Punjabi: NT

Revelation

12

1ਫ਼ੇਰ ਸਵਰਗ ਵਿੱਚ ਇੱਕ ਵੱਡਾ ਅਜੀਬ ਨਿਸ਼ਾਨ ਪ੍ਰਗਟ ਹੋਇਆ। ਉਥੇ ਇੱਕ ਔਰਤ ਸੀ ਜਿਸਨੂੰ ਸੂਰਜ ਦੇ ਵਸਤਰ ਪਹਿਨਾਏ ਗਏ ਸਨ। ਚੰਦਰਮਾਂ ਉਸਦੇ ਪੈਰਾਂ ਹੇਠਾਂ ਸੀ। ਉਸਦੇ ਸਿਰ ਤੇ ਬਰ੍ਹਾਂ ਸਿਤਾਰਿਆਂ ਵਾਲਾ ਤਾਜ ਸੀ।2ਔਰਤ ਗਰਭਵਤੀ ਸੀ। ਉਹ ਸੂਤਕ ਪੀਡ਼ਾਂ ਨਾਲ ਕੁਰਲਾਹ ਰਹੀ ਸੀ ਕਿਉਂਕਿ ਉਹ ਬੱਚੇ ਨੂੰ ਜਨਮ ਦੇਣ ਹੀ ਵਾਲੀ ਸੀ।3ਫ਼ੇਰ ਸਵਰਗ ਵਿੱਚ ਇੱਕ ਹੋਰ ਨਿਸ਼ਾਨ ਪ੍ਰਗਟ ਹੋਇਆ; ਉਥੇ ਇੱਕ ਲਾਲ ਰੰਗ ਦਾ ਵੱਡਾ ਅਜਗਰ ਸੀ। ਵੱਡੇ ਅਜਗਰ ਦੇ ਸੱਤ ਸਿਰ ਸਨ ਜਿਨ੍ਹਾਂ ਉੱਤੇ ਤਾਜ ਸਨ। ਅਜਗਰ ਦੇ ਦਸ ਸਿੰਗ ਵੀ ਸਨ।4ਅਜਗਰ ਦੀ ਪੂਛ ਨੇ ਅਕਾਸ਼ ਵਿੱਚੋਂ ਇੱਕ ਤਿਹਾਈ ਤਾਰੇ ਕਢ੍ਢ ਲਏ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ। ਅਜਗਰ ਗਿਆ ਅਤੇ ਉਸ ਔਰਤ ਅੱਗੇ ਖਲੋ ਗਿਆ ਜੋ ਜਨਮ ਦੇਣ ਵਾਲੀ ਸੀ। ਜਿਵੇਂ ਹੀ ਉਹ ਸ਼ਿਸ਼ੂ ਪੈਦਾ ਹੋਵੇ ਅਜਗਰ ਉਸ ਔਰਤ ਦੇ ਸ਼ਿਸ਼ੂ ਨੂੰ ਨਿਗਲ ਜਾਣਾ ਚਾਹੁੰਦਾ ਸੀ।5ਔਰਤ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ, ਜੋ ਇੱਕ ਲੋਹੇ ਦੀ ਸਲਾਖ ਨਾਲ ਸਾਰੀ ਕੌਮਾਂ ਤੇ ਸ਼ਾਸਨ ਕਰ ਸਕਦਾ ਸੀ। ਅਤੇ ਉਸਦੇ ਬੱਚੇ ਨੂੰ ਪਰਮੇਸ਼ੁਰ ਅਤੇ ਉਸਦੇ ਤਖਤ ਕੋਲ ਲਿਜਾਇਆ ਗਿਆ।