਖੇ ਹਨ।7ਬਜ਼ਾਰਾਂ ਵਿੱਚ ਮਾਨ ਸਨਮਾਨ ਲੈਣ ਦੇ ਵੀ ਬਡ਼ੇ ਭੁਖੇ ਹਨ। ਉਹ ਮਨੁੱਖਾਂ ਕੋਲੋਂ ਗੁਰੂ ਕਹਾਉਣਾ ਚਾਹੁੰਦੇ ਹਨ।8“ਪਰ ਤੁਸੀਂ ਸਭ ਗੁਰੂ, ਨਾ ਕਹਾਉਣਾ ਕਿਉਂ ਜੁ ਤੁਹਾਡਾ ਇੱਕ ਹੀ ਗੁਰੂ ਹੈ ਅਤੇ ਤੁਸੀਂ ਸਭ ਆਪਸ ਵਿੱਚ ਭਰਾ-ਭਰਾ ਹੋ।9ਅਤੇ ਧਰਤੀ ਉੱਪਰ ਕਿਸੇ ਵੀ ਮਨੁੱਖ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਸਿਰਫ਼ ਇੱਕੋ ਹੀ ਪਿਤਾ ਹੈ, ਜੋ ਸਵਰਗ ਵਿੱਚ ਹੈ।10ਅਤੇ ਤੁਸੀਂ ਆਪਣੇ-ਆਪ ਨੂੰ ਮਾਲਕ ਵੀ ਨਹੀਂ ਕਹਾਉਣਾ ਕਿਉਂਕਿ ਤੁਹਾਡਾ ਸਭਨਾਂ ਦਾ ਮਾਲਕ ਵੀ ਇੱਕੋ ਭਾਵ ਮਸੀਹ ਹੈ।11ਜਿਹਡ਼ਾ ਮਨੁੱਖ ਤੁਹਾਡਾ ਸੇਵਕ ਬਣ ਤੁਹਾਡੀ ਸੇਵਾ ਕਰਦਾ ਹੈ, ਉਹ ਤੁਹਾਡੇ ਸਾਰਿਆਂ ਵਿੱਚੋਂ ਵੱਡਾ ਹੈ।12ਜਿਹਡ਼ਾ ਵਿਅਕਤੀ ਆਪਣੇ-ਆਪ ਨੂੰ ਮਹਾਨ ਸਮਝਦਾ ਦੀਨ ਬਣਾਇਆ ਜਾਵੇਗਾ ਅਤੇ ਜੋ ਕੋਈ ਆਪਣੇ-ਆਪ ਨੂੰ ਸਭ ਵਿੱਚੋਂ ਨੀਵਾਂ ਜਾਣੇਗਾ ਉਸਨੂੰ ਸਭ ਤੋਂ ਉੱਚਾ ਸਮਝਿਆ ਜਾਵੇਗਾ।13ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ ਕਿਉਂਕਿ ਤੁਸੀਂ ਸਵਰਗ ਦੇ ਰਾਜ ਦੇ ਰਾਹ ਵਿੱਚ ਅਡ਼ਚਨਾ ਪੈਦਾ ਕਰਦੇ ਹੋ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਵੀ ਪ੍ਰਵੇਸ਼ ਨਹੀਂ ਕਰਨ ਦਿੰਦੇ ਜੋ ਕੋਸ਼ਿਸ਼ ਕਰ ਰਹੇ ਹਨ।”14[This verse may not be a part of this translation]15“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ ਹੈ, ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਕਿਸੇ ਨੂੰ ਆਪਣੇ ਧਰਮ ਵਿੱਚ ਬਦਲਣ ਲਈ ਸਮੁੰਦਰ ਅਤੇ ਧਰਤੀ ਤੇ ਸਫ਼ਰ ਕਰਦੇ ਹੋ। ਅਤੇ ਜਦੋਂ ਤੁਸੀਂ ਕਿਸੇ ਵਿਅਕਤੀ ਨੂੰ ਬਦਲ ਦਿੰਦੇ ਹੋ, ਤਾਂ ਤੁਸੀਂ ਉਸਨੂੰ ਆਪਣੇ ਨਾਲੋਂ ਵੀ ਦੁਗ੍ਗਣਾ ਬੁਰਾ ਬਣਾ ਦਿੰਦੇ ਹੋ। ਤੁਸੀਂ ਵੀ ਇੰਨੇ ਬੁਰੇ ਹੋ ਕਿ ਤੁਸੀਂ ਨਰਕ ਵਿੱਚ ਜਾਵੋਂਗੇ। 