1ਯਿਸੂ ਬੇਡ਼ੀ ਉੱਤੇ ਚਡ਼ਕੇ ਪਾਰ ਲੰਘਿਆ ਅਤੇ ਆਪਣੇ ਨਗਰ ਵੱਲ ਵਾਪਿਸ ਪਰਤਿਆ।2ਕੁਝ ਲੋਕ ਇੱਕ ਮੰਜੀ ਉੱਤੇ ਪਏ ਹੋਕੇ ਇੱਕ ਅਧਰੰਗੀ ਨੂੰ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖਕੇ ਉਸ ਅਧਰੰਗੀ ਨੂੰ ਆਖਿਆ, “ਹੇ ਪੁੱਤਰ! ਹੌਂਸਲਾ ਰਖ, ਤੇਰੇ ਸਾਰੇ ਪਪ ਮਾਫ ਹੋਏ।3ਕਈ ਨੇਮ ਦੇ ਉਪਦੇਸ਼ਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਮਨ ਵਿੱਚ ਕਿਹਾ ਕਿ ਇਹ ਮਨੁੱਖ ਤਾਂ ਪਰਮੇਸ਼ੁਰ ਦੀ ਤਰ੍ਹਾਂ ਬੋਲ ਰਿਹਾ ਹੈ, “ਇਹ ਮਨੁੱਖ ਕੁਫ਼ਰ ਬੋਲਦਾ ਹੈ।”4ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੀ, ਉਸਨੇ ਆਖਿਆ, “ਤੁਸੀਂ ਕਾਹਨੂੰ ਆਪਣੇ ਮਨ ਵਿੱਚ ਦੁਸ਼ਟ ਵਿਚਾਰ ਰਖਦੇ ਹੈ?5[This verse may not be a part of this translation]6[This verse may not be a part of this translation]7ਤਾਂ ਉਹ ਉਠਕੇ ਆਪਣੇ ਘਰ ਨੂੰ ਤੁਰ ਗਿਆ,8ਲੋਕਾਂ ਨੇ ਇਹ ਵੇਖਿਆ ਅਤੇ ਡਰ ਨਾਲ ਘਬਰਾ ਗਏ। ਉਨ੍ਹਾਂ ਨੇ ਆਦਮੀਆਂ ਨੂੰ ਅਜਿਹੀ ਸ਼ਕਤੀ ਦੇਣ ਲਈ ਪਰਮੇਸ਼ੁਰ ਦੀ ਉਸਤਤਿ ਕੀਤੀ।9[This verse may not be a part of this translation]10ਜਦੋਂ ਯਿਸੂ ਮੱਤੀ ਦੇ ਘਰ ਭੋਜਨ ਕਰ ਰਿਹਾ ਸੀ, ਤਾਂ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਲੋਕ ਆਏ ਅਤੇ ਯਿਸੂ ਅਤੇ ਉਸਦੇ ਚੇਲਿਆਂ ਨਾਲ ਖਾਣਾ ਖਾਧਾ।11ਫ਼ਰੀਸੀਆਂ ਨੇ ਇਹ ਵੇਖਕੇ ਯਿਸੂ ਦੇ ਚੇਲਿਆਂ ਨੂੰ ਆਖਿਆ, “ਤੁਹਾਡਾ ਗੁਰੂ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?”12ਯਿਸੂ ਨੇ ਇਹ ਸੁਣਕੇ ਫ਼ਰੀਸੀਆਂ ਨੂੰ ਕਿਹਾ, “ਤੰਦਰੁਸਤਾਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋਡ਼ ਹੁੰਦੀ ਹੈ।