6ਔਰਤ ਮਾਰੂਥਲ ਵਿੱਚ ਉਸ ਥਾਂ ਵੱਲ ਭੱਜ ਪਈ ਜਿਸਨੂੰ ਪਰਮੇਸ਼ੁਰ ਨੇ ਉਸ ਲਈ ਤਿਆਰ ਕੀਤਾ ਸੀ। ਮਾਰੂਥਲ ਵਿੱਚ ਉਸਦੀ ਇੱਕ ਹਜ਼ਾਰ ਦੋ ਸੌ ਸਠ ਦਿਨਾਂ ਤੱਕ ਦੇਖ ਭਾਲ ਕੀਤੀ ਜਾਵੇਗੀ।7ਫ਼ੇਰ ਸਵਰਗ ਵਿੱਚ ਜੰਗ ਛਿਡ਼ ਗਈ। ਮਾਈਕਲ ਅਤੇ ਉਸਦੇ ਦੂਤ ਅਜਗਰ ਦੇ ਵਿਰੁੱਧ ਲਡ਼ੇ। ਅਜਗਰ ਅਤੇ ਉਸਦੇ ਦੂਤਾਂ ਨੇ ਜਵਾਬੀ ਹਮਲਾ ਕੀਤਾ।8ਪਰ ਅਜਗਰ ਇੰਨਾ ਤਾਕਤਵਰ ਨਹੀਂ ਸੀ। ਵੱਡੇ ਅਜਗਰ ਅਤੇ ਉਸਦੇ ਦੂਤਾਂ ਨੇ ਸਵਰਗ ਵਿਚਲੀ ਆਪਣੀ ਥਾਂ ਗਵਾ ਲਈ।9ਅਜਗਰ ਨੂੰ ਸਵਰਗ ਤੋਂ ਬਾਹਰ ਸੁੱਟ ਦਿੱਤਾ ਗਿਆ। ਉਹ ਵੱਡਾ ਅਜਗਰ ਉਹੀ ਪੁਰਾਣਾ ਸੱਪ ਸੀ ਜੋ ਕਿ ਦੈਂਤ ਜਾਂ ਸ਼ੈਤਾਨ ਸਦਾਉਂਦਾ ਹੈ। ਉਹ ਸਾਰੀ ਦੁਨੀਆਂ ਨੂੰ ਕੁਰਾਹੇ ਪਾ ਰਿਹਾ ਹੈ। ਅਜਗਰ ਨੂੰ ਉਸਦੇ ਦੂਤਾਂ ਸਣੇ ਧਰਤੀ ਤੇ ਸੁੱਟ ਦਿੱਤਾ ਗਿਆ।10ਪਰ ਮੈਂ ਸਵਰਗ ਵਿੱਚ ਇੱਕ ਉੱਚੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, "ਉਸਦੇ ਮਸੀਹ ਦੀ ਫ਼ਤਿਹ, ਸ਼ਕਤੀ, ਸਲਤਨਤ ਅਤੇ ਅਧਿਕਾਰ ਹੁਣ ਆਇਆ ਹੈ। ਇਹ ਗੱਲਾਂ ਇਸ ਲਈ ਆਈਆਂ ਹਨ ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲੇ ਨੂੰ ਬਾਹਰ ਸੁੱਟ ਦਿੱਤਾ ਗਿਆ ਹੈ। ਉਹੀ ਇੱਕ ਸੀ ਜੋ ਸਾਡੇ ਭਰਾਵਾਂ ਤੇ ਦੋਸ਼ ਲਾ ਰਿਹਾ ਸੀ।11ਸਾਡੇ ਭਰਾਵਾਂ ਨੇ ਉਸਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ।12ਇਸ ਲਈ, ਸਵਰਗਾਂ ਨੂੰ ਜਾਓ ਅਤੇ ਤੁਸੀਂ ਸਾਰੇ ਸਵਰਗ ਵਾਸੀਓ, ਆਨੰਦ ਮਾਣੋ। ਪਰ ਇਹ ਜ਼ਮੀਨ ਅਤੇ ਸਮੁੰਦਰ ਲਈ ਭਿਆਨਕ ਹੋਵੇਗਾ ਕਿਉਂਕਿ ਸ਼ੈਤਾਨ ਹੇਠਾਂ ਤੁਹਾਡੇ ਕੋਲ ਆ ਗਿਆ ਹੈ। ਸ਼ੈਤਾਨ ਗੁੱਸੇ ਨਾਲ ਭਰਿਆ ਹੋਇਆ ਹੈ। ਉਹ ਜਾਣਦਾ ਹੈ ਕਿ ਉਸਦੇ ਪਾਸ ਬਹੁਤਾ ਸਮਾਂ ਨਹੀਂ ਹੈ।"13ਜਦੋਂ ਅਜਗਰ ਨੇ ਦੇਖਿਆ ਕਿ ਉਸਨੂੰ ਹੇਠਾਂ ਧਰਤੀ ਉੱਤੇ ਸੁੱਟ ਦਿੱਤਾ ਗਿਆ ਹੈ, ਉਸਨੇ ਉਸ ਔਰਤ ਦਾ ਪਿੱਛਾ ਕੀਤਾ ਜਿਸਨੇ ਨਰ ਬੱਚੇ ਨੂੰ ਜਨਮ ਦਿੱਤਾ ਸੀ।14ਪਰ ਉਸ ਔਰਤ ਨੂੰ ਵੱਡੇ ਬਾਜ਼ ਦੇ ਦੋ ਖੰਭ ਦਿੱਤੇ ਗਏ ਸਨ ਤਾਂ ਜੋ ਉਹ ਉੱਡ ਸਕੇ ਅਤੇ ਉਜਾਡ਼ ਵਿੱਚ ਜਗ਼੍ਹਾ ਤੇ ਜਾ ਸਕੇ ਜੋ ਕਿ ਉਸ ਲਈ ਤਿਆਰ ਕੀਤੀ ਗਈ ਸੀ। ਉਸ ਥਾਂ ਉੱਤੇ ਉਸਦੀ ਸਾਢੇ ਤਿੰਨਾਂ ਸਾਲਾਂ ਤੱਕ ਦੇਖ ਭਾਲ ਹੋਵੇਗੀ। ਉਥੇ ਉਹ ਅਜਗਰ ਤੋਂ ਦੂਰ ਹੋਵੇਗੀ।15ਫ਼ੇਰ ਉਸ ਸੱਪ ਨੇ ਉਸ ਔਰਤ ਵੱਲ ਆਪਣੇ ਮੂੰਹ ਵਿੱਚੋਂ ਦਰਿਆ ਵਾਂਗ ਪਾਣੀ ਵਹਾਇਆ ਤਾਂ ਜੋ ਉਹ ਹਢ਼ ਨਾਲ ਰੁਢ਼ ਜਾਵੇ।16ਧਰਤੀ ਨੇ ਔਰਤ ਦੀ ਸਹਾਇਤਾ ਕੀਤੀ। ਧਰਤੀ ਨੇ ਆਪਣਾ ਮੂੰਹ ਖੋਲ੍ਹਿਆ ਅਤੇ ਉਸ ਦਰਿਆ ਨੂੰ ਨਿਗਲ ਗਈ ਜਿਹਡ਼ਾ ਉਸ ਅਜਗਰ ਦੇ ਮੂੰਹ ਵਿੱਚੋਂ ਨਿਕਲਿਆ ਸੀ।17ਫ਼ੇਰ ਅਜਗਰ ਔਰਤ ਤੇ ਬਹੁਤ ਗੁੱਸੇ ਹੋਇਆ। ਉਹ ਉਸ ਔਰਤ ਦੇ ਦੂਸਰੇ ਬਚਿਆਂ ਦੇ ਵਿਰੁੱਧ ਯੁੱਧ ਕਰਨ ਲਈ ਚਲਿਆ ਗਿਆ। ਉਸਦੇ ਬੱਚੇ ਉਹ ਲੋਕ ਹਨ ਜਿਹਡ਼ੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ ਅਤੇ ਉਸ ਸੱਚ ਤੇ ਸਥਿਰ ਰਹਿੰਦੇ ਹਨ ਜੋ ਯਿਸੂ ਨੇ ਸਿਖਾਇਆ।