16“ਹੇ ਅੰਨ੍ਹੇ ਰਾਹ ਨੁਮਾਓ, ਤੁਹਾਡੇ ਤੇ ਲਾਹਨਤ! ਤੁਸੀਂ ਆਖਦੇ ਹੋ, ‘ਜੇਕਰ ਕੋਈ ਮੰਦਰ ਦੀ ਸੌਂਹ ਖਾਵੇ ਇਸਦਾ ਕੋਈ ਅਰਥ ਨਹੀਂ ਪਰ ਜੇਕਰ ਉਹ ਮੰਦਰ ਦੇ ਸੋਨੇ ਦੀ ਸੌਂਹ ਖਾਵੇ, ਤਾਂ ਉਹ ਸੌਂਹ ਬੰਧ ਹੈ।’17ਮੂਰਖੋ ਤੁਸੀਂ ਅੰਨ੍ਹੇ ਹੋ! ਕਿਹਡ਼ਾ ਵੱਡਾ ਹੈ? ਸੋਨਾ ਜਾਂ ਮੰਦਰ, ਜਿਹਡ਼ਾ ਕਿ ਸੋਨੇ ਨੂੰ ਵੀ ਪਵਿੱਤਰ ਬਣਾਉਦਾ ਹੈ।18ਤੁਸੀਂ ਇਹ ਵੀ ਕਹਿੰਦੇ ਹੋ, ‘ਜੇਕਰ ਕੋਈ ਜਗ੍ਗਵੇਦੀ ਦੀ ਸੌਂਹ ਖਾਂਦਾ ਹੈ, ਇਸਦਾ ਕੋਈ ਅਰਥ ਨਹੀਂ, ਪਰ ਜੇਕਰ ਉਹ ਜਗਵੇਦੀ ਦੀ ਭੇਂਟ ਦੀ ਸੌਹ ਖਾਂਦਾ ਹੈ, ਤਾਂ ਉਹ ਸੌਂਹ ਬਧ ਹੈ।’19ਤੁਸੀਂ ਅੰਨ੍ਹੇ ਹੋ! ਕਿਹਡ਼ੀ ਚੀਜ਼ ਵੱਡੀ ਹੈ: ਭੇਟ, ਜਾਂ ਜਗਵੇਦੀ, ਜੋ ਭੇਂਟ ਨੂੰ ਪਵਿੱਤਰ ਬਣਾਉਂਦੀ ਹੈ?20“ਇਸ ਲਈ ਜੇਕਰ ਕੋਈ ਜਗਵੇਦੀ ਦੀ ਸੌਂਹ ਖਾਂਦਾ ਹੈ, ਉਹ ਜਗਵੇਦੀ ਅਤੇ ਉਸ ਉਪਰਲੀਆਂ ਸਭ ਵਸਤਾਂ ਦੀ ਸੌਂਹ ਖਾਂਦਾ ਹੈ।21ਜੇਕਰ ਕੋਈ ਮੰਦਰ ਦੀ ਸੌਂਹ ਖਾਂਦਾ ਹੈ, ਤਾਂ ਉਹ ਮੰਦਰ ਦੀ ਅਤੇ ਉਸਦੀ ਸੌਂਹ ਖਾਂਦਾ ਜੋ ਉਸ ਵਿੱਚ ਰਹਿੰਦਾ ਹੈ।22ਜੇਕਰ ਕੋਈ ਸਵਰਗ ਦੀ ਸੌਂਹ ਖਾਂਦਾ ਹੈ ਸੋ ਪਰਮੇਸ਼ੁਰ ਦੇ ਸਿੰਘਾਸਨ ਦੀ ਅਤੇ ਉਸ ਉੱਪਰ ਬੈਠਣ ਵਾਲੇ ਦੀ ਸੌਂਹ ਖਾਂਦਾ ਹੈ।23ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਪੁਦੀਨੇ, ਸੌਂਫ਼ ਅਤੇ ਜੀਰੇ ਦਾ ਦਸੌਂਧ ਦਿੰਦੇ ਹੋ ਪਰ ਤੁਸੀਂ ਸ਼ਰ੍ਹਾ ਦੇ ਵਧ ਮਹੱਤਵ ਪੂਰਣ ਉਪਦੇਸ਼ਾਂ ਨੂੰ ਮੰਨਣ ਤੋਂ ਅਣਗਹਿਲੀ ਕਰਦੇ ਹੋ, ਜੋ ਨਿਆਂ, ਦਇਆ, ਅਤੇ ਵਫ਼ਾਦਾਰੀ ਹਨ। ਇਹ ਮਹੱਤਵਪੂਰਣ ਹੈ ਕਿ ਤੁਸੀਂ ਦੂਜੇ ਅਸੂਲਾਂ ਦੀ ਅਣਗਹਿਲੀ ਕੀਤੇ ਬਿਨਾ ਇਨ੍ਹਾਂ ਗੱਲਾਂ ਤੇ ਵੀ ਅਮਲ ਕਰੋ।24ਤੁਸੀਂ ਅੰਨ੍ਹੇ ਆਗੂ ਹੋ! ਤੁਸੀਂ ਉਹ ਹੋ ਜੋ ਮਛਰ-ਮਖੀ ਤਾਂ ਪੁਣ ਲੈਂਦੇ ਹਨ ਪਰ ਊਠ ਨੂੰ ਨਿਗਲ ਜਾਂਦੇ ਹਨ।