13ਤੁਸੀਂ ਜਾਓ ਅਤੇ ਇਸ ਦਾ ਅਰਥ ਸਮਝੋ: ‘ਮੈਂ ਜਾਨਵਰਾਂ ਦਾ ਬਲੀਦਾਨ ਨਹੀਂ ਚਾਹੁੰਦਾ। ਮੈਂ ਲੋਕਾਂ ਵਿਚਕਾਰ ਮਿਹਰ ਚਾਹੁੰਦਾ ਹਾਂ।’ ਮੈਂ ਚੰਗੇ ਲੋਕਾਂ ਨੂੰ ਸੱਦਾ ਦੇਣ ਨਹੀਂ ਆਇਆ। ਮੈਂ ਪਾਪੀਆਂ ਨੂੰ ਸੱਦਾ ਦੇਣ ਆਇਆ ਹਾਂ।” 14ਤਦ ਯੂਹੰਨਾ ਦੇ ਚੇਲਿਆਂ ਨੇ ਉਸਦੇ ਕੋਲ ਆਣ ਕੇ ਕਿਹਾ, “ਇਸਦਾ ਕੀ ਕਾਰਣ ਹੈ ਕਿ ਅਸੀਂ ਅਤੇ ਫ਼ਰੀਸੀ ਬਹੁਤ ਵਰਤ ਰਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰਖਦੇ?”15ਯਿਸੂ ਨੇ ਜਵਾਬ ਦਿੱਤਾ, “ਵਿਆਹ ਵਿੱਚ ਲਾਡ਼ੇ ਦੇ ਦੋਸਤ, ਉਨ੍ਹਾਂ ਚਿਰ ਉਦਾਸ ਨਹੀਂ ਹੋ ਸਕਦੇ ਜਦੋਂ ਤੱਕ ਲਾਡ਼ਾ ਉਨ੍ਹਾਂ ਨਾਲ ਹੈ। ਪਰ ਉਹ ਦਿਨ ਆਉਣਗੇ ਜਦੋਂ ਲਾਡ਼ਾ ਉਨ੍ਹਾਂ ਤੋਂ ਅਡ੍ਡ ਕੀਤਾ ਜਾਵੇਗਾ, ਫ਼ੇਰ ਉਹ ਵਰਤ ਰੱਖਣਗੇ।16“ਕੋਈ ਵੀ ਨਵੇਂ ਕੱਪਡ਼ੇ ਦੀ ਟਾਕੀ ਪਾਟੇ ਹੋਏ ਪੁਰਾਣੇ ਕੱਪਡ਼ੇ ਤੇ ਨਹੀਂ ਲਾਉਂਦਾ, ਜੇਕਰ ਉਹ ਅਜਿਹਾ ਕਰਦਾ ਹੈ, ਤਾਂ ਟਾਕੀ ਸੁੰਗਡ਼ ਜਾਵੇਗੀ ਅਤੇ ਕੱਪਡ਼ੇ ਤੋਂ ਪਾਟ ਜਾਵੇਗੀ ਅਤੇ ਉਹ ਛੇਕ ਹੋਰ ਵੀ ਖਰਾਬ ਦਿਸੇਗਾ।17ਕੋਈ ਵੀ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਭਰਦਾ। ਮੰਨ ਲਵੋ ਕਿ ਉਹ ਅਜਿਹਾ ਕਰਨ, ਤਾਂ ਪੁਰਾਣੀਆਂ ਮਸ਼ਕਾਂ ਪਾਟ ਜਾਣਗੀਆਂ, ਮੈ ਵਗ ਜਾਵੇਗੀ ਅਤੇ ਮਸ਼ਕਾਂ ਦਾ ਨਾਸ਼ ਹੋ ਜਾਵੇਗਾ। ਇਸ ਲਈ ਲੋਕ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ। ਇਸ ਤਰ੍ਹਾਂ, ਮੈ ਅਤੇ ਮਸ਼ਕਾਂ ਦੋਵੇ ਚੰਗੀਆਂ ਰਹਿੰਦੀਆਂ ਹਨ।”18ਜਦ ਯਿਸੂ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਤਾਂ ਪ੍ਰਰਥਨਾ ਸਥਾਨ ਦੇ ਇੱਕ ਆਗੂ ਨੇ ਆਣਕੇ ਉਸਦੇ ਅੱਗੇ ਮਥਾ ਟੇਕਿਆ ਅਤੇ ਆਖਿਆ, “ਮੇਰੀ ਬੇਟੀ ਹੁਣੇ ਮਰੀ ਹੈ। ਪਰ ਤੁਸੀਂ ਆਓ ਅਤੇ ਆਕੇ ਉਸਨੂੰ ਆਪਣੇ ਹੱਥ ਨਾਲ ਛੂਹੋ ਉਹ ਫ਼ੇਰ ਜੀ ਪਵੇਗੀ।”