1ਸ਼ੈਤਾਨ ਦੁਆਰਾ ਪਰਤਿਆਏ ਜਾਣ ਲਈ ਆਤਮਾ ਨੇ ਯਿਸੂ ਦੀ ਅਗਵਾਈ ਉਜਾਡ਼ ਵਿੱਚ ਕੀਤੀ।2ਯਿਸੂ ਨੇ ਚਾਲੀ ਦਿਨ ਅਤੇ ਰਾਤਾਂ ਕੁਝ ਵੀ ਨਾ ਖਾਧਾ ਤਾਂ ਉਸਨੂੰ ਭੁਖ ਲੱਗੀ।3ਤਾਂ ਸ਼ੈਤਾਨ ਉਸਨੂੰ ਪਰਤਾਉਣ ਲਈ ਆਇਆ ਅਤੇ ਉਸਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਕਹਿ ਕਿ ਇਹ ਪੱਥਰ ਰੋਟੀਆਂ ਬਣ ਜਾਣ।”4ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ: ‘ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ ਵਾਕ ਉੱਪਰ ਨਿਰਭਰ ਕਰਦਾ ਹੈ ਜਿਹਡ਼ਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।”‘ ਬਿਵਸਥਾ 8:35ਫੇਰ ਸ਼ੈਤਾਨ ਯਿਸੂ ਨੂੰ ਪਵਿੱਤਰ ਸ਼ਹਿਰ ਵਿੱਚ ਆਪਣੇ ਨਾਲ ਲੈ ਗਿਆ ਅਤੇ ਉਸਨੂੰ ਮੰਦਰ ਦੇ ਬਡ਼ੇ ਉੱਚੇ ਸਥਾਨ ਉੱਤੇ ਖਡ਼ਾ ਕਰਕੇ ਕਿਹਾ,6“ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ-ਆਪ ਨੂੰ ਹੇਠਾਂ ਡੇਗ ਦੇ। ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ ਕਿ, ‘ਪਰਮੇਸ਼ੁਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਅਤੇ ਉਹ ਤੈਨੂੰ ਆਪਣੇ ਹੱਥਾਂ ਉੱਪਰ ਚੁੱਕ ਲੈਣਗੇ, ਤਾਂ ਜੋ ਤੂੰ ਪੱਥਰ ਵਿੱਚ ਆਪਣੇ ਪੈਰ ਵਜ੍ਜਣ ਤੋਂ ਬਚਾ ਸਕੇਂ।”‘ਜ਼ਬੂਰ 91:11-127ਯਿਸੂ ਨੇ ਉਸਨੂੰ ਕਿਹਾ, “ਪੋਥੀਆਂ ਵਿੱਚ ਇਹ ਵੀ ਲਿਖਿਆ ਹੈ, ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਨੂੰ ਨਹੀਂ ਪਰਤਾਉਣਾ ਚਾਹੀਦਾ।”‘ਬਿਵਸਥਾ 6:168ਫੇਰ ਸ਼ੈਤਾਨ ਉਸਨੂੰ ਇੱਕ ਵੱਡੇ ਉੱਚੇ ਪਹਾਡ਼ ਉੱਤੇ ਨਾਲ ਲੈ ਗਿਆ ਅਤੇ ਜਗਤ ਦੇ ਸਾਰੇ ਰਾਜ ਅਤੇ ਉਨ੍ਹਾਂ ਦਾ ਜਲੌਂ ਵਿਖਾਇਆ।9ਸ਼ੈਤਾਨ ਨੇ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।”10ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇਥੋਂ ਚਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮਥਾ ਟੇਕ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।”‘ਬਿਵਸਥਾ 6:1311ਤਦ ਸ਼ੈਤਾਨ ਚਲਿਆ ਗਿਆ ਅਤੇ ਕੁਝ ਦੂਤ ਯਿਸੂ ਕੋਲ ਉਸਦੀ ਮਦਦ ਕਰਨ ਲਈ ਆਏ। ਯਿਸੂ ਨੇ ਗਲੀਲ ਵਿੱਚ ਆਪਣਾ ਕੰਮ ਅਰੰਭਿਆ12ਜਦ ਯਿਸੂ ਨੇ ਸੁਣਿਆ ਕਿ ਯੂਹੰਨਾ ਕੈਦ ਕਰ ਦਿੱਤਾ ਗਿਆ ਹੈ ਤਾਂ ਉਹ ਗਲੀਲ ਨੂੰ ਵਾਪਸ ਚਲਿਆ ਗਿਆ।13ਉਸਨੇ ਨਾਸਰਤ ਛੱਡ ਦਿੱਤਾ ਅਤੇ ਕਫ਼ਰਨਾਹੂਮ ਵਿੱਚ ਰਿਹਾ। ਇਹ ਨਗਰ ਇੱਕ ਝੀਲ ਦੇ ਨੇਡ਼ੇ ਹੈ। ਕਫ਼ਰਨਾਹੂਮ ਜ਼ਬੂਲੂਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ।14ਯਿਸੂ ਨੇ ਇਹ ਇਸ ਲਈ ਕੀਤਾ ਕਿ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ।15“ਜ਼ਬੂਲੂਨ ਦੀ ਧਰਤੀ ਅਤੇ ਨਫ਼ਥਾਲੀ ਦੀ ਧਰਤੀ, ਸਮੁੰਦਰ ਦਾ ਰਾਹ, ਯਰਦਨ ਨਦੀ ਦੇ ਪਾਰ, ਗ਼ੈਰ-ਯਹੂਦੀ ਲੋਕਾਂ ਦੀ ਧਰਤੀ, ਗਲੀਲ16ਹਨੇਰੇ ਵਿੱਚ ਰਹਿੰਦੇ ਲੋਕਾਂ ਨੇ ਵੱਡਾ ਚਾਨਣ ਵੇਖਿਆ ਹੈ; ਚਾਨਣ ਉਨ੍ਹਾਂ ਲਈ ਆਇਆ ਜੋ ਕਿ ਕਬਰਾਂ ਵਾਂਗ ਹਨੇਰੇ ਦੇਸ਼ ਵਿੱਚ ਰਹਿੰਦੇ ਹਨ।” ਯਸਾਯਾਹ 9:1-217ਉਸਤੋਂ ਬਾਅਦ ਯਿਸੂ ਪ੍ਰਚਾਰ ਕਰਨ ਲੱਗਾ, ਉਸਨੇ ਆਖਿਆ, “ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲੋ, ਕਿਉਂਕਿ ਸਵਰਗ ਦਾ ਰਾਜ ਨੇਡ਼ੇ ਆ ਰਿਹਾ ਹੈ।”18ਜਦੋਂ ਯਿਸੂ ਗਲੀਲ ਝੀਲ ਦੇ ਕੰਢੇ ਘੁੰਮ ਰਿਹਾ ਸੀ ਤਾਂ ਉਸਨੇ ਦੋ ਭਰਾਵਾਂ ਸ਼ਮਊਨ ਜਿਹਡ਼ਾ ਪਤਰਸ ਕਹਾਉਂਦਾ ਹੈ ਅਤੇ ਉਸਦੇ ਭਰਾ ਅੰਦ੍ਰਿਯਾਸ ਨੂੰ ਵੇਖਿਆ। ਉਹ ਮਾਛੀ ਸਨ ਉਹ ਜਾਲ ਨਾਲ ਮਛੀਆਂ ਫ਼ਡ਼ ਰਹੇ ਸਨ।19ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਮਗਰ ਆਓ ਤੇ ਮੈਂ ਤੁਹਾਨੂੰ ਲੋਕਾਂ ਨੂੰ ਇਕੱਠਾ ਕਰਨ ਲਈ ਮਾਛੀ ਬਣਾਵਾਂਗਾ।”20ਤੁਰੰਤ ਹੀ ਉਹ ਜਾਲਾਂ ਨੂੰ ਛੱਡਕੇ ਯਿਸੂ ਦੇ ਮਗਰ ਹੋ ਤੁਰੇ।21ਯਿਸੂ ਗਲੀਲੀ ਝੀਲ ਦੇ ਕੰਢੇ ਚੱਲਦਾ ਰਿਹਾ। ਉਸਨੇ ਦੋ ਹੋਰ ਭਰਾਵਾਂ ਯਾਕੂਬ ਅਤੇ ਯੂਹੰਨਾ ਨੂੰ ਵੇਖਿਆ ਜੋ ਕੇ ਜ਼ਬਦੀ ਦੇ ਪੁੱਤਰ ਸਨ। ਉਹ ਆਪਣੇ ਪਿਉ ਨਾਲ ਬੇਡ਼ੀ ਵਿੱਚ ਆਪਣੇ, ਜਾਲਾਂ ਨੂੰ ਠੀਕ ਕਰ ਰਹੇ ਸਨ। ਯਿਸੂ ਨੇ ਉਨ੍ਹਾਂ ਨੂੰ ਸਦਿਆ22ਉਹ ਝੱਟ ਬੇਡ਼ੀ ਅਤੇ ਆਪਣੇ ਪਿਉ ਨੂੰ ਛੱਡਕੇ ਉਸਦੇ ਮਗਰ ਹੋ ਤੁਰੇ।23ਯਿਸੂ ਸਾਰੀ ਗਲੀਲੀ ਵਿੱਚ ਫ਼ਿਰਿਆ। ਯਿਸੂ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੰਦਾ ਅਤੇ ਸੁਰਗ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ। ਅਤੇ ਉਹ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਕੀ ਨੂੰ ਹਟਾਉਂਦਾ ਸੀ।24ਯਿਸੂ ਬਾਰੇ ਸਮੁੱਚੇ ਸੁਰੀਆ ਵਿੱਚ ਖ਼ਬਰ ਫ਼ੈਲ ਗਈ। ਲੋਕ ਬਿਮਾਰ ਅਤੇ ਰੋਗੀਆਂ ਨੂੰ ਜਿਹਡ਼ੇ ਗੰਭੀਰ ਦਰਦ ਝੱਲ ਰਹੇ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬਡ਼ੇ ਹੋਏ ਸਨ, ਮਿਰਗੀ ਵਾਲੇ ਅਤੇ ਅਧਰੰਗੀਆਂ ਨੂੰ ਲਿਆਏ। ਯਿਸੂ ਨੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।25ਵੱਡੀਆਂ ਭੀਡ਼ਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਨਦੀ ਦੇ ਪਾਰੋਂ ਉਸਦੇ ਮਗਰ ਲੱਗ ਪਈਆਂ। ਚੰ