Punjabi: NT

Revelation

10

1ਫ਼ੇਰ ਮੈ ਇੱਕ ਹੋਰ ਸ਼ਕਤੀਸ਼ਾਲੀ ਦੂਤ ਨੂੰ ਸਵਰਗ ਵਿੱਚੋਂ ਹੇਠਾ ਆਉਂਦਿਆਂ ਦੇਖਿਆ। ਦੂਤ ਨੇ ਬੱਦਲਾਂ ਦਾ ਲਿਬਾਸ ਪਹਿਨਿਆ ਹੋਇਆ ਸੀ। ਉਸਦੇ ਸਿਰ ਦੁਆਲੇ ਸੱਤਰੰਗੀ ਪੀਂਘ ਸੀ। ਦੂਤ ਦਾ ਚਿਹਰਾ ਸੂਰਜ ਵਰਗਾ ਸੀ, ਅਤੇ ਉਸਦੀਆਂ ਲੱਤਾਂ ਅੱਗ ਦੇ ਥੰਮਾਂ ਵਰਗੀਆਂ ਸਨ।2ਦੂਤ ਨੇ ਇੱਕ ਛੋਟੀ ਸੂਚੀ ਫ਼ਡ਼ੀ ਹੋਈ ਸੀ। ਸੂਚੀ ਉਸਦੇ ਹੱਥਾਂ ਵਿੱਚ ਖੁਲ੍ਹੀ ਹੋਈ ਸੀ। ਦੂਤ ਨੇ ਆਪਣਾ ਸਜ੍ਜਾ ਪੈਰ ਸਮੁੰਦਰ ਉੱਤੇ ਰੱਖਿਆ ਅਤੇ ਖਬ੍ਬਾ ਪੈਰ ਧਰਤੀ ਉੱਤੇ।3ਦੂਤ ਨੇ ਗਜ੍ਜਦੇ ਸ਼ੇਰ ਵਾਂਗ ਰੌਲਾ ਪਾਇਆ। ਉਸਦੇ ਰੌਲਾ ਪਾਉਣ ਤੋਂ ਬਾਅਦ, ਸੱਤਾਂ ਗਰਜਾਂ ਦੀਆਂ ਅਵਾਜ਼ਾਂ ਬੋਲੀਆਂ।4ਸੱਤ ਗਰਜਾਂ ਬੋਲੀਆਂ, ਅਤੇ ਮੈ ਲਿਖਣ ਲਈ ਤਿਆਰ ਹੋਇਆ। ਫ਼ੇਰ ਮੈਂ ਸਵਰਗ ਤੋਂ ਇੱਕ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, "ਉਹ ਗੱਲਾਂ ਨਾ ਲਿਖ ਜੋ ਸੱਤ ਗਰਜਾਂ ਬੋਲੀਆਂ, ਇਸਨੂੰ ਗੁਪਤ ਰੱਖ।"5ਫ਼ੇਰ ਉਸ ਦੂਤ ਨੇ, ਜਿਸਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖਲੋਤਾ ਦੇਖਿਆ ਸੀ, ਆਪਣਾ ਸਜ੍ਜਾ ਹੱਥ ਸਵਰਗ ਵੱਲ ਚੁਕਿਆ।6ਦ੍ਦੂਤ ਨੇ ਉਸ ਇੱਕ ਦੇ ਨਾਂ ਦੀ ਸੌਂਹ ਖਾਧੀ ਜਿਹਡ਼ਾ ਹਮੇਸ਼ਾ ਅਤੇ ਹਮੇਸ਼ਾ ਰਹਿੰਦਾ ਹੈ, ਜਿਸਨੇ ਅਕਾਸ਼ ਅਤੇ ਉਸ ਵਿਚਲਾ ਸਭ ਕੁਝ, ਧਰਤੀ ਅਤੇ ਇਸ ਵਿਚਲਾ ਸਭ ਕੁਝ, ਸਮੁੰਦਰ ਅਤੇ ਇਸ ਵਿਚਲਾ ਸਭ ਕੁਝ ਸਾਜਿਆ ਹੈ। ਦੂਤ ਨੇ ਆਖਿਆ, "ਹੁਣ ਇਥੇ ਹੋਰ ਢਿਲ੍ਲ ਨਹੀਂ ਹੋਵੇਗੀ।