19ਫ਼ੇਰ ਯਿਸੂ ਉਠਿਆ ਅਤੇ ਆਪਣੇ ਚੇਲਿਆਂ ਸਣੇ ਉਸਦੇ ਮਗਰ ਤੁਰ ਪਿਆ।20ਉਥੇ ਇੱਕ ਔਰਤ, ਜਿਸਦੇ ਬਾਰ੍ਹਾਂ ਵਰ੍ਹਿਆਂ ਤੋਂ ਲਹੂ ਵਗ ਰਿਹਾ ਸੀ, ਉਸਨੇ ਪਿਛੋ ਦੀ ਆਣਕੇ ਯਿਸੂ ਦੇ ਚੋਗੇ ਦਾ ਪੱਲਾ ਛੋਹਿਆ।21ਕਿਉਂਕਿ ਉਸਨੇ ਸੋਚਿਆ, “ਜੇਕਰ ਮੈਂ ਸਿਰਫ਼ ਉਸਦੇ ਚੋਗੇ ਨੂੰ ਛੂਹ ਲਵਾਂ, ਮੈਂ ਚੰਗੀ ਹੋ ਜਾਵਾਂਗੀ।”22ਸੂ ਮੁਡ਼ਿਆ ਅਤੇ ਉਸਨੂੰ ਵੇਖਕੇ ਆਖਿਆ: “ਪਿਆਰੀ ਔਰਤ ਖੁਸ਼ ਰਹਿ। ਤੇਰੀ ਆਸਥਾ ਨੇ ਤੈਨੂੰ ਚੰਗਾ ਕੀਤਾ ਹੈ।” ਉਹ ਔਰਤ ਉਸੇ ਪਲ ਚੰਗੀ ਹੋ ਗਈ।23ਫ਼ੇਰ ਯਿਸੂ ਪੂਜਾ ਸਥਾਨ ਦੇ ਆਗੂ ਦੇ ਘਰ ਗਿਆ। ਅਤੇ ਯਿਸੂ ਨੇ ਵੇਖਿਆ ਕੁਝ ਲੋਕ ਜਨਾਜ਼ੇ ਵਾਸਤੇ ਸੰਗੀਤਕ ਧੁਨੀ ਪੈਦਾ ਕਰ ਰਹੇ ਸਨ ਅਤੇ ਉਥੇ ਕੁਡ਼ੀ ਨੂੰ ਮਰੀ ਵੇਖਕੇ ਰੋ-ਪਿਟ੍ਟ ਰਹੇ ਹਨ।24ਤਾਂ ਉਸਨੇ ਆਖਿਆ, “ਚਲੇ ਜਾਵੋ, ਕਿਉਂਕਿ ਕੁਡ਼ੀ ਮਰੀ ਨਹੀਂ ਸਗੋਂ ਸੁਤ੍ਤੀ ਪਈ ਹੈ,” ਪਰ ਉਹ ਉਸ ਉੱਤੇ ਹੱਸੇ।25ਜਦੋਂ ਲੋਕਾਂ ਨੂੰ ਘਰੋਂ ਬਾਹਰ ਕਢ ਦਿੱਤਾ ਗਿਆ, ਤਾਂ ਉਹ ਉਸ ਕਮਰੇ ਵਿੱਚ ਗਿਆ ਜਿਥੇ ਕੁਡ਼ੀ ਸੀ। ਉਸਨੇ ਉਸਦਾ ਹੱਥ ਫ਼ਡ਼ਿਆ, ਅਤੇ ਉਹ ਖਢ਼ੀ ਹੋ ਗਈ,26ਇਹ ਖਬਰ ਉਸ ਸਾਰੇ ਇਲਾਕੇ ਵਿੱਚ ਫ਼ੈਲ ਗਈ।27ਜਦੋਂ ਯਿਸੂ ਉਥੋਂ ਤੁਰਿਆ, ਤਾਂ ਦੋ ਅੰਨ੍ਹੇ ਉਸਦੇ ਮਗਰ ਹਾਕਾਂ ਮਾਰਦੇ ਆਏ ਅਤੇ ਬੋਲੇ, “ਹੇ ਦਾਊਦ ਦੇ ਪੁੱਤਰ ਸਾਡੇ ਉੱਤੇ ਦਯਾ ਕਰ!”28ਜਦੋਂ ਯਿਸੂ ਘਰ ਵਿਚ ਗਿਆ ਤਾਂ ਉਹ ਅੰਨ੍ਹੇ ਉਸ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਹਾਨੂੰ ਵਿਸ਼ਵਾਸ ਹੈ ਕਿ ਮੈਂ ਤੁਹਾਡੇ ਲਈ ਤੁਹਾਡੀ ਦ੍ਰਿਸ਼ਟੀ ਵਾਪਸ ਲਿਆ ਸਕਦਾ ਹਾਂ?” ਅੰਨ੍ਹੇ ਆਦਮੀਆਂ ਨੇ ਜਵਾਬ ਦਿੱਤਾ, “ਹਾਂ ਪ੍ਰਭੂ ਸਾਨੂੰ ਵਿਸ਼ਵਾਸ ਹੈ।”29ਤਦ ਉਸਨੇ ਉਨ੍ਹਾਂ ਦੀਆਂ ਅਖੀਆਂ ਨੂੰ ਛੋਹਿਆ ਅਤੇ ਆਖਿਆ, “ਜੇ ਤੁਹਾਨੂੰ ਵਿਸ਼ਵਾਸ ਹੈ ਕਿ ਮੈਂ ਤੁਹਾਨੂੰ ਫ਼ਿਰ ਤੋਂ ਵੇਖਣ ਯੋਗ ਕਰ ਸਕਦਾ ਹਾਂ ਤਾਂ ਇਵੇਂ ਹੀ ਹੋਵੇ।”