25“ਤੁਹਾਡੇ ਤੇ ਲਾਹਨਤ ਹੈ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ। ਤੁਸੀਂ ਕਪਟੀ ਹੋ। ਤੁਸੀਂ ਆਪਣੇ ਕਟੋਰੇ ਅਤੇ ਥਾਲੀਆਂ ਨੂੰ ਬਾਹਰੋਂ ਤਾਂ ਸਾਫ਼ ਕਰਦੇ ਹੋ। ਪਰ ਅੰਦਰਲੇ ਪਾਸੇ, ਉਨ੍ਹਾਂ ਗੱਲਾਂ ਨਾਲ ਭਰੇ ਹੋਏ ਹੋ ਜਿਹਡ਼ੀਆਂ ਤੁਸੀਂ ਦੂਜਿਆਂ ਨਾਲ ਦਗਾਬਾਜ਼ੀ ਕਰਕੇ ਅਤੇ ਆਪਣੇ-ਆਪ ਨੂੰ ਪ੍ਰਸੰਨ ਕਰਕੇ ਪ੍ਰਾਪਤ ਕੀਤੀਆਂ ਹਨ।26“ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ।27“ਤੁਹਾਡੇ ਤੇ ਲਾਹਨਤ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਤੁਸੀਂ ਕਲੀ ਕੀਤੀਆਂ ਕਬਰਾਂ ਵਾਂਗ ਹੋ, ਜੋ ਬਾਹਰੋਂ ਸੋਹਣੀਆਂ ਦਿਸਦੀਆਂ ਹਨ ਪਰ ਜੋ ਅੰਦਰੋਂ ਮੁਰਦਾ ਲੋਕਾਂ ਦੀਆਂ ਹੱਡੀਆਂ ਅਤੇ ਹੋਰ ਅਣਧੋਤੀਆਂ ਚੀਜ਼ਾਂ ਨਾਲ ਭਰੀਆਂ ਹੋਈਆਂ ਹਨ।”28ਤੁਸੀਂ ਵੀ ਉਵੇਂ ਹੀ ਹੋ। ਤੁਸੀਂ ਬਾਹਰੋਂ ਚੰਗੇ ਮਨੁੱਖਾਂ ਵਾਂਗ ਦਿਖਾਈ ਦਿੰਦੇ ਹੋ ਪਰ ਅੰਦਰੋਂ ਕਪਟਤਾ ਅਤੇ ਦੁਸ਼ਟਤਾ ਨਾਲ ਭਰੇ ਹੋਏ ਹੋ।29“ਤੁਹਾਡੇ ਤੇ ਲਾਹਨਤ ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਕਿਉਂ ਜੁ ਤੁਸੀਂ ਨਬੀਆਂ ਲਈ ਕਬਰਾਂ ਬਨਾਉਂਦੇ ਹੋ ਅਤੇ ਧਰਮੀ ਲੋਕਾਂ ਦੀਆਂ ਕਬਰਾਂ ਦਾ ਸਤਿਕਾਰ ਕਰਦੇ ਹੋ।30ਤੁਸੀਂ ਆਖਦੇ ਹੋ, ਜੇਕਰ ਅਸੀਂ ਆਪਣੇ ਬਜ਼ੁਰਗਾਂ ਦੇ ਸਮਿਆਂ ਵਿੱਚ ਜਿਉਂਦੇ ਹੁੰਦੇ, ਤਾਂ ਅਸੀਂ ਉਨ੍ਹਾਂ ਦੀ ਇਨ੍ਹਾਂ ਨਬੀਆਂ ਨੂੰ ਮਾਰਨ ਵਿੱਚ ਸਹਾਇਤਾ ਨਾ ਕੀਤੀ ਹੁੰਦੀ।’31ਇਸ ਲਈ ਤੁਸੀਂ ਵੀ ਗਵਾਹੀ ਦਿੰਦੇ ਹੋ ਕਿ ਤੁਸੀਂ ਉਨ੍ਹਾਂ ਦੇ ਬੱਚੇ ਹੋ ਜਿਨ੍ਹਾਂ ਨੇ ਨਬੀਆਂ ਦੀ ਹਤਿਆ ਕ੍ਕੀਤੀ।32ਅਤੇ ਜਿਹਡ਼ੇ ਪਾਪ ਤੁਹਾਡੇ ਪਿਉ-ਦਾਦਿਆਂ ਨੇ ਸ਼ੁਰੂ ਕੀਤੇ ਸਨ ਤੁਸੀਂ ਉਨ੍ਹਾਂ ਨੂੰ ਪੂਰਾ ਕਰੋਂਗੇ।