7ਪਰ ਉਨ੍ਹਾਂ ਦਿਨਾਂ ਵਿੱਚ, ਜਦੋਂ ਸੱਤਵਾਂ ਦੂਤ ਆਪਣੀ ਤੂਰ੍ਹੀ ਵਜਾਵੇਗਾ, ਪਰਮੇਸ਼ੁਰ ਦੀ ਗੁਪਤ ਯੋਜਨਾ ਪੂਰੀ ਹੋ ਜਾਵੇਗੀ। ਇਹ ਯੋਜਨਾ ਉਹ ਖੁਸ਼ਖਬਰੀ ਹੈ ਜੋ ਪਰਮੇਸ਼ੁਰ ਨੇ ਆਪਣੇ ਸੇਵਕਾਂ, ਨਬੀਆਂ ਨੂੰ ਆਖੀ ਸੀ।"8ਫ਼ੇਰ ਮੈਂ ਸਵਰਗ ਵਿੱਚੋਂ ਫ਼ਿਰ ਤੋਂ ਮੇਰੇ ਨਾਲ ਗੱਲ ਕਰਦੀ ਉਹੀ ਅਵਾਜ਼ ਸੁਣੀ। ਅਵਾਜ਼ ਨੇ ਮੈਨੂੰ ਆਖਿਆ, "ਜਾ ਅਤੇ ਦੂਤ ਦੇ ਹੱਥਾਂ ਵਿਚਲੀ ਖੁਲ੍ਹੀ ਸੂਚੀ ਨੂੰ ਲੈ। ਇਹ ਦੂਤ ਉਹੀ ਹੈ ਜਿਹਡ਼ਾ ਸਮੁੰਦਰ ਅਤੇ ਧਰਤੀ ਵਿੱਚ ਖਲੋਤਾ ਸੀ।9ਇਸ ਲਈ ਮੈਂ ਦੂਤ ਕੋਲ ਗਿਆ ਅਤੇ ਉਸਨੂੰ ਆਖਿਆ ਕਿ ਛੋਟੀ ਸੂਚੀ ਮੈਨੂੰ ਦੇ ਦੇਵੋ। ਦੂਤ ਨੇ ਮੈਨੂੰ ਆਖਿਆ, "ਸੂਚੀ ਨੂੰ ਲੈ ਅਤੇ ਇਸਨੂੰ ਖਾ ਜਾ। ਇਹ ਤੇਰੇ ਢਿਡ੍ਡ ਨੂੰ ਖੱਟਾ ਕਰ ਦੇਵੇਗੀ, ਪਰ ਇਹ ਤੇਰੇ ਮੂੰਹ ਵਿੱਚ ਸ਼ਹਿਤ ਜਿੰਨੀ ਮਿਠੀ ਹੋਵੇਗੀ।"10ਇਸ ਲਈ ਮੈਂ ਦੂਤ ਦੇ ਹੱਥੋਂ ਛੋਟੀ ਸੂਚੀ ਲਾ ਲਈ। ਅਸਲ ਵਿੱਚ, ਇਸਦਾ ਮੇਰ ਮੂੰਹ ਵਿੱਚ ਸ਼ਹਿਤ ਜਿਹਾ ਮਿਠਾ ਸੁਆਦ ਆਇਆ, ਪਰ ਇਸਨੂੰ ਖਾਣ ਤੋਂ ਬਾਅਦ, ਇਸਨੇ ਮੇਰੇ ਢਿਡ੍ਡ ਨੂੰ ਖਟਿਆਂ ਕ੍ਕਰ ਦਿੱਤਾ।11ਫ਼ੇਰ ਮੈਨੂੰ ਕਿਹਾ ਗਿਆ, "ਤੈਨੂੰ ਫ਼ੇਰ ਤੋਂ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਬਾਰੇ ਅਗੰਮ ਵਾਕ ਕਰਨੇ ਪੈਣਗੇ।"