30ਅਤੇ ਅੰਨ੍ਹੇ ਆਦਮੀ ਵੇਖਾਣ ਦੇ ਯੋਗ ਹੋ ਗਏ, ਯਿਸੂ ਨੇ ਉਨ੍ਹਾਂ ਨੂੰ ਸਖਤ ਚੇਤਾਵਨੀ ਦਿੱਤੀ, “ਇਸ ਬਾਰੇ ਕਿਸੇ ਨੂੰ ਨਾ ਦਸਿਓ!”31ਪਰ ਉਨ੍ਹਾਂ ਨੇ ਬਾਹਰ ਨਿਕਲ ਕੇ ਸਾਰੇ ਖੇਤ੍ਰ ਵਿੱਚ ਉਸਦਾ ਜਸ੍ਸ ਫ਼ੈਲਾਇਆ।32ਉਨ੍ਹਾਂ ਦੋ ਅੰਨ੍ਹੇ ਆਦਮੀਆਂ ਦੇ ਬਾਹਰ ਨਿਕਲਦੇ ਹੀ ਲੋਕ ਇੱਕ ਗੂੰਗੇ ਨੂੰ ਜਿਸਨੂੰ ਭੂਤ ਚਿੰਬਡ਼ਿਆ ਹੋਇਆ ਸੀ ਉਸਦੇ ਕੋਲ ਲਿਆਏ,33ਜਦ ਭੂਤ ਨੇ ਆਦਮੀ ਨੂੰ ਛੱਡ ਦਿੱਤਾ, ਤਾਂ ਉਹ ਬੋਲਣ ਯੋਗ ਹੋ ਗਿਆ। ਲੋਕ ਬਡ਼ੇ ਹੈਰਾਨ ਸਨ ਅਤੇ ਆਖਿਆ, “ਅਸੀਂ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਵੀ ਨਹੀਂ ਵੇਖਿਆ।”34ਪਰ ਫ਼ਰੀਸੀਆਂ ਨੇ ਕਿਹਾ, “ਉਹ ਤਾਂ ਭੂਤਾਂ ਦੇ ਆਗੂ ਦੀ ਸਹਾਇਤਾ ਨਾਲ ਭੂਤਾਂ ਨੂੰ ਕਢਦਾ ਹੈ।”35ਯਿਸੂ ਨੇ ਸਾਰੇ ਪਿੰਡਾਂ ਅਤੇ ਨਗਰਾਂ ਰਾਹੀਂ ਯਾਤਰਾ ਕੀਤੀ। ਉਸਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੱਤੇ ਅਤੇ ਰਾਜ ਬਾਰੇ ਲੋਕਾਂ ਵਿੱਚ ਖੁਸ਼-ਖਬਰੀ ਦਾ ਪ੍ਰਚਾਰ ਕੀਤਾ। ਉਸਨੇ ਹਰ ਤਰ੍ਹਾਂ ਦੇ ਰੋਗਾਂ ਅਤੇ ਬਿਮਾਰੀਆਂ ਨੂੰ ਚੰਗਾ ਕੀਤਾ।36ਜਦੋਂ ਉਸਨੇ ਭੀਡ਼ਾਂ ਵੇਖੀਆਂ ਤਾਂ ਉਸਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂਕਿ ਲੋਕ ਥੱਕੇ ਹੋਏ ਅਤੇ ਲਾਚਾਰ ਸਨ। ਉਹ ਉਨ੍ਹਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਕੋਈ ਆਜਡ਼ੀ ਨਾ ਹੋਵੇ।37ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਖੇਤੀ ਪਕ੍ਕੀ ਹੋਈ ਹੈ ਪਰ ਵਾਢੇ ਥੋਡ਼ੇ ਹਨ।38ਇਸ ਲਈ ਤੁਸੀਂ ਖੇਤੀ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਆਪਣੀ ਖੇਤੀ ਵੱਢਣ ਲਈ ਵਾਢੇ ਘੱਲ ਦੇਵੇ।”