33“ਤੁਸੀਂ ਸੱਪ ਹੋ! ਹੇ ਸਪਾਂ ਦੇ ਬਚਿਓ! ਤੁਸੀਂ ਪਰਮੇਸ਼ੁਰ ਦੇ ਨਿਰਣੇ ਤੋਂ ਕਿਵੇਂ ਬਚੋਂਗੇ, ਜੋ ਕਿ ਤੁਹਾਨੂੰ ਨਰਕ ਨੂੰ ਭੇਜੇਗਾ?34ਇਸ ਲਈ ਵੇਖੋ ਮੈਂ ਨਬੀਆਂ, ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ! ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਦੇਵੋਂਗੇ; ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਸਲੀਬ ਦੇ ਦਿਉਂਗੇ, ਕਈਆਂ ਨੂੰ ਤੁਸੀਂ ਆਪਣੇ ਪ੍ਰਾਰਥਨਾ-ਸਥਾਨਾਂ ਵਿੱਚ ਕੋਡ਼ੇ ਮਾਰੋਂਗੇ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਦਾ ਪਿਛਾ ਕਰੋਂਗੇ।35ਹਾਂ, ਤੁਸੀਂ ਧਰਮੀ ਹਾਬਲ ਦੇ ਸਮੇਂ ਤੋਂ ਲੈਕੇ ਜ਼ਕਰਯਾਹ ਤੱਕ ਸਾਰੇ ਧਰਮੀ ਲੋਕਾਂ ਦੇ ਕਤਲ ਦੇ ਦੋਸ਼ੀ ਹੋਵੋਂਗੇ। ਬਕਰਯਾਹ ਦਾ ਪੁੱਤਰ ਜ਼ਕਰਯਾਹ ਮੰਦਰ ਅਤੇ ਜਗਵੇਦੀ ਦੇ ਵਿਚਕਾਰ ਮਾਰਿਆ ਗਿਆ ਸੀ।36ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਸਭ ਗੱਲਾਂ ਇਸ ਪੀਢ਼ੀ ਦੇ ਲੋਕਾਂ ਨਾਲ ਵਾਪਰਨਗੀਆਂ।37“ਹੇ ਯਰੂਸ਼ਲਮ, ਯਰੂਸ਼ਲਮ ਤੂੰ ਹੀ ਉਹ ਸ਼ਹਿਰ ਹੈਂ ਜੋ ਨਬੀਆਂ ਨੂੰ ਕਤਲ ਕਰਦਾ ਹੈ, ਅਤੇ ਜਿਹਡ਼ੇ ਤੇਰੇ ਕੋਲ ਭੇਜੇ ਜਾਂਦੇ ਹਨ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਕਿ ਤੇਰੇ ਬਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ ਜਿਵੇਂ ਕੁਕਡ਼ੀ ਆਪਣੇ ਚੂਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੂੰ ਇਉਂ ਨਹੀਂ ਚਾਹੁੰਦਾ।38ਵੇਖ, ਤੇਰਾ ਘਰ ਬਿਲਕੁਲ ਸਖਣਾ ਛੱਡ ਦਿੱਤਾ ਜਾਵੇਗਾ।39ਮੈਂ ਤੈਨੂੰ ਦੱਸ ਰਿਹਾ ਹਾਂ ਕਿ ਤੂੰ ਮੈਨੂੰ ਇਸਤੋਂ ਬਾਦ ਫ਼ਿਰ ਨਹੀਂ ਵੇਖੇਂਗਾ ਤਦ ਤੱਕ ਜਦ ਸਭ ਇਹ ਨਹੀਂ ਕਹਿਣਗੇ ਧੰਨ ਹੈ ਉਹ ਜਿਹਡ਼ਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।”